ਸ਼ਹੀਦ ਹੌਲਦਾਰ ਅਵਤਾਰ ਸਿੰਘ ਦੀ 20ਵੀਂ ਬਰਸੀ ਮੌਕੇ ਸ਼ਰਧਾਂਜਲੀ ਅਰਪਿਤ

ਮੋਗਾ, 26 ਮਈ (ਜਸ਼ਨ): ਮੋਗਾ ਜਿਲ੍ਹੇ ਦੇ ਪਿੰਡ ਕਪੂਰੇ ਦੇ ਸ਼ਹੀਦ ਹੌਲਦਾਰ ਅਵਤਾਰ ਸਿੰਘ ਦੀ 20ਵੀਂ ਸਲਾਨਾ ਬਰਸੀ ਪਰਿਵਾਰ ਵਲੋਂ ਸਰਕਾਰ ਦੀਆਂ ਕਰੋਨਾ ਗਾਈਡਲਾਈਨਜ਼ ਮੁਤਾਬਿਕ ਮਨਾਈ ਗਈ। ਜਿਸ ਵਿੱਚ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਸਰਪੰਚ ਇਕਬਾਲ ਸਿੰਘ, ਅਮਰਜੀਤ ਸਿੰਘ, ਜਗਤਾਰ ਸਿੰਘ, ਰਾਜਵਿੰਦਰ ਸਿੰਘ ਰਾਜ, ਰਣਜੀਤ ਸਿੰਘ, ਸਤਨਾਮ ਸਿੰਘ, ਨਵਜੋਤ ਸਿੰਘ, ਹਰਪ੍ਰੀਤ ਸਿੰਘ, ਮਨਿੰਦਰ ਸਿੰਘ, ਰਾਜਦੀਪ ਸਿੰਘ, ਮਨਪ੍ਰੀਤ ਕੌਰ ਮਾ. ਗੁਰਦਿੱਤ ਸਿੰਘ, ਮੈਡਮ ਧਨਵੰਤ ਕੌਰ, ਗੁਰਬਚਨ ਸਿੰਘ, ਬਲਜੀਤ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਤੇ ਸਮੂਹ ਹਾਜਰੀਨ ਨੇ ਗੁਰੂਦੁਆਰਾ ਗੋਬਿੰਦਗੜ੍ਹ ਸਾਹਿਬ ਵਿੱਚ ਅਰਦਾਸ ਉਪਰੰਤ ਸ਼ਹੀਦ ਹੌਲਦਾਰ ਅਵਤਾਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰੇ ਵਿੱਚ ਅਮਰ ਸਿੰਘ ਵੈਲਫੇਅਰ ਕਲੱਬ ਕਪੂਰੇ ਵਲੋਂ ਲਗਾਏ ਗਏ ਆਦਮ ਕੱਦ ਬੁੱਤ ਤੇ ਫੁੱਲ ਮਾਲਾਵਾਂ ਭੇਂਟ ਕਰਕੇ ਸ਼ਰਧਾਂਜਲੀ ਅਰਪਿਤ ਕੀਤੀ।


