ਕੌਂਸਲਰ ਅਸ਼ੋਕ ਧਮੀਜਾ ਦੀ ਪਤਨੀ ਦੇ ਦੇਹਾਂਤ ‘ਤੇ ਵਿਧਾਇਕ ਡਾ: ਹਰਜੋਤ ਕਮਲ ਅਤੇ ਅਹਿਮ ਸ਼ਖਸੀਅਤਾਂ ਨੇ ਕੀਤਾ ਹਮਦਰਦੀ ਦਾ ਪ੍ਰਗਟਾਵਾ

ਮੋਗਾ, 1 ਅਪਰੈਲ (ਜਸ਼ਨ): ਮੋਗਾ ਨਗਰ ਨਿਗਮ ਦੇ ਕੌਂਸਲਰ ਅਸ਼ੋਕ ਧਮੀਜਾ ਨੂੰ ਉਸ ਸਮੇਂ ਡੂੰਘਾ ਸਦਮਾ ਪੁੱਜਾ ਜਦੋਂ ਉਹਨਾਂ ਦੀ ਸੁਪਤਨੀ ਸ਼੍ਰੀਮਤੀ ਸੁਨੀਤਾ ਧਮੀਜਾ 30 ਮਾਰਚ ਨੂੰ ਸਦੀਵੀ ਵਿਛੋੜਾ ਦੇ ਗਏ । ਸ਼੍ਰੀਮਤੀ ਸੁਨੀਤਾ ਧਮੀਜਾ 54 ਵਰ੍ਹਿਆਂ ਦੇ ਸਨ। ਉਹਨਾਂ ਦਾ ਅੰਤਿਮ ਸਸਕਾਰ ਬੀਤੀ ਸ਼ਾਮ ਕਰ ਦਿੱਤਾ ਗਿਆ, ਜਿੱਥੇ ਸ਼ਹਿਰ ਦੀਆਂ ਅਹਿਮ ਰਾਜਨੀਤਕ, ਧਾਰਮਿਕ ਅਤੇ ਸਮਾਜ ਸੇਵੀ ਸ਼ਖਸੀਅਤਾਂ ਨੇ ਸ਼੍ਰੀਮਤੀ ਧਮੀਜਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। 
ਦੁੱਖ ਦੀ ਇਸ ਘੜੀ ਮੌਕੇ ਵਿਧਾਇਕ ਡਾ: ਹਰਜੋਤ ਕਮਲ, ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਅਤੇ ਹੋਰ ਆਗੂ ਅਸ਼ੋਕ ਧਮੀਜਾ ਦੇ ਗ੍ਰਹਿ ਵਿਖੇ ਪੁੱਜੇ ਅਤੇ ਹਮਦਰਦੀ ਦਾ ਇਜ਼ਹਾਰ ਕੀਤਾ।  ਇਸ ਮੌਕੇ ਸੀਰਾ ਚਕਰ,  ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਂਵਾਲਾ, ਵਾਈਸ ਚੇਅਰਮੈਨ ਸੀਰਾ ਲੰਢੇਕੇ, ਕਾਂਗਰਸ ਦੇ ਸੋਸ਼ਲ ਮੀਡੀਆ ਸੈੱਲ ਦੇ ਚੇਅਰਮੈਨ ਦੀਸ਼ਾ ਬਰਾੜ, ਆੜ੍ਹਤੀਆ ਐਸੋਸੀਏਸ਼ਨ ਸਬਜ਼ੀ ਮੰਡੀ ਦੇ ਪ੍ਰਧਾਨ ਸਰਵਜੀਤ ਸਿੰਘ ਹਨੀ ਸੋਢੀ, ਰਾਕੇਸ਼ ਕੁਮਾਰ ਕਿੱਟਾ ਸਾਬਕਾ ਸਰਪੰਚ, ਸੀਨੀਅਰ ਕਾਂਗਰਸੀ ਆਗੂ ਜੁਗਰਾਜ ਸਿੰਘ ਜੱਗਾ ਰੌਲੀ, ਸੀਨੀਅਰ ਕਾਂਗਰਸੀ ਆਗੂ ਜਤਿੰਦਰ ਅਰੋੜਾ, ਕੌਂਸਲਰ ਜਸਵਿੰਦਰ ਸਿੰਘ ਕਾਕਾ ਲੰਢੇਕੇ, ਕੌਂਸਲਰ ਪ੍ਰਵੀਨ ਪੀਨਾ, ਕੌਂਸਲਰ ਪ੍ਰਵੀਨ ਮੱਕੜ, ਕੌਂਸਲਰ ਦੀਪਕ ਭੱਲਾ, ਕੌਂਸਲਰ ਵਿਜੇ ਖੁਰਾਣਾ, ਕੌਂਸਲਰ ਨਰਿੰਦਰ ਬਾਲੀ, ਕੌਂਸਲਰ ਛਿੰਦਾ ਬਰਾੜ, ਕੌਂਸਲਰ ਲਖਵੀਰ ਸਿੰਘ ਲੱਖਾ ਦੁੱਨੇਕੇ, ਵਿਨੀਤ ਚੋਪੜਾ ਕੌਂਸਲਰ, ਕੌਂਸਲਰ ਗੁਰਪ੍ਰੀਤ ਸਿੰਘ ਸੱਚਦੇਵਾ, ਕੌਂਸਲਰ ਸਾਹਿਲ ਅਰੋੜਾ, ਕੌਂਸਲਰ ਗੌਰਵ ਗਰਗ ਚੇਅਰਮੈਨ ਸੋਸ਼ਲ ਮੀਡੀਆ ਸੈੱਲ ਮੋਗਾ ਸ਼ਹਿਰੀ, ਸਾਬਕਾ ਕੌਂਸਲਰ ਗੁਰਮਿੰਦਰਜੀਤ ਸਿੰਘ ਬਬਲੂ, ਕੌਂਸਲਰ ਵਿਜੇ ਭੂਸ਼ਣ ਟੀਟੂ, ਕੌਂਸਲਰ ਜਗਜੀਤ ਜੀਤਾ, ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਬੱਸੀਆਂ, ਭਾਨੂੰ ਪ੍ਰਤਾਪ, ਸੁਨੀਲ ਜੋਇਲ ਭੋਲਾ, ਐਡਵੋਕੇਟ ਅਜੀਤ ਵਰਮਾ, ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਮੀਨੀਆ, ਕੌਂਸਲਰ ਬੂਟਾ ਸਿੰਘ ਪ੍ਰਧਾਨ ਟਰੱਕ ਯੂਨੀਅਨ, ਕੌਂਸਲਰ ਤੀਰਥਰਾਮ ਪ੍ਰਧਾਨ, ਵਿਕਰਮ ਸਿੰਘ ਪੱਤੋ ਇੰਚਾਰਜ ਮੋਗਾ ਕਾਂਗਰਸ, ਕੌਂਸਲਰ ਅਮਰਜੀਤ ਅੰਬੀ, ਸੀਨੀਅਰ ਕਾਂਗਰਸੀ ਆਗੂ ਸੰਜੀਵ ਅਰੋੜਾ, ਕੌਂਸਲਰ ਤੀਰਥ ਪ੍ਰਧਾਨ, ਗੁੱਲੂ ਆਹਲੂਵਾਲੀਆ ਆਦਿ ਨੇ ਧਮੀਜਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।