ਵਿਧਾਇਕ ਕੁਲਬੀਰ ਜ਼ੀਰਾ ਦੇ ਪਿਤਾ ਜਥੇਦਾਰ ਇੰਦਰਜੀਤ ਸਿੰਘ ਦੀ ਬੇਵਕਤੀ ਮੌਤ ’ਤੇ ਪੰਜਾਬ ‘ਚ ਸੋਗ ਦੀ ਲਹਿਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਪੰਜਾਬ ਦੇ ਅਹਿਮ ਆਗੂਆਂ ਨੇ ਕੀਤਾ ਡੂੰਘੇ ਦੁੱਖ ਦਾ ਇਜ਼ਹਾਰ

ਜ਼ੀਰਾ,12 ਮਈ (ਜਸ਼ਨ) ਪੰਜਾਬ ਦੇ ਸਾਬਕਾ ਮੰਤਰੀ ਤੇ ਹਲਕਾ ਜ਼ੀਰਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਪਿਤਾ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦਾ ਅੱਜ ਸਵੇਰੇ 5 ਵਜੇ ਦਿਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਬਸਤੀ ਬੂਟੇ ਵਾਲੀ (ਜ਼ੀਰਾ) ਵਿਖੇ ਦੁਪਹਿਰ 3 ਵਜੇ ਸਰਕਾਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁੱਕੜੀ ਨੇ ਹਥਿਆਰ ਉਲਟੇ ਕਰਕੇ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਨੂੰ ਅੰਤਿਮ ਵਿਦਾਇਗੀ ਦਿੱਤੀ।  ਇੰਦਰਜੀਤ ਸਿੰਘ ਜ਼ੀਰਾ ਦੀ ਚਿਖ਼ਾ ਨੂੰ ਅਗਨ ਭੇਟ ਉਨ੍ਹਾਂ ਦੇ ਵੱਡੇ ਸਪੁੱਤਰ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਕੀਤਾ।  ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਪਿਛਲੇ 4 ਮਹੀਨਿਆਂ ਤੋਂ ਜਿਗਰ ਦੇ ਕੈਂਸਰ ਤੋਂ ਪੀੜਤ ਸਨ ਅਤੇ ਚੰਡੀਗੜ੍ਹ ਵਿਚ ਆਪਣਾ ਇਲਾਜ ਕਰਵਾ ਰਹੇ ਸਨ।    
ਜ਼ਿਕਰਯੋਗ ਹੈ ਕਿ ਆਕਲੀ ਆਗੂ ਸਵਰਗੀ ਗੁਰਚਰਨ ਸਿੰਘ ਟੌਹੜਾ ਦੇ ਸਹਿਯੋਗੀ ਰਹੇ ਇੰਦਰਜੀਤ ਸਿੰਘ ਜ਼ੀਰਾ , ਜ਼ੀਰਾ ਵਿਧਾਨਸਭਾ ਹਲਕੇ ਤੋਂ ਚੁਣੇ ਗਏ ਸਨ ਅਤੇ ਅਕਾਲੀ ਦਲ ਦੀ ਸਰਕਾਰ ‘ਚ ਸਿਹਤ ਮੰਤਰੀ ਅਤੇ ਜੇਲ੍ਹ ਮੰਤਰੀ ਰਹੇ ਅਤੇ ਸਿਸਟਮ ਨੂੰ ਦਰੁਸਤ ਕਰਨ ਲਈ ਵਿਸ਼ੇਸ਼ ਕਾਰਜ ਕੀਤੇ ਪਰ ਬਾਅਦ ਵਿਚ ਉਹਨਾਂ ਕਾਂਗਰਸ ਪਾਰਟੀ ਜੁਆਇੰਨ ਕਰ ਲਈ ।
ਉਹਨਾਂ ਦੀ ਬੇਵਕਤੀ ਮੌਤ ’ਤੇ ਜਿੱਥੇ ਸਮੁੱਚੇ ਪੰਜਾਬ ‘ਚ ਸੋਗ ਦੀ ਲਹਿਰ ਹੈ ਉੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਥੇਦਾਰ ਇੰਦਰਜੀਤ ਸਿੰਘ ਜੀਰਾ ਦੇ ਇਸ ਫ਼ਾਨੀ ਦੁਨੀਆਂ ਤੋਂ ਰੁਖਸਤ ਹੋਣ ’ਤੇ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਉਹਨਾਂ ਕਿਹਾ ਕਿ ਸ. ਜ਼ੀਰਾ ਨੇ ਸਾਰੇ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕੀਤਾ ਖਾਸਕਰ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹਿਤਾਂ ਦੀ ਰਾਖੀ ਲਈ ਹਮੇਸ਼ਾ ਆਪਣੀ ਆਵਾਜ਼ ਬੁਲੰਦ ਰੱਖੀ। ਉਹਨਾਂ ਕਿਹਾ ਕਿ ਸ.