ਸ਼ੋ੍ਰਮਣੀ ਅਕਾਲੀ ਦਲ ਨੂੰ ਝਟਕਾ, ਨਵੀਨ ਸਿੰਗਲਾ ਦੀ ਪ੍ਰੇਰਨਾ ਨਾਲ ਸਰਕਲ ਪ੍ਰਧਾਨ ਦਰਸ਼ਨ ਸਿੰਘ ