ਕੋਰੋਨਾ ਡਰੋਂ ਪ੍ਰਾਇਮਰੀ ਸਕੂਲ ਬੰਦ,ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਵੱਡਾ ਫੈਸਲਾ ,ਪਟਿਆਲਾ ਅਤੇ ਲੁਧਿਆਣਾ ਵਿਚ ਮੁੜ ਤੋਂ ਰਾਤ ਦਾ ਕਰਫਿਊ

ਚੰਡੀਗੜ੍ਹ,11 ਮਾਰਚ (ਜਸ਼ਨ): ਚੰਡੀਗੜ੍ਹ 'ਚ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਧਿਆਨ 'ਚ ਰੱਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਅਗਲੇ ਹੁਕਮਾਂ ਤੱਕ, ਬੱਚਿਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ, ਪ੍ਰਾਇਮਰੀ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਗਿਆ ਹੈ। ਪ੍ਰਸ਼ਾਸਨ ਵਲੋਂ ਸਕੂਲ ਪ੍ਰਬੰਧਕਾਂ ਨੂੰ ਮਾਪਿਆਂ ਨਾਲ ਸੰਪਰਕ ਬਣਾ ਕੇ ਕੋਵਿਡ ਸਬੰਧੀ ਹਿਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ । ਮਾਪਿਆਂ ਦੇ ਚਿੰਤਾ ਵਿਚ ਹੋਣ ਦੇ ਬਾਵਜੂਦ ਹਾਲ ਦੀ ਘੜੀ ਨੌਵੀਂ ਅਤੇ ਗਿਆਰਵੀਂ ਦੀਆਂ ਪ੍ਰੀਖਿਆਵਾਂ ਮਿਥੇ ਸਮੇਂ ਮੁਤਾਬਕ ਹੋਣਗੀਆਂ । ਇਸੇ ਦੌਰਾਨ ਪੰਜਾਬ ਦੀ ਤਰਜ਼ ਤੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਕੂਲਾਂ ਵਿਚ ਕੋਵਿਡ ਟੈਸਟਿੰਗ ਪ੍ਰਕਿਰਿਆ ਤੇਜ਼ ਕਾਰਨ ਦਾ ਫੈਸਲਾ ਲਿਆ ਹੈ ।ਏਧਰ ਪੰਜਾਬ ਦੇ ਸ਼ਹਿਰ ਪਟਿਆਲਾ ਅਤੇ ਲੁਧਿਆਣਾ ਵਿਚ ਮੁੜ ਤੋਂ ਰਾਤ ਦਾ ਕਰਫਿਊ ਲਗਾ ਦਿੱਤਾ ਗਿਆ ਹੈ । ****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ


