ਯੂਥ ਕਾਂਗਰਸ ਇੰਚਾਰਜ ਵਿਕਰਮਜੀਤ ਸਿੰਘ ਪੱਤੋ ਦੀ ਅਗਵਾਈ ‘ਚ ਨੌਜਵਾਨਾਂ ਨੇ ਭਾਰਤ ਬੰਦ ਦੇ ਸੱਦੇ ਦੌਰਾਨ ਕੀਤਾ ਰੋਹ ਭਰਪੂਰ ਪ੍ਰਦਰਸ਼ਨ

ਮੋਗਾ,26 ਮਾਰਚ (ਜਸ਼ਨ): 26 ਮਾਰਚ ਦੇ ਭਾਰਤ ਬੰਦ ਵਿਚ ਜਿੱਥੇ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਅਤੇ ਵਰਕਰ ਪੂਰੇ ਜਾਹੋ ਜਲਾਲ ਨਾਲ ਸ਼ਾਮਲ ਹੋਏ ਉੱਥੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਪਾਰਟੀ ਪੱਧਰ ’ਤੋਂ ਉੱਪਰ ਉੱਠ ਕੇ ਧਰਨੇ ਵਿਚ ਸ਼ਾਮਲ ਹੋ ਕੇ ਕਿਸਾਨਾਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ। ਮੋਗਾ ਕਾਂਗਰਸ ਯੂਥ ਦੇ ਇੰਚਾਰਜ ਵਿਕਰਮਜੀਤ ਸਿੰਘ ਪੱਤੋ ਨੇ ਵਿਧਾਇਕ ਡਾ: ਹਰਜੋਤ ਕਮਲ ਦੀ ਪ੍ਰੇਰਨਾ ਨਾਲ ਮੋਗਾ ਦੇ ਸ਼ਹੀਦ ਜੋਗਿੰਦਰ ਸਿੰਘ ਚੌਂਕ ਵਿਚ ਕਿਸਾਨਾਂ ਦੇ ਧਰਨੇ ਦੌਰਾਨ ਸ਼ਮੂਲੀਅਤ ਕਰਕੇ ਕੇਂਦਰ ਸਰਕਾਰ ਖਿਲਾਫ਼ ਰੋਹ ਦਾ ਪ੍ਰਗਟਾਵਾ ਕੀਤਾ। ਵਿਕਰਮਜੀਤ ਸਿੰਘ ਪੱਤੋ ਦੀ ਅਗਵਾਈ ਵਿਚ ਸ਼ਾਮਲ ਨੌਜਵਾਨਾਂ ਨੇ ਹੱਥਾਂ ਵਿਚ ਕਾਲੇ ਝੰਡੇ ਫੜ੍ਹ ਕੇ ਕੇਂਦਾਰ ਦੇ ਤਿੰਨੇ ਕਾਲੇ ਕਾਨੂੰਨਾਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਮੋਗਾ ਕਾਂਗਰਸ ਦੇ ਇੰਚਾਰਜ ਵਿਕਰਮਜੀਤ ਸਿੰਘ ਪੱਤੋ ਨੇ ਆਖਿਆ ਕਿ ਜਿਨੀਂ ਦੇਰ ਕੇਂਦਰ ਸਰਕਾਰ ਤਿੰਨੇ ਕਾਲੇ ਕਾਨੂੰਨ ਵਾਪਸ ਨਹੀਂ ਲੈ ਲੈਂਦੀ ਨੌਜਵਾਨ ਵਰਗ ਉਨੀਂ ਦੇਰ ਧਰਨੇ ਪ੍ਰਦਰਸ਼ਨ ਕਰਕੇ ਆਪਣੀਆਂ ਮੰਗਾਂ ਨੂੰ ਵਾਰ ਵਾਰ ਦੁਹਰਾਏਗਾ। ******* ਵੀਡੀਓ ਦੇਖਣ ਲਈ ਹੇਠ ਦਿੱਤਾ ਲਿੰਕ ਕਲਿੱਕ ਕਰੋ ਜੀ -