ਅੱਜ 26 ਮਈ ਦੇ ਰੋਸ ਪ੍ਰਦਰਸ਼ਨਾਂ ਲਈ ਸ਼ੋ੍ਰਮਣੀ ਅਕਾਲੀ ਦਲ ਪੂਰੀ ਤਰਾਂ ਤਿਆਰ: ਅਮਰਜੀਤ ਸਿੰਘ ਗਿੱਲ ਲੰਢੇਕੇ ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ

ਮੋਗਾ, 25 ਮਈ (ਜਸ਼ਨ): ‘ਦਿੱਲੀ ਕਿਸਾਨ ਮੋਰਚੇ ਦੇ 26 ਮਈ ਨੂੰ 6 ਮਹੀਨੇ ਪੂਰੇ ਹੋਣ ‘ਤੇ ਜਥੇਬੰਦੀਆਂ ਦੇ ਸੱਦੇ ’ਤੇ ਇਹ ਦਿਨ ਕਾਲੇ ਦਿਵਸ ਵਜੋਂ ਮਨਾਇਆ ਜਾਵੇਗਾ ਅਤੇ ਰੋਸ ਵਜੋਂ ਇਸ ਦਿਨ ਪੰਜਾਬ ਭਰ ‘ਚ ਘਰਾਂ ਅਤੇ ਦੁਕਾਨਾਂ ਤੋਂ ਇਲਾਵਾ ਆਪੋ ਆਪਣੇ ਵਾਹਨਾਂ ‘ਤੇ ਕਾਲੇ ਝੰਡੇ ਲਾਏ ਜਾਣਗੇ। ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਅਤੇ ਮੋਗਾ ਹਲਕਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਸ਼ੋ੍ਰਮਣੀ ਅਕਾਲੀ ਦਲ ਦਾ ਹਰ ਵਰਕਰ ਇਸ ਰੋਸ ਪ੍ਰਦਰਸ਼ਨ ਵਿਚ ਵੱਧ ਚੜ੍ਹ ਕੇ ਹਿੱਸਾ ਲਵੇਗਾ ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਜ਼ਿਲ੍ਹਾਂ ਪ੍ਰਧਾਨ ਅਮਰਜੀਤ ਸਿੰਘ ਲੰਢੇਕੇ ਨੇ ਮੋਗਾ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਆਖਿਆ ਕਿ ਸ਼ੋ੍ਰਮਣੀ ਅਕਾਲੀ ਦਲ ਕਿਸਾਨਾਂ ਦੀ ਪਾਰਟੀ ਹੈ ਅਤੇ ਅਕਾਲੀ ਦਲ ਨੇ ਹੀ ਹਮੇਸ਼ਾ ਕਿਸਾਨਾਂ ਦੀ ਬਾਹ ਫੜ੍ਹੀ ਤੇ ਹੁਣ ਵੀ ਚਾਹੇ ਪੰਜਾਬ ਵਿਚ ਪ੍ਰਦਰਸ਼ਨ ਹੋਵੇ ਤੇ ਚਾਹੇ ਦਿੱਲੀ ਦੇ ਧਰਨੇ ਹੋਣ ਸ਼ੋ੍ਰਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਹਰ ਧਰਨੇ ਮੁਜਾਹਰੇ ਵਿਚ ਆਪ ਮੁਹਾਰੇ ਪਹੁੰਚਦੇ ਨੇ ਅਤੇ ਹਿਹ ਪ੍ਰਦਰਸ਼ਨ ਤਦ ਤੱਕ ਜਾਰੀ ਰਹਿਣਗੇ ਜਦ ਤੱਕ ਕੇਂਦਰ ਸਰਕਾਰ ਤਿੰਨੇ ਕਾਲੇ ਖੇਤੀ ਕਾਨੂੰਨ ਵਾਪਸ ਨਹੀਂ ਲੈ ਲੈਂਦੀ।


