ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ‘ਜਿੰਮੇਵਾਰ ਸੰਗਰੂਰ’ ਮੁਹਿੰਮ ਤਹਿਤ 100 ਬੈੱਡਾਂ ਦੀ ਸਹੂਲਤ ਵਾਲੇ ਕੋਵਿਡ ਵਾਰ-ਰੂਮ ਦੀ ਕੀਤੀ ਸ਼ੁਰੂਆਤ

Tags: 

ਚੰਡੀਗੜ੍ਹ/ਸੰਗਰੂਰ, 16 ਮਈ(ਜਸ਼ਨ): ਜਿੱਥੇ ਦੇਸ਼ ਭਰ ਵਿੱਚ ਕੋਵਿਡ ਮਰੀਜ ਵੈਂਟੀਲੇਟਰਾਂ ਅਤੇ ਬਣਾਉਟੀ ਆਕਸੀਜਨ ਦੀ ਮੁਸ਼ਕਿਲ ਦਾ  ਲਗਾਤਾਰ ਸਾਹਮਣਾ ਕਰ ਰਹੇ ਹਨ, ਉੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਐਤਵਾਰ ਨੂੰ ਸੰਗਰੂਰ ਵਿਖੇ ਆਕਸੀਜਨ ਕੰਸਕਨੈਸਟਰਾਂ ਅਤੇ ਵਾਇਟਲ ਮੈਜਰਮੈਂਟ ਮੋਨੀਟਰ ਨਾਲ ਲੈਸ ਇੱਕ 100 ਬੈੱਡ ਦੀ ਸਹੂਲਤ ਵਾਲੇ ‘ਕੋਵਿਡ ਵਾਰ-ਰੂਮ’ ਦੀ ਸਥਾਪਨਾ ਕਰਦਿਆਂ “ਜੰਿਮੇਵਾਰ ਸੰਗਰੂਰ” ਮੁਹਿੰਮ ਦੀ ਸੁਰੂਆਤ ਕੀਤੀ। ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਦੱਸਿਆ ਕਿ ਕੋਵਿਡ ਵਾਰ-ਰੂਮ ਵਿੱਚ ਇਨ੍ਹਾਂ 100 ਬੈੱਡਾਂ ਤੋਂ ਇਲਾਵਾ ਜਲ੍ਹਿੇ ਅੰਦਰ ਹੋਰਨਾਂ ਥਾਂਵਾਂ ‘ਤੇ ਉਪਲਬਧ ਬੈੱਡਾਂ ਦੀ ਗਿਣਤੀ, ਆਕਸੀਜਨ ਕੰਨਸੇਨਟਰੇਟਰਜ, ਪਲਾਜਮਾ ਦਾਨੀਆਂ, ਖੂਨ ਦੀ ਉਪਲਬਧਤਾ, ਟੀਕੇ ਅਤੇ ਦਵਾਈਆਂ ਦੇ ਮੱਦੇਨਜਰ ਚੌਵੀ ਘੰਟੇ ਜਾਣਕਾਰੀ ਤੇ ਲੋੜੀਂਦਾ ਸਹਾਇਤਾ ਮੁਹੱਈਆ ਕਰਵਾਏਗਾ । ਉਨ੍ਹਾਂ ਕਿਹਾ ਕਿ ਜਰੂਰਤ ਮੌਕੇ ਲੋਕਾਂ ਨੂੰ ਵਾਰ-ਰੂਮ ਤੋਂ ਸਾਰੀ ਸਹਾਇਤਾ ਵਾਰ-ਰੂਮ ਦੇ ਵਲੰਟੀਅਰਾਂ ਵੱਲੋਂ ਇਕੋ ਕਾਲ ‘ਤੇ ਦਿੱਤੀ ਜਾਏਗੀ।

ਇਸ ਮੌਕੇ ਕੋਵਿਡ ਕੇਅਰ ਸੈਂਟਰ ਤੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਸਿੰਗਲਾ ਨੇ ਕਿਹਾ, “ਸੰਗਰੂਰ ਕੋਵਿਡ ਨੂੰ ਹਰਾਉਣ ਲਈ ਤਿਆਰ ਹੈ ਕਿਉਂਕਿ ਅਸੀਂ ਵੱਡੇ ਪੱਧਰ ‘ਤੇ ਟੀਕਾ ਖਰੀਦ ਰਹੇ ਹਾਂ ਅਤੇ ਇਹ 100 ਬਿਸਤਰਿਆਂ ਦੀ ਸਹੂਲਤ ਵਾਲੀ ਇਮਾਰਤ ਹਲਕੇ ਤੋਂ ਦਰਮਿਆਨੇ ਮਰੀਜਾਂ ਦੇ ਰਹਿਣ ਅਤੇ ਇਲਾਜ ਲਈ ਬਣਾਈ ਗਈ ਹੈ। ਡਾਕਟਰੀ ਅਮਲਾ ਇੱਥੇ ਚੌਵੀ ਘੰਟੇ ਉਪਲਬਧ ਰਹੇਗਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਲਈ ਠੋਕਰਾਂ ਨਾ ਖਾਣੀਆਂ ਪੈਣ।’’

ਕੈਬਨਿਟ ਮੰਤਰੀ ਨੇ ਦੱਸਿਆ ਕਿ ਚੌਵੀ ਘੰਟੇ ਚੱਲਣ ਵਾਲੇ ਇਸ ਹਸਪਤਾਲ ਵਿੱਚ ਵਾਇਰਸ ਦੀ ਗੰਭੀਰਤਾ, ਕੋਵਿਡ ਪੋਜਿਟਿਵ ਵਿਅਕਤੀਆਂ ਦੀ ਸਿਹਤ ਦਾ ਜਾਇਜਾ ਅਤੇ ਇਲਾਜ ਵਿਚ ਉਨ੍ਹਾਂ ਦੀ ਮਦਦ ਹੋਵੇਗੀ।

ਸਿੰਗਲਾਂ ਨੇ ਕਿਹਾ, “ਅਸੀਂ ਆਕਸੀਜਨ ਕੰਨਸੇਨਟਰੇਟਰਜ ਨਾਲ ਲੈਸ ਤਿੰਨ ਕੋਵਿਡ ਮੈਡੀਕਲ ਵੈਨਾਂ ਵੀ ਸੁਰੂ ਕਰ ਰਹੇ ਹਾਂ ਜੋ ਪਾਜਿਟਿਵ ਮਰੀਜਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਨੂੰ ਇਲਾਜ ਲਈ ਕੋਵਿਡ ਕੇਅਰ ਸੈਂਟਰ ਲਿਜਾਣਗੀਆਂ। ਆਕਸੀਜਨ ਅੱਜਕੱਲ੍ਹ ਦੀ ਸਭ ਤੋਂ ਵੱਧ ਮੰਗੀ ਜਾਣ ਵਾਲੀ ਚੀਜ ਹੈ ਅਤੇ ਅਸੀਂ ਸੰਗਰੂਰ ਵਿਚ ਸਾਰੀਆਂ ਡਾਕਟਰੀ ਜਰੂਰਤਾਂ ਨੂੰ ਪੂਰਾ ਕਰਨ ਲਈ ਇਕ ਆਕਸੀਜਨ ਪਲਾਂਟ ਸਥਾਪਤ ਕਰਨ ਦੀ ਪ੍ਰਕਿਰਿਆ ਵੀ ਸੁਰੂ ਕਰਵਾ ਰਹੇ ਹਾਂ”

ਸਿੰਗਲਾ ਨੇ ਜੋਰ ਦਿੰਦਿਆਂ ਕਿਹਾ ਕਿ ਇਹ ਮੇਰੀ ਜੰਿਮੇਵਾਰੀ ਹੈ ਕਿ ਸੰਕਟ ਦੀ ਇਸ ਘੜੀ ਵਿਚ ਲੋਕਾਂ ਦੀ ਸੇਵਾ ਕੀਤੀ ਜਾਵੇ।

