ਰੁਪਿੰਦਰ ਸਿੰਘ ਦੀਨਾ ਦੇ ਨਾਨਾ ਸਾਬਕਾ ਸਰਪੰਚ ਗੁਰਦਿਆਲ ਸਿੰਘ ਨਹੀਂ ਰਹੇ, ਵੱਖ ਵੱਖ ਰਾਜਨੀਤਕ ਸ਼ਖਸੀਅਤਾਂ ਨੇ ਰੁਪਿੰਦਰ ਦੀਨਾ ਨਾਲ ਕੀਤਾ ਹਮਦਰਦੀ ਦਾ ਇਜ਼ਹਾਰ

Tags: 

ਮੋਗਾ,22 ਮਾਰਚ (ਜਸ਼ਨ): ਬੀਬੀ ਰਾਜਵਿੰਦਰ ਕੌਰ ਭਾਗੀਕੇ ਦੇ ਸਿਆਸੀ ਸਕੱਤਰ ਰੁਪਿੰਦਰ ਸਿੰਘ ਦੀਨਾ ਮੈਂਬਰ ਬਲਾਕ ਸੰਮਤੀ ਅਤੇ ਮੈਂਬਰ ਮਾਰਕੀਟ ਕਮੇਟੀ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਨਾਨਾ ਸਾਬਕਾ ਸਰਪੰਚ ਗੁਰਦਿਆਲ ਸਿੰਘ ਧਾਲੀਵਾਲ ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਕੁਝ ਦਿਨਾਂ ਤੋਂ ਬੀਮਾਰ ਹੋਣ ਕਰਕੇ ਲੁਧਿਆਣਾ ਵਿਖੇ ਜ਼ੇਰੇ ਇਲਾਜ ਸਨ। ਅੱਜ ਬਾਅਦ ਦੁਪਹਿਰ ਸ. ਗੁਰਦਿਆਲ ਸਿੰਘ ਧਾਲੀਵਾਲ ਦਾ ਅੰਤਿਮ ਸਸਕਾਰ ਸਿੱਧਵਾਂ ਬੇਟ ਦੇ ਪਿੰਡ ਭੁਮਾਲ ਵਿਖੇ ਕਰ ਦਿੱਤਾ ਗਿਆ। ਇਸ ਦੁੱਖ ਦੀ ਘੜੀ ਵਿਚ ਸਾਬਕਾ ਸਰਪੰਚ ਗੁਰਦਿਆਲ ਸਿੰਘ ਧਾਲੀਵਾਲ ਦੀ ਸਪੁੱਤਰੀ ਪਿ੍ਰੰਸੀਪਲ ਜਤਿੰਦਰ ਕੌਰ, ਸਪੁੱਤਰ ਇੰਦਰਜੀਤ ਸਿੰਘ ,ਤੇਜਿੰਦਰ ਸਿੰਘ ਅਤੇ ਦੋਹਤੇ ਰੁਪਿੰਦਰ ਸਿੰਘ ਦੀਨਾ ਸਿਆਸੀ ਸਕੱਤਰ ਬੀਬੀ ਭਾਗੀਕੇ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ, ਨਿਧੱੜਕ ਸਿੰਘ ਬਰਾੜ ਸਾਬਕਾ ਸੂਚਨਾ ਸਕੱਤਰ ਅਤੇ ਜਨਰਲ ਸਕੱਤਰ ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ, ਜੁਗਰਾਜ ਸਿੰਘ ਦੌਧਰ ਮੈਂਬਰ ਸ਼ੋ੍ਰਮਣੀ ਕਮੇਟੀ ਅਤੇ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ, ਬਲਵਿੰਦਰ ਸਿੰਘ ਹੈਪੀ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਮਾਲਵਾ ਜ਼ੋਨ , ਸੂਬਾ ਸਕੱਤਰ ਸਵਰਨ ਸਿੰਘ ਆਦੀਵਾਲ, ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਚੇਅਰਮੈਨ ਜਸਵਿੰਦਰ ਸਿੰਘ ਕੁੱਸਾ, ਚੇਅਰਮੈਨ ਭਜਨ ਸਿੰਘ ਜੈਦ, ਚੇਅਰਮੈਨ ਪਰਮਜੀਤ ਸਿੰਘ, ਚੇਅਰਮੈਨ ਸੇਵਕ ਸਿੰਘ ਸੈਦੋਕੇ, ਚੈਅਰਮੈਨ ਰਵੀ ਸ਼ਰਮਾ ਬੱਧਨੀ ਕਲਾਂ, ਚੇਅਰਮੈਨ ਲਖਵੀਰ ਸਿੰਘ ਦੌਧਰ, ਚੇਅਰਮੈਨ ਹਰਨੇਕ ਸਿੰਘ ਰਾਮੂੰਵਾਲਾ,ਚੇਅਰਮੈਨ ਸਤਿੰਦਰ ਸਿੰਘ ਬਬਲਾ ਦੀਨਾ,ਬਲਾਕ ਪ੍ਰਧਾਨ ਮੇਜਰ ਸਿੰਘ ਸੇਖੋਂ, ਸੋਹਣ ਸਿੰਘ ਖੇਲ੍ਹਾ ਪੀ ਏ, ਸਾਬਕਾ ਪ੍ਰਧਾਨ ਇੰਦਰਜੀਤ ਸਿੰਘ ਜੌਲੀ, ਰਮੇਸ਼ ਕੁਮਾਰ ਕਾਲੂ ਪ੍ਰਧਾਨ ਸ਼ਹਿਰੀ ਕਾਂਗਰਸ ਨਿਹਾਲ ਸਿੰਘ ਵਾਲਾ, ਸਰਪੰਚ ਨੱਥਾ ਸਿੰਘ ਜਲਾਲਾਬਾਦ ਯਾਦਗਾਰੀ ਟਰੱਸਟ ਦੇ ਪ੍ਰਧਾਨ ਨਿਰਮਲ ਸਿੰਘ ਬਿੱਟੂ,  ਜ਼ਿਲਾ ਪ੍ਰੀਸ਼ਦ ਮੈਂਬਰ ਅਕਾਸ਼ਦੀਪ ਲਾਲੀ, ਸਰਪੰਚ ਜਸਪਾਲ ਸਿੰਘ ਦੀਦਾਰੇਵਾਲਾ, ਸਰਪੰਚ ਗੁਰਤੇਜ ਸਿੰਘ ਬਾਰੇਵਾਲਾ, ਸਰਪੰਚ ਦਵਿੰਦਰ ਸਿੰਘ ਧੂੜਕੋਟ, ਸਰਪੰਚ ਜਰਨੈਲ ਸਿੰਘ ਰਾਊਕੇ, ਸਰਪੰਚ ਅਜਮੇਰ ਸਿੰਘ ਕਿਸ਼ਨਗੜ੍ਹ, ਸਰਪੰਚ ਛਿੰਦਰਪਾਲ ਸਿੰਘ ਰਣਸੀਂਹ ਖੁਰਦ, ਸਰਪੰਚ ਅਮਰਜੀਤ ਸਿੰਘ ਪੱਤੋ, ਸੈਕਟਰੀ ਸੁਖਬੀਰ ਸਿੰਘ ਡਾਲਾ,ਸਰਪੰਚ ਹਰਮੇਲ ਕੌਰ ਰਾਮੂੰਵਾਲਾ, ਸਰਪੰਚ ਨਰਿੰਦਰਪਾਲ ਸਿੰਘ ਡਿੰਪੀ ਅਜੀਤਵਾਲ, ਪ੍ਰਦੀਪ ਸਿੰਘ ਖਾਈ, ਐਡਵੋਕੇਟ ਦਲਜੀਤ ਸਿੰਘ ਧੂੜਕੋਟ ,ਬੂਟਾ ਸਿੰਘ ਰਣੀਆ, ਗੁਰਮੀਤ ਸਿੰਘ ਜੇ ਈ ਬਿਜਲੀ ਬੋਰਡ, ਜਗਰੂਪ ਸਿੰਘ ਰੂਪਾ ਐੱਮ ਸੀ, ਬਿਪਨ ਕੁਮਾਰ, ਜੋਧਾ ਮੈਂਬਰ, ਬੀ ਡੀ ਪੀ ਓ ਕਿਰਪਾਲ ਸਿੰਘ ਨਿਹਾਲ ਸਿੰਘ ਵਾਲਾ, ਏ ਐੱਫ ਐੱਸ ਓ ਹਰਪ੍ਰੀਤ ਸਿੰਘ ,ਗੁਰਇਕਬਾਲ ਸਿੰਘ ਪੀ ਏ,ਆਦਿ ਨੇ ਆਖਿਆ ਕਿ ਸਰਪੰਚ ਗੁਰਦਿਆਲ ਸਿੰਘ ਧਾਲੀਵਾਲ ਦੇ ਇਸ ਫ਼ਾਨੀ ਦੁਨੀਆਂ ਤੋਂ ਰੁਖ਼ਸਤ ਨਾਲ ਪਰਿਵਾਰ ਨੂੰ ਹੀ ਨਹੀਂ ਬਲਕਿ ਸਮਾਜ ਨੂੰ ਵੀ ਵੱਡਾ ਘਾਟਾ ਪਿਆ ਹੈ।  

ਉਹਨਾਂ ਦੇ ਅੰਤਿਮ ਸਸਕਾਰ ਮੌਕੇ ਪ੍ਰਧਾਨ ਗੁਰਮੇਲ ਸਿੰਘ ਭਰੋਵਾਲ ਤੋਂ ਇਲਾਵਾ ਪਿੰਡ ਭੁਮਾਲ ਤੋਂ ਸਰਪੰਚ ਭਗਵੰਤ ਸਿੰਘ ਹੈਪੀ , ਦਵਿੰਦਰ ਸਿੰਘ, ਗੁਰਜੀਤ ਸਿੰਘ, ਪਰਮਿੰਦਰ ਸਿੰਘ, ਚੇਅਰਮੈਨ ਬਿੰਦਾ ਭੁਮਾਲ ਅਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।