21 ਮਾਰਚ ਨੂੰ ਬਾਘਾਪੁਰਾਣਾ ਵਿਖੇ ਹੋ ਰਹੇ ਕਿਸਾਨ ਮਹਾਂ ਸੰਮੇਲਨ ਨੂੰ ਸਫ਼ਲ ਕਰਨ ਲਈ ਭਗਵੰਤ ਮਾਨ 14 ਮਾਰਚ ਨੂੰ ਪਿੰਡ ਬੁੱਟਰ ਕਲਾਂ ‘ਚ ਕਰਨਗੇ ਮੀਟਿੰਗ: ਵਿਧਾਇਕ ਮਨਜੀਤ ਬਿਲਾਸਪੁਰ

ਬਾਘਾਪੁਰਾਣਾ,13 ਮਾਰਚ (ਜਸ਼ਨ): 21 ਮਾਰਚ ਨੂੰ ਬਾਘਾਪੁਰਾਣਾ ਵਿਖੇ ਹੋ ਰਹੇ ਕਿਸਾਨ ਮਹਾਂ ਸੰਮੇਲਨ ਨੂੰ ਸੰਬੋਧਨ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪਹੁੰਚ ਰਹੇ ਹਨ। ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਬਿਲਾਸਪੁਰੀ ਨੇ ਦੱਸਿਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਸਤਾਏ ਲੋਕ ਆਮ ਆਦਮੀ ਪਾਰਟੀ ਦੀ ਅਗਵਾਈ ‘ਚ ਹੋਣ ਵਾਲੇ ਵੱਡੇ ਇਕੱਠ ਵਿਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ 14 ਮਾਰਚ ਨੂੰ 2 ਵਜੇ ਪਿੰਡ ਬੁੱਟਰ ਕਲਾਂ ਵਿਖੇ ਕਿਸਾਨ ਮਹਾਂ ਸੰਮੇਲਨ ਨੂੰ ਸਫਲ ਕਰਨ ਲਈ ਰੱਖੀ ਮੀਟਿੰਗ ‘ਚ ਆਪ ਵਰਕਰਾਂ ਨਾਲ ਵਿਚਾਰਾਂ ਕਰਨਗੇ। ਵਿਧਾਇਕ ਬਿਲਾਸਪੁਰ ਨੇ ਕਿਹਾ ਕਿ 21 ਮਾਰਚ ਨੂੰ ਬਾਘਾਪੁਰਾਣਾ ਵਿਖੇ ਹੋ ਰਹੇ ਕਿਸਾਨ ਮਹਾਂ ਸੰਮੇਲਨ ‘ਚ ਮਹਿੰਗਾਈ ਅਤੇ ਕਿਸਾਨ ਮਾਰੂ ਬਿੱਲਾਂ ’ਤੇ ਕੇਜਰੀਵਾਲ ਸਾਬ੍ਹ ਆਪਣੇ ਵਿਚਾਰ ਰੱਣਗੇ ਅਤੇ ਇਹ ਸੰਮੇਲਨ ਕੇਂਦਰ ਅਤੇ ਸੂਬਾ ਸਰਕਾਰ ਦੇ ਕਫ਼ਨ ‘ਚ ਕਿੱਲ ਸਾਬਿਤ ਹਵੇਗਾ। ਉਹਨਾਂ ਕਿਹਾ ਕਿ ਆਪ ਦਾ ਮਕਸਦ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਅਤੇ ਮਿਆਰੀ ਅਤੇ ਸਸਤੀ ਸਿੱਖਿਆ ਮੁਹੱਈਆ ਕਰਵਾਉਣਾ ਹੈ, ਜਿਸ ਨੂੰ ਸਮੇਂ ਦੀਆਂ ਸਰਕਾਰਾਂ ਲਾਗੂ ਕਰਨ ‘ਚ ਅਸਮਰੱਥ ਰਹੀਆਂ ਹਨ। ਉਹਨਾਂ 21 ਮਾਰਚ ਨੂੰ ਬਾਘਾਪੁਰਾਣਾ ਵਿਖੇ ਹੋ ਰਹੇ ਕਿਸਾਨ ਮਹਾਂ ਸੰਮੇਲਨ ‘ਚ ਪਾਰਟੀ ਵਰਕਰਾਂ ’ਤੇ ਲੋਕਾਂ ਨੂੰ ਪਹੁੰਚਣ ਦੀ ਅਪੀਲ ਵੀ ਕੀਤੀ ।