ਸਾਲਾਨਾ ਸ਼ਹੀਦੀ ਸਮਾਗਮ ਨੂੰ ਸਪਰਪਿਤ ਅਖੰਡ ਪਾਠਾਂ ਦੀ ਸੰਪੂਰਨਤਾ ਮੌਕੇ ਪਾਠੀ ਸਿੰਘਾਂ ਦਾ ਹੋਇਆ ਸਨਮਾਨ
***ਕੋਵਿਡ19 ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਹੀ ਮਨਾਇਆ ਜਾਵੇਗਾ ਸ਼ਹੀਦੀ ਜੋੜ ਮੇਲਾ: ਬਾਬਾ ਗੁਰਦੀਪ ਸਿੰਘ ****
ਬਾਘਾਪੁਰਾਣਾ,13 ਮਾਰਚ (ਪੱਤਰ ਪ੍ਰੇਰਕ)-ਮਾਲਵੇ ਦੇ ਪ੍ਰਸਿੱਧ ਅਤੇ ਪਵਿੱਤਰ ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਇਸ ਅਸਥਾਨ ਦੇ ਮੁੱਖ ਸੇਵਾਦਾਰ ਬਾਬਾ ਗੁਰਦੀਪ ਸਿੰਘ ਦੀ ਰਹਿਨੁਮਈ ਹੇਠ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀਆਂ ਸੰਗਤਾਂ ਦੇ ਸਹਿਯੋਗ ਦੇ ਨਾਲ ਸਾਲਾਨਾ ਸ਼ਹੀਦੀ ਜੋੜ ਮੇਲਾ ਅਤੇ ਚੱਲ ਰਹੇ ਕਿਸਾਨੀ ਅੰਦੋਲਨ ਦੇ ਸਬੰਧ ਵਿੱਚ 5 ਮਾਰਚ ਤੋਂ ਨਿਰੰਤਰ ਚੱਲ ਰਹੀ ਅਖੰਡ ਪਾਠਾਂ ਦੀ ਲੜੀ ਦੀ ਅੱਜ ਸੰਪੂਰਨਤਾ ਹੋਈ।ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ।ਇਸ ਮੌਕੇ ਸਜੇ ਧਾਰਮਿਕ ਦੌਰਾਨ ਭਾਈ ਸਿਮਰਨ ਸਿੰਘ ਬਾਘਾਪੁਰਾਣਾ ਦੇ ਰਾਗੀ ਜਥੇ ਵੱਲੋਂ ਕੀਰਤਨ ਕੀਤਾ ਗਿਆ। ਉਪਰੰਤ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਜਿੱਥੇ ਬਾਬਾ ਜੀ ਨੇ ਅਖੰਡ ਪਾਠ ਕਰਵਾਉਣ ਵਾਲੇ ਪਰਿਵਾਰਾਂ ਨੂੰ ਸਨਮਾਨਤ ਕੀਤਾ ਉਥੇ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਤੇ ਪਰਮਾਤਮਾ ਕਿਰਪਾ ਕਰਦਾ ਹੈ ਉਹ ਜੀਵ ਹੀ ਗੁਰਬਾਣੀ ਦਾ ਜਾਪ ਕਰਵਾਉਂਦੇ ਹਨ।ਕਲਯੁੱਗ ਦੇ ਦੌਰ ਵਿੱਚ ਜਿਹੜਾ ਜੀਵ ਨਾਮ ਸਿਮਰਨ ਕਰਦਾ ਹੈ ਉਸ ਨੂੰ ਹੀ ਸਭ ਸੁੱਖਾਂ ਦੀ ਪ੍ਰਾਪਤੀ ਹੁੰਦੀ ਹੈ ਉਹ ਜੀਵ ਵੱਡੇ ਭਾਗਾਂ ਵਾਲੇ ਹਨ ਜਿਨ੍ਹਾਂ ਨੂੰ ਇਸ ਸਥਾਨ ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਸੁਭਾਗ ਪ੍ਰਾਪਤ ਹੋਇਆ।ਇਸ ਅਸਥਾਨ 'ਤੇ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਜੀ ਵੱਲੋਂ ਪਾਠੀ ਸਿੰਘਾਂ ਦਾ ਸਨਮਾਨ ਕਰਨ ਦੇ ਲਈ ਸ਼ੁਰੂ ਕੀਤੀ ਰਵਾਇਤ ਮੁਤਾਬਕ ਬਾਬਾ ਗੁਰਦੀਪ ਸਿੰਘ ਜੀ ਨੇ ਪਾਠੀ ਸਿੰਘਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਪਾਠੀ ਸਿੰਘਾਂ ਨੂੰ ਮਾਨ ਸਨਮਾਣ ਦੇਣ ਦੀ ਪਿਰਤ ਸੱਚਖੰਡ ਵਾਸੀ ਬਾਬਾ ਨਛੱਤਰ ਸਿੰਘ ਜੀ ਵਾਲਿਆਂ ਵਲੋਂ ਸ਼ੁਰੂ ਕੀਤੀ ਗਈ,ਇਸ ਮਹਾਨ ਰੁਤਬੇ ਦੀ ਪ੍ਰਾਪਤੀ ਸਿੱਖ ਪੰਥ ਦੇ ਮਹਾਨ ਵਿਦਵਾਨ, ਗੁਰੂ ਨੂੰ ਤਨੋ, ਮਨੋ, ਧੰਨੋ ਸਮਰਪਿਤ, ਸੇਵਾ ਸਿਮਰਨ ਦੇ ਪੰਜ, ਗੁਰਬਾਣੀ ਸਿਧਾਤਾਂ ਅਨੁਸਾਰ ਜੀਵਨ ਸੇਧ ਬਣਾਉਣ ਵਾਲੇ ਧੰਨ-ਧੰਨ ਬਾਬਾ ਬੁੱਢਾ ਜੀ ਕਾਰਨ ਪ੍ਰਾਪਤ ਹੋਈ ਜਿਨ੍ਹਾਂ ਨੂੰ ਗੁਰੂ ਘਰ ਦੇ ਪਹਿਲੇ ਵਜ਼ੀਰ ਹੋਣ ਦਾ ਮਾਣ ਹਾਸਲ ਹੈ।ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਪਾਠੀ ਸਿੰਘਾਂ ਦਾ ਸਨਮਾਨ ਕਰਨਾ ਸਾਡਾ ਪਹਿਲਾ ਫਰਜ਼ ਹੈ।ਬਾਬਾ ਜੀ ਨੇ ਕਿਹਾ ਕਿ ਪਾਠੀ ਸਿੰਘ ਆਪਣੇ ਕੀਮਤੀ ਰੁਝੇਵਿਆਂ ਨੂੰ ਤਿਆਗ ਕੇ ਰੋਜਾਨਾ ਗੁਰੂ ਘਰਾਂ ਵਿੱਚੋਂ ਆਪਣੀ ਡਿਊਟੀ ਨਿਭਾਉਂਦੇ ਹਨ ਇਸ ਲਈ ਅਜਿਹੇ ਪਾਠੀ ਸਿੰਘਾਂ ਦਾ ਸਨਮਾਨ ਕਰਨਾ ਸਾਡਾ ਪਹਿਲਾ ਫ਼ਰਜ਼ ਹੈ। ਬਾਬਾ ਗੁਰਦੀਪ ਸਿੰਘ ਨੇ ਸਾਰੇ ਪਾਠੀ ਸਿੰਘਾਂ ਨੂੰ ਬਸਤਰ ਅਤੇ ਹਾਰ ਪਾ ਕੇ ਸਨਮਾਨਤ ਕੀਤਾ।ਉਨ੍ਹਾਂ ਕਿਹਾ ਕਿ 14 ਮਾਰਚ 1ਚੇਤਰ ਨੂੰ ਸਾਲਾਨਾ ਸ਼ਹੀਦੀ ਸਮਾਗਮ ਜੋ ਕਿ ਗੁਰਦੁਆਰਾ ਚੰਦ ਪੁਰਾਣਾ ਵਿਖੇ ਕਰਵਾਇਆ ਜਾ ਰਿਹਾ ਹੈ ਸਮੁੱਚੀਆਂ ਸੰਗਤਾਂ ਕੋਵਿਡ ਦੇ ਨਿਯਮਾਂ ਮੁਤਾਬਕ ਹੀ ਸ਼ਮੂਲੀਅਤ ਕਰਨ।ਉਨ੍ਹਾਂ ਇਸ ਮੌਕੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਦੇਸ਼ਾਂ ਵਿਦੇਸ਼ਾਂ ਵਿੱਚ ਜੋ ਇਸ ਮਹਾਂਮਾਰੀ ਨੇ ਕਹਿਰ ਕਮਾਇਆ ਹੈ ਉਸ ਨੂੰ ਹੇ ਅਕਾਲ ਪੁਰਖ ਤੁਰੰਤ ਖਤਮ ਕਰ ਜਿਸ ਨਾਲ ਮੁੜ ਦੇਸ਼ ਆਪਣੇ ਰੰਗੀਂ ਵਸਣ। ਉਨ੍ਹਾਂ ਚੱਲ ਰਹੇ ਕਿਸਾਨੀ ਸੰਘਰਸ਼ ਦੇ ਲਈ ਜਿੱਤ ਪ੍ਰਾਪਤੀ ਕਰਨ ਦੀ ਵੀ ਗੁਰੂ ਸਾਹਿਬ ਅੱਗੇ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਅੰਦੋਲਨ ਹੁਣ ਪੰਜਾਬ ਦਾ ਨਹੀਂ ਸਗੋਂ ਸਮੁੱਚੇ ਵਿਸ਼ਵ ਦਾ ਅੰਦੋਲਨ ਬਣ ਚੁੱਕਾ ਹੈ ਅਤੇ ਮੋਦੀ ਸਰਕਾਰ ਨੂੰ ਵੀ ਅੜੀ ਛੱਡਦਿਆਂ ਕਿਸਾਨਾਂ ਦੇ ਹੱਕ ਵਿੱਚ ਫ਼ੈਸਲਾ ਲੈ ਲੈਣਾ ਚਾਹੀਦਾ ਹੈ ਅੱਜ ਦੇ ਇਸ ਸਮਾਗਮ ਵਿੱਚ ਇੰਦਰਜੀਤ ਸਿੰਘ ਬੀੜ ਚੜਿੱਕ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਤੋਂ ਇਲਾਵਾ ਇਲਾਕੇ ਭਰ ਤੋਂ ਸੰਗਤਾਂ ਅਤੇ ਸੇਵਾਦਾਰ ਵੱਡੀ ਤਦਾਦ ਵਿਚ ਪੁੱਜੇ ਇਸ ਮੌਕੇ ਗੁਰੂ ਦਾ ਲੰਗਰ ਵੀ ਅਤੁੱਟ ਵਰਤਿਆ।