ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰੀ ਪੱਧਰ ਤੇ ਹੋਏ ਤੀਰ ਅੰਦਾਜ਼ੀ ਮੁਕਾਬਲਿਆਂ ਵਿਚ ਪ੍ਰਾਪਤ ਕੀਤੇ ਗੋਲਡ ਮੈਡਲ

ਮੋਗਾ,4 ਮਾਰਚ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ 26 ਫਰਵਰੀ 2021 ਤੋਂ 28 ਫਰਵਰੀ 2021 ਤੱਕ ਅੰਮ੍ਰਿਤਸਰ ਵਿਖੇ ਹੋਏ ਰਾਸ਼ਟਰੀ ਪੱਧਰ ਤੇ ਤੀਰ-ਅੰਦਾਜ਼ੀ ਮੁਕਾਬਲਿਆਂ ਵਿਚ ਭਾਗ ਲਿਆ। ਇਹ ਮੁਕਾਬਲੇ ਪੰਜਾਬੀ ਫੀਲਡ ਆਰਚਰੀ ਐਸੋਸੀਏਸ਼ਨ ਵੱਲੋਂ ਆਯੋਜਿਤ ਕੀਤੇ ਗਏ ਸਨ। ਜਿਸ ਵਿੱਚ 400 ਤੋਂ ਵੱਧ ਬੱਚਿਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ 30 ਰਾਜਾਂ ਦੇ ਵੱਖ ਵੱਖ ਖਿਡਾਰੀਆਂ ਨੇ ਭਾਗ ਲਿਆ। ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਚਾਰ ਵਿਦਿਆਰਥੀਆਂ ਹਿਤੇਸ਼ ਗਰਗ ਬਾਰਵੀਂ ਜਮਾਤ, ਬਹਮਰਾਜ ਸਿੰਘ ਦਸਵੀਂ ਜਮਾਤ, ਵਰਦਾਨ ਕੌਰ ਗਿਆਰਵੀਂ ਜਮਾਤ ਅਤੇ ਅਭੀਸ਼ੇਕ ਕੰਬੋਜ ਨੌਵੀਂ ਜਮਾਤ ਨੇ ਇਨ੍ਹਾਂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਨ੍ਹਾਂ ਵਿਦਿਆਰਥੀਆਂ ਵਿੱਚੋਂ ਵਰਦਾਨ ਕੌਰ ਨੇ ਗੋਲਡ ਮੈਡਲ ਅਤੇ ਅਭਿਸ਼ੇਕ ਕੰਬੋਜ ਨੇ ਸਿਲਵਰ ਮੈਡਲ ਹਾਸਲ ਕਰਕੇ ਮਾਪਿਆਂ ਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਸਕੂਲ ਦੇ ਚੇਅਰਮੈਨ ਸ‌‌ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ, ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ, ਮੈਡਮ ਸੁਮੀਤਪਾਲ ਕੌਰ, ਆਰਚਰੀ ਕੋਚ ਧਰਮਿੰਦਰ ਸਿੰਘ ਨੇ ਦੋਨੋਂ ਵਿਦਿਆਰਥੀਆਂ ਤੇ ਉਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਸਕੂਲ ਦੇ ਚੇਅਰਮੈਨ ਸ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਕੂਲ ਵਿੱਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਲਈ ਵੀ ਵਿਸ਼ੇਸ਼ ਕੋਚ ਨਿਯੁਕਤ ਕੀਤੇ ਗਏ ਹਨ ਤਾਂ ਜੋ ਵਿਦਿਆਰਥੀ ਖੇਡਾਂ ਵਿੱਚ ਵੀ ਨਾਮਣਾ ਖੱਟ ਸਕਣ।