ਪੰਜਾਬ ਸਰਕਾਰ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰੇ --ਗੌਰਮੈਂਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ

ਮੋਗਾ , 4 ਜੂਨ (ਜਸ਼ਨ): ਗੌਰਮੈਂਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਜ਼ਿਲਾ ਮੋਗਾ ਇਕਾਈ ਦੇ ਪ੍ਰਧਾਨ ਡਾ.ਅਜੀਤਪਾਲ ਸਿੰਘ,ਸਕੱਤਰ ਜਨਰਲ ਜਗਤਾਰ ਸਿੰਘ ਸੈਦੋ ਕੇ ਅਤੇ ਸੀਨੀਅਰ ਮੀਤ ਪ੍ਰਧਾਨ ਦਿਲਬਾਗ ਸਿੰਘ ਬਰਾੜ ਨੇ ਸਾਂਝੇ ਤੌਰ ਤੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਵਿਚ ਵਾਧੇ ਦੀ ਨਿਖੇਧੀ ਕੀਤੀ ਹੈ। ਉਹਨਾਂ ਕਿਹਾ ਕਿ ਇਹ ਮੁਲਾਜ਼ਮ ਵਿਰੋਧੀ ਫੈਸਲਾ ਮੁਲਾਜ਼ਮਾਂ ਦੇ ਹੱਕਾਂ ਦੇ ਡਾਕਾ ਹੈ। ਉਹਨਾਂ ਕਿਹਾ ਕਿ ਪੰਜਾਬ ਦੀ ਵਿਧਾਨ ਸਭਾ ਵਿਚ ਪੂਰੀ ਕੈਬਨਿਟ ਵਲੋਂ ਜਨਤਕ ਤੌਰ ਤੇ ਰਿਪੋਰਟ ਇਕ ਜੁਲਾਈ ਤੋਂ ਲਾਗੂ ਕਰਨ ਬਾਰੇ ਐਲਾਨ ਕੀਤਾ ਸੀ ਪਾਰ ਇਸ ਦੀ ਮਿਆਦ ਅਗਸਤ ਤਕ ਵਧਾਅ ਕੇ ਸਰਕਾਰ ਨੇ ਆਪਣਾ ਮੁਲਾਜ਼ਮ ਵਿਰੋਧੀ ਚੇਹਰਾ ਨੰਗਾ ਕਰ ਦਿੱਤਾ ਹੈ। ਗੌਰਮੈਂਟ ਸਕੂਲ ਲੈਕਚਰਾਰ ਯੂਨੀਅਨ ਦੇ ਜ਼ਿਲਾ ਪ੍ਰਧਾਨ ਡਾ.ਅਜੀਤਪਾਲ ਸਿੰਘ ਨੇ 'ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਡੰਗ ਟਪਾਊ ਅਤੇ ਲਾਰੇ ਲੱਪੇ ਦੀਆਂ ਨੀਤੀਆਂ ਛੱਡ ਕੇ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕਰੇ।


