ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ ਨੂੰ ਜਨਮ ਦਿਨ ਤੇ ਭੇਂਟ ਕੀਤਾ ਫੁੱਲਾਂ ਦਾ ਗੁਲਦਸਤਾ

ਮੋਗਾ, 25 ਫਰਵਰੀ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ ਨੇ ਸ੍ਰੀ ਵਿਨੋਦ ਬਾਂਸਲ ਚੇਅਰਮੈਨ ਇੰਪਰੂਵਮੈਂਟ ਟਰੱਸਟ ਮੋਗਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜਲਦੀ ਸਿਹਤਯਾਬ ਹੋਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ।ਇਸ ਮੌਕੇ ਤੇ ਸ. ਇੰਦਰਜੀਤ ਸਿੰਘ ਬੀੜ ਚੜਿੱਕ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਕਰਨਲ ਬਾਬੂ ਸਿੰਘ, ਉਪਿੰਦਰ ਗਿੱਲ, ਹਰਪ੍ਰੀਤ ਸਿੰਘ ਮੌਕੇ ਤੇ ਹਾਜਰ ਸਨ। ਦਵਿੰਦਰਪਾਲ ਸਿੰਘ ਨੇ ਕਿਹਾ ਕਿ ਸ੍ਰੀ ਵਿਨੋਦ ਬਾਂਸਲ ਸਿਹਤਯਾਬ ਨਾ ਹੋਣ ਕਰਕੇ ਵੀ ਦਫਤਰ ਦਾ ਕੰਮ ਕਰ ਰਹੇ ਹਨ ਅਤੇ ਮੋਗੇ ਨੂੰ ਸੋਹਣਾ ਬਣਾਉਣ ਲਈ ਆਪਣਾ ਯੋਗਦਾਨ ਪਾ ਰਹੇ ਹਨ।