ਸਰਪੰਚ ਗੁਰਦਿਆਲ ਸਿੰਘ ਬੁੱਟਰ ਨੂੰ ਸਦਮਾ,ਮਾਤਾ ਦਾ ਦੇਹਾਂਤ

ਧਰਮਕੋਟ, 30 ਅਪਰੈਲ (ਜਸ਼ਨ): ਹਲਕਾ ਧਰਮਕੋਟ ਦੇ ਪਿੰਡ ਰਸੂਲਪੁਰ ਦੇ ਸਰਪੰਚ ਗੁਰਦਿਆਲ ਸਿੰਘ ਬੁੱਟਰ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਿਆ ਜਦੋਂ ਅਚਾਨਕ ਉਹਨਾਂ ਦੀ ਮਾਤਾ ਦਾ ਦੇਹਾਂਤ ਹੋ ਗਿਆ। ਮਾਤਾ ਦੇ ਦੇਹਾਂਤ ਦੀ ਖਬਰ ਪਤਾ ਲੱਗਦਿਆਂ ਸੋਸ਼ਲ ਮੀਡੀਆ ਰਾਹੀਂ ਵੱਖ ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਰਾਜਸੀ ਆਗੂਆਂ ਨੇ ਬੁੱਟਰ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ। ਕੱਲ ਦੇਰ ਸ਼ਾਮ ਹਲਕਾ ਮੋਗਾ ਦੇ ਇੰਚਾਰਜ ਸ. ਬਰਜਿੰਦਰ ਸਿੰਘ ਮੱਖਣ ਬਰਾੜ ਵੀ ਸਰਪੰਚ ਗੁਰਦਿਆਲ ਸਿੰਘ ਦੇ ਗ੍ਰਹਿ ਵਿਖੇ ਪੁੱਜੇ ਅਤੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।


