ਗੋਲਡਨ ਐਜੂਕੇਸ਼ਨਸ ਸੰਸਥਾ ਲਗਵਾ ਰਹੀ ਲਗਾਤਾਰ ਸਟੂਡੈਂਟ ਵੀਜ਼ੇ

ਮੋਗਾ, 28 ਮਾਰਚ(ਜਸ਼ਨ):  ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਲਾਕਡਾਊਨ ਤੋਂ ਬਾਅਦ ਇੱਕ ਹੱਫਤੇ ਵਿੱਚ 26 ਵੀਜ਼ੇ ਅਤੇ ਇੱਕ ਦਿਨ ਵਿੱਚ 5 ਵੀਜੇ ਲਗਵਾ ਕੇ ਦਿੱਤੇ, ਜਿਹਨਾਂ ਵਿੱਚ ਸਿਮਰਨਪ੍ਰੀਤ ਕੌਰ,ਸੋਹਨਦੀਪ ਸਿੰਘ, ਅਰਪਨਜੋਤ ਕੌਰ, ਰਣਜੀਤ ਸਿੰਘ ਅਤੇ ਯਸ਼ਦੀਪ ਸਿੰਘ ਦੇ ਕੈਨੇਡਾ ਦੇ ਸਟੂਡੈਂਟ ਵੀਜ਼ੇ ਲਗਵਾ ਕੇ ਦਿੱਤੇ। ਅਮਿਤ ਪਲਤਾ,ਰਮਨ ਅਰੋੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਇਹਨਾਂ ਸਟੂਡੈਂਜਸ ਨੂੰ ਵੀਜ਼ਾ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਨੇ ਕਿਹਾ ਕਿ ਹੁਣ ਕੈਨੇਡਾ ਅੰਬੈਸੀ ਖੁਲ੍ਹ ਗਈ ਹੈ ਜੇਕਰ ਕੋਈ ਵੀ ਕਿਸੇ ਵੀ ਦੇਸ਼ ਸੰਬੰਧੀ ਜਾਣਕਾਰੀ ਲੈਣਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ। ਇਸ ਦੌਰਾਨ ਸਟੂਡੈਂਟਸ ਨੇ ਵੀਜ਼ਾ ਪ੍ਰਾਪਤ ਕਰਨ ਉਪਰੰਤ ਅਮਿਤ ਪਲਤਾ, ਰਮਨ ਅਰੋੜਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।