ਸਰਪੰਚ ਗੁਰਪ੍ਰਤਾਪ ਸਿੰਘ ਰਾਜੂ ਘੱਲਕਲਾਂ ਨੂੰ ਸਦਮਾ,ਮਾਤਾ ਦਾ ਦੇਹਾਂਤ

Tags: 

ਮੋਗਾ,10 ਮਈ (ਜਸ਼ਨ): ਕਾਂਗਰਸ ਦੇ ਸੀਨੀਅਰ ਆਗੂ ਸਰਪੰਚ ਗੁਰਪ੍ਰਤਾਪ ਸਿੰਘ ਰਾਜੂ ਘੱਲਕਲਾਂ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਅੱਜ ਸਵੇਰੇ ਉਹਨਾਂ ਦੀ ਮਾਤਾ ਪਰਮਿੰਦਰ ਕੌਰ ਧਰਮ ਪਤਨੀ ਸਾਬਕਾ ਸਰਪੰਚ ਸਤਗੁਰਦਿਆਲ ਸਿੰਘ, ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਗਮਗੀਨ ਮਾਹੌਲ ਵਿਚ  ਮਾਤਾ ਪਰਮਿੰਦਰ ਕੌਰ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ । ਇਸ ਮੌਕੇ ਸਰਪੰਚ ਸਿਮਰਨਜੀਤ ਸਿੰਘ ਰਿੱਕੀ ਘੱਲਕਲਾਂ ,ਜਗਸੀਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ ,ਚੇਅਰਮੈਨ ਤਰਸੇਮ ਸਿੰਘ ਰੱਤੀਆਂ,ਜਸਵੰਤ ਸਿੰਘ, ਸਾਬਕਾ ਸਰਪੰਚ ਗੁਰਨਾਮ ਸਿੰਘ ਤੋਂ ਇਲਾਵਾ ਇਲਾਕੇ ਦੇ ਸਰਪੰਚ ,ਪੰਚ ਅਤੇ ਪਤਵੰਤੇ ਹਾਜ਼ਰ ਸਨ।  ਸਰਪੰਚ ਗੁਰਪ੍ਰਤਾਪ ਸਿੰਘ ਰਾਜੂ ਨੇ ਦੱਸਿਆ ਕਿ ਮਾਤਾ ਜੀ ਦੇ ਫੁੱਲ 12 ਮਈ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਚੁਗੇ ਜਾਣਗੇ।