ਜੀਰਾ ਦੇ ਜਾਣ ਨਾਲ ਪਾਰਟੀ ਵਿਚ ਜੋ ਖਲਾਅ ਪੈਦਾ ਹੋਇਆ ਉਸ ਨੂੰ ਭਰਨਾ ਨਾਮੁਮਕਿਨ ਹੈ । 
ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੇ ਅੰਤਿਮ ਸੰਸਕਾਰ ਮੌਕੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਤਿ੍ਰਪਤ ਰਜਿੰਦਰ ਬਾਜਵਾ,  ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ,ਵਿਧਾਇਕ ਡਾ: ਹਰਜੋਤ ਕਮਲ, ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਵਿਧਾਇਕ ਦਰਸ਼ਨ ਬਰਾੜ,  ਵਿਧਾਇਕ ਸਤਿਕਾਰ ਕੌਰ ਗਹਿਰੀ, ਵਰਿੰਦਰਮੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ, ਵਿਧਾਇਕ ਦੇਵਿੰਦਰ ਸਿੰਘ ਘੁਬਾਇਆ ,ਸ਼ੇਰ ਸਿੰਘ ਘੁਬਾਇਆ ਸਾਬਕਾ ਮੈਂਬਰ ਪਾਰਲੀਮੈਂਟ , ਪਰਮਿੰਦਰ ਸਿੰਘ ਪਿੰਕੀ ਵਿਧਾਇਕ ਫਿਰੋਜ਼ਪੁਰ, ਡਾ.ਧਰਮਵੀਰ ਅਗਨੀਹੋਤਰੀ ਵਿਧਾਇਕ ਤਰਨਤਾਰਨ, ਹਰਮਿੰਦਰ ਸਿੰਘ ਗਿੱਲ ਵਿਧਾਇਕ ਪੱਟੀ, ਜਤਿਨ ਆਂਵਲਾ ਪੁੱਤਰ ਰਵਿੰਦਰ ਆਂਵਲਾ ਵਿਧਾਇਕ ਜਲਾਲਾਬਾਦ ,ਚੇਅਰਮੈਨ ਜਸਪਾਲ ਸਿੰਘ ਪੰਨੂੰ,  ਅਵਤਾਰ ਸਿੰਘ ਮਿੰਨਾ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਗਦੀਪ ਸਿੰਘ ਗੋਲਡੀ ਕੰਬੋਜ ਜਲਾਲਾਬਾਦ ਪੰਜਾਬ ਪ੍ਰਧਾਨ ਬੀ ਸੀ ਵਿੰਗ ਆਮ ਆਦਮੀ ਪਾਰਟੀ, ਲਾਡੀ ਢੋਸ ਧਰਮਕੋਟ, ਕਰਨ ਵੜਿੰਗ, ਰਾਜੀਵ ਰਾਜਾ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਲੁਧਿਆਣਾ, ਅਨੰਤ ਦਾਹੀਆ ਯੂਥ ਕਾਂਗਰਸ ਪ੍ਰਧਾਨ ਹਰਿਆਣਾ, ਗੁਰਚਰਨ ਸਿੰਘ ਨਾਹਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਪਾਰਟੀ ਫਿਰੋਜ਼ਪੁਰ, ਬੀਬੀ ਜਗਦਰਸ਼ਨ ਕੌਰ ਸਾਬਕਾ ਜ਼ਿਲ੍ਹਾ ਪ੍ਰਧਾਨ ਮੋਗਾ ਕਾਂਗਰਸ, ਦਵਿੰਦਰ ਸਿੰਘ ਫਾਜ਼ਿਲਕਾ, ਸਾਬਕਾ ਡੀ ਜੀ ਪੀ ਮਹਿਲ ਸਿੰਘ ਭੁੱਲਰ ਤੋਂ ਇਲਾਵਾ ਕਾਂਗਰਸ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਅਹਿਮ ਆਗੂ ਹਾਜ਼ਰ ਸਨ।