ਮੋਗਾ 'ਚ 92 ਕਰੋਨਾ ਪਾਜ਼ੇਟਿਵ, ਕੁਲ ਐਕਟਿਵ ਕੇਸਾਂ ਦੀ ਗਿਣਤੀ ਹੋਈ 619
ਮੋਗਾ,19 ਅਪਰੈਲ (ਜਸ਼ਨ): ਮੋਗਾ ‘ਚ 92 ਕਰੋਨਾ ਮਾਮਲੇ ਆਉਣ ਨਾਲ ਜ਼ਿਲ੍ਹੇ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 619 ਹੋ ਗਈ ਹੈ। ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 92 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ । ਜ਼ਿਕਰਯੋਗ ਹੈ ਕਿ ਕਰੋਨਾ ਮਹਾਂਮਾਰੀ ਦੌਰਾਨ ਹੁਣ ਤਕ 113 ਵਿਅਕਤੀ ਜਾਨ ਗਵਾ ਚੁੱਕੇ ਨੇ