ਮੋਗਾ ਦੇ ਸਾਬਕਾ ਵਿਧਾਇਕ ਦੀ ਮੌਤ, ਮੁੱਖ ਮੰਤਰੀ,ਵਿਧਾਇਕ ਡਾ: ਹਰਜੋਤ ਕਮਲ ਅਤੇ ਕਾਂਗਰਸੀ ਆਗੂਆਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

Tags: 

ਮੋਗਾ, 21 ਅਪਰੈਲ (ਜਸ਼ਨ )ਵੈਟਰਨ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਜਗਰਾਜ ਸਿੰਘ ਗਿੱਲ ਨਹੀਂ ਰਹੇ।  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ,ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ,ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ,ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਿਨੋਦ ਬਾਂਸਲ,ਜ਼ਿਲਾ ਪ੍ਰੀਸ਼ਦ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਦਿ ਨੇ ਉਹਨਾਂ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸ੍ਰੀ ਗਿੱਲ ਜੋ 95 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਕੋਰੋਨਾ ਦੀ ਬਿਮਾਰੀ ਨਾਲ ਜੂਝਣ ਤੋਂ ਬਾਅਦ ਇਕ ਪ੍ਰਾਈਵੇਟ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਗੌਰਤਲਬ ਹੈ ਕਿ ਜਗਰਾਜ ਸਿੰਘ ਗਿੱਲ 1957 ਵਿੱਚ ਮੋਗਾ ਤੋਂ ਵਿਧਾਇਕ ਚੁਣੇ ਸਨ ਅਤੇ ਉਹ 1970ਵਿਆਂ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੀ ਰਹੇ। ਉਨ੍ਹਾਂ ਦੇ ਕਾਰਜਕਾਲ ਦੌਰਾਨ ਸੂਬੇ ਭਰ ਵਿੱਚ ਕਈ ਅਨਾਜ ਮੰਡੀਆਂ ਦੇ ਫੜਾਂ ਦਾ ਨਿਰਮਾਣ ਹੋਇਆ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਜਗਰਾਜ ਸਿੰਘ ਗਿੱਲ ਨੂੰ ਮਹਾਨ ਪਰਉਪਕਾਰੀ ਅਤੇ ਚੰਗੇ ਗੁਣਾਂ ਵਾਲਾ ਇਨਸਾਨ ਦੱਸਿਆ। ਉਹ ਪਾਰਟੀ ਦੇ ਇਕ ਵਫਾਦਾਰ ਸਿਪਾਹੀ ਸਨ ਜਿਨ੍ਹਾਂ ਨੇ ਸਮਾਜ ਦੇ ਦਬੇ-ਕੁਚਲੇ ਵਰਗਾਂ ਦੀ ਭਲਾਈ ਲਈ ਅਣਥੱਕ ਕੰਮ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵੱਲੋਂ ਜ਼ਮੀਨੀ ਪੱਧਰ 'ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਨਿਭਾਈਆਂ ਵਡਮੁੱਲੀਆਂ ਸੇਵਾਵਾਂ ਨੂੰ ਸਦਾ ਯਾਦ ਕੀਤਾ ਜਾਵੇਗਾ।
ਸੋਕਗ੍ਰਸਤ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।ਜਗਰਾਜ ਸਿੰਘ ਗਿੱਲ ਦੇ ਅਕਾਲ ਚਲਾਣੇ ਤੇ ਦੁੱਖ ਦਾ ਪ੍ਰਗਟਾਵਾ ਕਾਰਨ ਵਾਲਿਆਂ ਵਿਚ  ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ, ਸੀਰਾ ਚਕਰ, ਮਾਰਕੀਟ ਕਮੇਟੀ ਦੇ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਂਵਾਲਾ, ਵਾਈਸ ਚੇਅਰਮੈਨ ਸੀਰਾ ਲੰਢੇਕੇ, ਕਾਂਗਰਸ ਦੇ ਸੋਸ਼ਲ ਮੀਡੀਆ ਸੈੱਲ ਦੇ ਚੇਅਰਮੈਨ ਦੀਸ਼ਾ ਬਰਾੜ, ਆੜ੍ਹਤੀਆ ਐਸੋਸੀਏਸ਼ਨ ਸਬਜ਼ੀ ਮੰਡੀ ਦੇ ਪ੍ਰਧਾਨ ਸਰਵਜੀਤ ਸਿੰਘ ਹਨੀ ਸੋਢੀ, ਰਾਕੇਸ਼ ਕੁਮਾਰ ਕਿੱਟਾ ਸਾਬਕਾ ਸਰਪੰਚ, ਸੀਨੀਅਰ ਕਾਂਗਰਸੀ ਆਗੂ ਜੁਗਰਾਜ ਸਿੰਘ ਜੱਗਾ ਰੌਲੀ, ਸੀਨੀਅਰ ਕਾਂਗਰਸੀ ਆਗੂ ਜਤਿੰਦਰ ਅਰੋੜਾ,ਕੌਂਸਲਰ ਪ੍ਰਵੀਨ ਪੀਨਾ, ਕੌਂਸਲਰ ਅਸ਼ੋਕ ਧਮੀਜਾ,ਕੌਂਸਲਰ ਜਸਵਿੰਦਰ ਸਿੰਘ ਕਾਕਾ ਲੰਢੇਕੇ,  ਕੌਂਸਲਰ ਪ੍ਰਵੀਨ ਮੱਕੜ, ਕੌਂਸਲਰ ਦੀਪਕ ਭੱਲਾ, ਕੌਂਸਲਰ ਵਿਜੇ ਖੁਰਾਣਾ, ਕੌਂਸਲਰ ਨਰਿੰਦਰ ਬਾਲੀ, ਕੌਂਸਲਰ ਛਿੰਦਾ ਬਰਾੜ, ਕੌਂਸਲਰ ਲਖਵੀਰ ਸਿੰਘ ਲੱਖਾ ਦੁੱਨੇਕੇ, ਵਿਨੀਤ ਚੋਪੜਾ ਕੌਂਸਲਰ, ਕੌਂਸਲਰ ਗੁਰਪ੍ਰੀਤ ਸਿੰਘ ਸੱਚਦੇਵਾ, ਕੌਂਸਲਰ ਸਾਹਿਲ ਅਰੋੜਾ, ਕੌਂਸਲਰ ਗੌਰਵ ਗਰਗ ਚੇਅਰਮੈਨ ਸੋਸ਼ਲ ਮੀਡੀਆ ਸੈੱਲ ਮੋਗਾ ਸ਼ਹਿਰੀ, ਸਾਬਕਾ ਕੌਂਸਲਰ ਗੁਰਮਿੰਦਰਜੀਤ ਸਿੰਘ ਬਬਲੂ, ਕੌਂਸਲਰ ਵਿਜੇ ਭੂਸ਼ਣ ਟੀਟੂ, ਕੌਂਸਲਰ ਜਗਜੀਤ ਜੀਤਾ, ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਬੱਸੀਆਂ, ਭਾਨੂੰ ਪ੍ਰਤਾਪ, ਸੁਨੀਲ ਜੋਇਲ ਭੋਲਾ, ਐਡਵੋਕੇਟ ਅਜੀਤ ਵਰਮਾ, ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਮੀਨੀਆ, ਕੌਂਸਲਰ ਬੂਟਾ ਸਿੰਘ ਪ੍ਰਧਾਨ ਟਰੱਕ ਯੂਨੀਅਨ, ਕੌਂਸਲਰ ਤੀਰਥਰਾਮ ਪ੍ਰਧਾਨ, ਵਿਕਰਮ ਸਿੰਘ ਪੱਤੋ ਇੰਚਾਰਜ ਮੋਗਾ ਕਾਂਗਰਸ, ਕੌਂਸਲਰ ਅਮਰਜੀਤ ਅੰਬੀ, ਸੀਨੀਅਰ ਕਾਂਗਰਸੀ ਆਗੂ ਸੰਜੀਵ ਅਰੋੜਾ, ਕੌਂਸਲਰ ਤੀਰਥ ਪ੍ਰਧਾਨ, ਗੁੱਲੂ ਆਹਲੂਵਾਲੀਆ ਆਦਿ ਸ਼ਾਮਲ ਨੇ ।