ਕਰੋਨਾ ਸੰਕਰਮਣ ਕੇਸਾਂ ‘ਚ ਲਗਾਤਾਰ ਹੋ ਰਿਹੈ ਵਾਧਾ,109 ਨਵੇਂ ਕੇਸ ਆਉਣ ਨਾਲ ਐਕਟਿਵ ਕੇਸਾਂ ਦੀ ਗਿਣਤੀ ਹੋਈ 1498

ਮੋਗਾ, 6 ਮਈ (ਜਸ਼ਨ): ਮੋਗਾ ‘ਚ 109 ਕਰੋਨਾ ਮਾਮਲੇ ਆਉਣ ਅਤੇ ਇਕ ਵਿਅਕਤੀ ਦੀ ਮੌਤ ਨਾਲ ਜ਼ਿਲ੍ਹੇ ‘ਚ ਕੁੱਲ ਐਕਟਿਵ ਕੇਸਾਂ ਦੀ ਗਿਣਤੀ 1498 ਹੋ ਗਈ ਹੈ। ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜਿਲੇ ਵਿੱਚ 109 ਨਵੇ ਕਰੋਨਾਂ ਦੇ ਮਾਮਲੇ ਸਾਹਮਣੇ ਆਏ ਹਨ । ਜ਼ਿਕਰਯੋਗ ਹੈ ਕਿ ਕਰੋਨਾ ਮਹਾਂਮਾਰੀ ਦੌਰਾਨ ਹੁਣ ਤੱਕ 138 ਵਿਅਕਤੀ ਜਾਨ ਗਵਾ ਚੁੱਕੇ ਨੇ ।


