ਡਿਪਟੀ ਮੈਡੀਕਲ ਕਮਿਸਨਰ ਡਾ: ਰਾਜੇਸ਼ ਕੁਮਾਰ ਅੱਤਰੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਓਟ ਸੈਂਟਰ ਜਨੇਰ ਵਿਖੇ ਨਸ਼ਾ ਪ੍ਰਭਵਿਤ ਲੋਕਾਂ ਨੂੰ ਕੀਤਾ ਗਿਆ ਜਾਗਰੂਕ

ਮੋਗਾ,29 ਅਪਰੈਲ (ਜਸ਼ਨ): ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਅਤੇ ਡਿਪਟੀ ਮੈਡੀਕਲ ਕਮਿਸਨਰ ਮੋਗਾ ਡਾ: ਰਾਜੇਸ਼ ਕੁਮਾਰ ਅੱਤਰੀ ਦੇ ਦਿਸ਼ਾ ਨਿਰਦੇਸ਼ਾਂ ‘ਤੇ “ਨਸ਼ਾ ਮੁਕਤ ਭਾਰਤ“ ਗਤੀਵਿਧੀਆ ਅਧੀਨ ਜਨੇਰ ‘ਚ ਬਣੇ ਓਟ ਸੈਂਟਰ ਵਿਖੇ ਨਸ਼ਾ  ਪ੍ਰਭਵਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਮੈਡੀਕਲ ਆਫਿਸਰ ਕੰਵਲਪ੍ਰੀਤ ਸਿੰਘ ਨੇ ਕਿਹਾ ਕਿ ਜਨੇਰ ‘ਚ ਬਣੇ ਓਟ ਸੈਂਟਰ ‘ਚ ਨਸ਼ਾ ਪ੍ਰਭਾਵਿਤ ਲੋਕਾਂ ਦੀ ਦਵਾਈਆਂ ਦੇ ਨਾਲ ਨਾਲ ਕਾਊਂਸਲਿੰਗ ਵੀ ਕੀਤੀ ਜਾਂਦੀ ਹੈ । ਉਹਨਾਂ ਦੱਸਿਆ ਕਿ ਯੋਗਾ ਦੇ ਨਾਲ ਹੋਰ ਗਤੀਵਿਧੀਆ ਦੇ ਨਾਲ ਮਰੀਜ਼ਾਂ ਨੂੰ ਜੋੜਿਆ ਜਾਂਦਾ ਹੈ। ਉਹਨਾ  ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ ਦਾ ਬਹੁਤ ਲੋਕਾ ਨੂੰ ਫਾਇਦਾ ਹੋਇਆ ਹੈ। ਇਸ ਮੌਕੇ ਓਟ ਸੈਂਟਰ ਜਨੇਰ ਦੇ ਕੌਂਸਲਰ ਪੂਜਾ ਰਿਸ਼ੀ  ਨੇ ਕਿਹਾ ਕਿ ਨਸ਼ਾ ਸਾਡੇ ਸਰੀਰਕ, ਮਾਨਸਿਕ ਅਤੇ ਸਮਾਜਿਕ ਰੁਤਬੇ ਦਾ ਨਾਸ਼ ਕਰ ਦਿੰਦਾ ਹੈ। ਉਹਨਾਂ ਕਿਹਾ ਕਿ ਨਸ਼ਾ ਕਰਨ ਵਾਲੇ ਬਹੁਤ ਲੋਕ ਪਹਿਲਾਂ ਸ਼ੌਕ ਨਾਲ ਨਸ਼ਾ ਕਰਦੇ ਹਨ ਪਰ ਬਾਅਦ ਵਿਚ ਇਹੀ ਨਸ਼ਾ ਉਹਨਾਂ ਦੀ ਮਜਬੂਰੀ ਬਣ ਜਾਂਦਾ ਹੈ। ਉਹਨਾਂ ਕਿਹਾ ਕਿ ਇਸੇ ਲਈ ਓਟ ਸੈਂਟਰ ਵਿਚ ਨਸ਼ਾ ਛੱਡਣ ਵਾਲਿਆ ਦੀ ਵਿਸ਼ੇਸ਼ ਕਾਊਂਸਲਿੰਗ ਕੀਤੀ ਜਾਂਦੀ ਹੈ ਤਾਂ ਕਿ ਉਹ ਨਸ਼ਾ ਛੱਡਣ ਦੇ ਨਾਲ ਦੇਸ਼ ਦੇ ਵਧੀਆ ਨਾਗਰਿਕ ਵੀ ਬਣ ਸਕਣ। । ਇਸ ਮੌਕੇ ਸਮੂਹ ਸਟਾਫ ਵੀ ਹਾਜ਼ਰ ਸੀ।