ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਅਤੇ ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਦੇ ਪੇਪਰ ਸਕੂਲ ਵਿਚ ਹੀ ਹੋਣਗੇ:ਦਵਿੰਦਰਪਾਲ ਸਿੰਘ

ਮੋਗਾ, 13 ਮਾਰਚ (ਜਸ਼ਨ):ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਅਤੇ ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹਨਾਂ ਸਕੂਲਾਂ ਦੇ ਪੇਪਰ ਵਿਦਿਆਰਥੀਆਂ ਨੂੰ ਦਿੱਤੀ ਗਈ ਡੇਟਸ਼ੀਟ ਮੁਤਾਬਕ ਸਕੂਲ ਵਿਚ ਹੀ ਹੋਣਗੇ। ਮਾਪਿਆਂ ਨੂੰ ਬੇਨਤੀ ਹੈ ਕਿ ਕੋਵਿਡ 19 ਦੀਆਂ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਪਣੇ ਬੱਚਿਆਂ ਨੂੰ ਸਕੂਲ ਵਿੱਚ ਭੇਜਣ। ਵਿਦਿਆਰਥੀ ਆਪਣਾ ਮਾਸਕ ਜਰੂਰ ਪਹਿਨ ਕੇ ਆਉਣ ਅਤੇ ਆਪਣਾ ਸੈਨੇਟਾਈਜ਼ਰ ਨਾਲ ਲੈ ਕੇ ਆਉਣ ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ


