ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਸਾਲਾਨਾ ਸ਼ਹੀਦੀ ਸਮਾਗਮ 14 ਮਾਰਚ ਨੂੰ

ਮੋਗਾ, 13 ਮਾਰਚ (ਜਸ਼ਨ): ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ, ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ, ਵਿਖੇ ਸਾਲਾਨਾ ਸ਼ਹੀਦੀ ਸਮਾਗਮ ਅਤੇ ਸਾਲਾਨਾ ਬਰਸੀ ਨੂੰ ਮੁੱਖ ਰੱਖਦਿਆਂ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਚੰਦਪੁਰਾਣੇ ਵਾਲਿਆਂ ਦੀ ਦੇਖ ਰੇਖ ਹੇਠ, ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 14 ਮਾਰਚ ਨੂੰ ਵਿਸ਼ਾਲ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ ਹੈ। ਇਸ ਸਮਾਗਮ ਸਬੰਧੀ ਬਾਬਾ ਗੁਰਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ 5 ਮਾਰਚ ਤੋਂ ਨਿੰਰਤਰ ਪਾਠਾਂ ਦੀ ਲੜੀ ਚੱਲ ਰਹੀ ਹੈ ਜਿਸ ਵਿਚ ਕਿਸਾਨੀ ਸੰਘਰਸ਼ ਦੀ ਸਫ਼ਲਤਾ ਵਾਸਤੇ ਵੀ ਅਰਦਾਸ ਕੀਤੀ ਜਾ ਰਹੀ ਹੈ । ਉਹਨਾਂ ਦੱਸਿਆ ਕਿ 14 ਮਾਰਚ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰੀ ਦੀਵਾਨ ਸਜਣਗੇ। ਬਾਬਾ ਗੁਰਦੀਪ ਸਿੰਘ ਜੀ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਜਾਰੀ ਕੀਤੀਆਂ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਸਮਾਗਮ ਵਿਚ ਹਾਜ਼ਰੀ ਭਰਨ । ਉਹਨਾਂ ਸੰਗਤਾਂ ਨੂੰ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਦੇ ਨਾਲ ਨਾਲ ਹੱਥਾਂ ਨੂੰ ਸੈਨੇਟਾਈਜ਼ ਕਰਨ ਦੀ ਅਪੀਲ ਵੀ ਕੀਤੀ।