69 ਕਰੋਨਾ ਮਾਮਲੇ ਆਉਣ ’ਤੇ ਮੋਗਾ ‘ਚ ਕੁੱਲ ਐਕਟਿਵ ਕੇਸ ਹੋਏ 302

Tags: 

ਮੋਗਾ, 4 ਅਪਰੈਲ :(ਜਸ਼ਨ): ਸਿਹਤ ਵਿਭਾਗ ਵੱਲੋਂ ਭੇਜੇ ਪ੍ਰੈਸ ਨੋਟ ਮੁਤਾਬਕ ਮੋਗਾ ‘ਚ ਅੱਜ 69 ਕਰੋਨਾ ਮਾਮਲੇ ਆਉਣ ਨਾਲ ਜ਼ਿਲ੍ਹੇ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 302 ਹੋ ਗਈ ਹੈ। ਸਹਾਇਕ ਸਿਵਲ ਸਰਜਨ ਮੋਗਾ ਡਾ. ਜਸਵੰਤ ਸਿੰਘ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 69 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ। ਡਾ: ਜਸਵੰਤ ਸਿੰਘ ਨੇ ਕਿਹਾ ਕਿ ਕਰੋਨਾ ਦੇ ਟੈਸਟਾ ਲਈ ਕੁੱਲ 218 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਦੇ ਸੰਕਰਮਣ ਨੂੰ ਖਤਮ ਕਰਨ ਲਈ ਮਿਸ਼ਨ ਫਤਿਹ ਤਹਿਤ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ  ਸਾਰੇ ਇਸ ਭਿਆਨਕ ਬਿਮਾਰੀ ਤੋ ਸੁਚੇਤ ਹੋ ਕੇ ਆਪਣਾ ਬਚਾਅ ਕਰ ਸਕਣ ਅਤੇ ਇਸ ਦੇ ਸੰਕਰਮਣ ਨੂੰ ਠੱਲ ਪੈ ਸਕੇ।  ਡਾ: ਜਸਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹੁਣ ਸਾਨੂੰ ਮਿਸ਼ਨ ਫਤਿਹ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਆਪਣੀ ਨਿੱਜੀ ਜਿੰਦਗੀ ਵਿੱਚ ਇੱਕ ਆਦਤ ਵਜਂੋ ਅਪਨਾਉਣਾ ਚਾਹੀਦਾ ਹੈ, ਕਿਉਂਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਇਰਸ ਤੋ ਬਚਾਅ ਦਾ ਸਾਧਨ ਹੈ। ਉਨਾਂ ਕਿਹਾ ਕਿ ਵਾਰ ਵਾਰ ਹੱਥਾਂ ਨੂੰ ਧੋਣਾ, ਸਮਾਜਿਕ ਦੂਰੀ ਬਰਕਰਾਰ ਰੱਖਣੀ, ਸੈਨੇਟਾਈਜ਼ਰ ਦੀ ਵਰਤਂੋ, ਮਾਸਕ ਦੀ ਵਰਤਂੋ, ਦਸਤਾਨਿਆਂ ਦੀ ਵਰਤਂੋ, ਬੇਲੋੜੀ ਮੂਵਮਂੈਟ ਬੰਦ ਕਰਨੀ ਆਦਿ ਸਾਵਧਾਨੀਆਂ ਨਾਲ ਅਸੀਂ ਕਰੋਨਾ ਤੋ ਬਚੇ ਰਹਿ ਸਕਦੇ ਹਾਂ । 
****ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘ ’ ਇੰਸਟਾਲ ਕਰੋ ਜੀ