 ਮੰਤਰੀ ਨੇ ਇਹ ਵੀ ਕਿਹਾ ਕਿ ਸਾਡੇ ਵਲੰਟੀਅਰਾਂ ਦੀ ਟੀਮ ਜਮੀਨੀ ਤੌਰ ‘ਤੇ ਹਰ ਵੇਲੇ ਸਰਗਰਮ ਹੋਵੇਗੀ ਜੋ ਕੋਵਿਡ ਨਾਲ ਜੁੜੇ ਮੁੱਦਿਆਂ ਨੂੰ ਹੱਲ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਪ੍ਰਸਾਸਨ ਜੰਗੀ ਪੱਧਰ ‘ਤੇ ਸਿਹਤ ਸੰਬੰਧੀ ਬੁਨਿਆਦੀ ਢਾਂਚੇ ਦਾ ਵਿਸਥਾਰ ਕਰ ਰਿਹਾ ਹੈ ਤਾਂ ਜੋ ਤੀਜੀ ਕੋਵਿਡ ਲਹਿਰ ਨੂੰ ਸੁਰੂਆਤੀ ਪੜਾਅ ‘ਤੇ ਹੀ ਨਾਕਾਮ ਕੀਤਾ ਜਾ ਸਕੇ।

ਉਨ੍ਹਾਂ ਦੱਸਿਆ ਕਿ ਸਾਡੇ ਅੰਕੜੇ ਦਰਸਾਉਂਦੇ ਹਨ ਕਿ ਸੰਗਰੂਰ ਵਿੱਚ 1.28 ਲੱਖ ਤੋਂ ਵੱਧ ਲੋਕਾਂ ਨੂੰ ਟੀਕਾ ਲਗਾਇਆ ਗਿਆ ਹੈ ਜਿਸ ਵਿੱਚੋਂ 1.12 ਲੱਖ ਨੂੰ ਸਿੰਗਲ ਡੋਜ ਦਿੱਤਾ ਗਿਆ ਹੈ, ਜਦੋਂਕਿ 16,383 ਨੂੰ ਟੀਕੇ ਦੀਆਂ ਦੋਵੇਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਜਕਿਰਯੋਗ ਹੈ ਕਿ ਇਸ ਵੇਲੇ, ਐਕਟਿਵ ਕੋਵਿਡ ਮਰੀਜਾਂ ਦੀ ਗਿਣਤੀ 1,829 ਹੈ। ਜਲ੍ਹਿੇ ਵਿੱਚ 12,009 ਕੋਵਿਡ ਪਾਜਿਟਿਵ ਮਰੀਜ ਹਨ ਜਿਨ੍ਹਾਂ ਵਿੱਚੋਂ 9,639 ਠੀਕ ਹੋ ਗਏ ਅਤੇ 549 ਦੀ ਮੌਤ ਹੋ ਚੁੱਕੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸਨਰ ਸੰਗਰੂਰ ਰਾਮਵੀਰ, ਸਿਵਲ ਸਰਜਨ ਡਾ. ਅੰਜਨਾ ਗੁਪਤਾ, ਐੈਸ.ਡੀ.ਐਮ. ਯਸ ਪਾਲ ਸਰਮਾ, ਚੇਅਰਮੈਨ ਸਤੀਸ ਕਾਂਸਲ, ਚੇਅਰਮੈਨ ਅਨਿਲ ਘੀਚਾ, ਚੇਅਰਮੈਨ ਨਰੇਸ ਗਾਬਾ, ਵਾਇਸ ਚੇਅਰਮੈਨ ਮਹੇਸ ਕੁਮਾਰ ਮੇਸੀ, ਡੀ.ਐਫ.ਪੀ.ਓ. ਡਾ. ਇੰਦਰਜੀਤ ਸਿੰਗਲਾ, ਅਮਰਜੀਤ ਸਿੰਘ ਟੀਟੂ, ਪਰਮਿੰਦਰ ਸਰਮਾ, ਵਿਜੇ ਗੁਪਤਾ, ਚੇਅਰਮੈਨ ਲੀਗਲ ਸੈੱਲ ਗੁਰਤੇਜ ਗਰੇਵਾਲ, ਡਾ. ਸੁਖਿਵੰਦਰ ਬਬਲਾ, ਰੌਕੀ ਬਾਂਸਲ, ਸੰਜੇ ਬਾਂਸਲ ਅਤੇ ਬਿੰਦਰ ਬਾਂਸਲ ਵੀ ਹਾਜਰ ਸਨ।