21 ਵਿਅਕਤੀ ਕਰੋਨਾ ਪਾਜ਼ਿਟਿਵ ਪਾਏ ਜਾਣ ਉਪਰੰਤ ਮੋਗਾ ਜ਼ਿਲ੍ਹੇ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ ਹੋਈ 158, ਪਿਛਲੇ ਦਿਨਾਂ ਚ 10 ਅਧਿਆਪਕ ਕਰੋਨਾ ਪਾਜ਼ਿਟਿਵ ਪਾਏ ਗਏ
ਮੋਗਾ, 14 ਮਾਰਚ (ਜਸ਼ਨ) : ਮੋਗਾ ਜ਼ਿਲ੍ਹੇ ‘ਚ ਅੱਜ 21 ਵਿਅਕਤੀਆਂ ਦੇ ਕਰੋਨਾ ਪਾਜ਼ਿਟਿਵ ਪਾਏ ਜਾਣ ਦੀ ਪੁਸ਼ਟੀ ਹੋਈ ਹੈ । ਸਿਹਤ ਵਿਭਾਗ ਵੱਲੋਂ ਜਾਰੀ ਰਿਪੋਰਟ ਮੁਤਾਬਕ ਇਹਨਾਂ 21 ਵਿਅਕਤੀਆਂ ਸਮੇਤ ਜ਼ਿਲ੍ਹੇ ਵਿਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 158 ਹੋ ਗਈ ਹੈ । ਇੰਜ ਕਰੋਨਾ ਦੀ ਦੂਸਰੀ ਲਹਿਰ ਪ੍ਰਚੰਡ ਹੁੰਦੀ ਦਿਖਾਈ ਦੇ ਰਹੀ ਹੈ । ਮੋਗਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਭੰਗੇਰੀਆਂ ਦੀ ਆਰਟ ਐਂਡ ਕਰਾਫਟ ਅਧਿਆਪਕਾ ਦੇ ਕਰੋਨਾ ਪੀੜਤ ਹੋਣ ਦੀ ਪੁਸ਼ਟੀ ਹੋਣ ਉਪਰੰਤ ਸਕੂਲ ਦੇ 20 ਅਧਿਆਪਕਾਂ ਦੇ ਕਰੋਨਾ ਟੈਸਟ ਲਈ ਸੈਂਪਲ ਲਏ ਗਏ ਸਨ ਜਿਹਨਾਂ ਵਿਚੋਂ ਦੋ ਅਧਿਆਪਕਾਵਾਂ ਕਰੋਨਾ ਪੀੜਤ ਪਾਈਆਂ ਗਈਆਂ ਨੇ । ਸਿਹਤ ਵਿਭਾਗ ਵੱਲੋਂ ਹੁਣ ਸੋਮਵਾਰ ਨੂੰ ਸਕੂਲ ਦੇ ਵਿਦਿਆਰਥੀਆਂ ਦੀ ਸੈਂਪਲਿੰਗ ਕੀਤੀ ਜਾਵੇਗੀ ਤਾਂ ਕਿ ਕਰੋਨਾ ਪਾਜ਼ਿਟਿਵ ਪਾਈਆਂ ਗਈਆਂ ਅਧਿਆਪਕਾਵਾਂ ਦੇ ਸੰਪਰਕ ਵਿਚ ਆਉਣ ਵਾਲੇ ਵਿਦਿਆਰਥੀਆਂ ਦੇ ਕਰੋਨਾ ਸੰਕਰਮਿਤ ਹੋਣ ਦਾ ਪਤਾ ਲਗਾਇਆ ਜਾ ਸਕੇ। ਉਧਰ ਅੱਜ ਤੱਕ ਦੀਆਂ ਰਿਪੋਰਟਾਂ ਮੁਤਾਬਕ ਪਿਛਲੇ 4 -5 ਦਿਨਾਂ ਦੌਰਾਨ ਤਲਵੰਡੀ ਭੰਗੇਰੀਆਂ ਦੇ 3,ਬੱਗੇਆਣਾ ਬਸਤੀ ਦੇ 2,ਗੋਧੇਵਾਲਾ ਦੇ 3,ਮੋਠਾਂਵਾਲੀ ਦੇ 1,ਅਕਾਲਸਰ ਰੋਡ ਦੇ 1 ਆਦਿ ਸਰਕਾਰੀ ਸਕੂਲਾਂ ਦੇ ਕੁਲ 10 ਅਧਿਆਪਕ ਕਰੋਨਾ ਪਾਜ਼ਿਟਿਵ ਪਾਏ ਗਏ ਨੇ । ਇਹਨਾਂ ਸਕੂਲਾਂ ਦੇ ਬਾਕੀ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ ।
****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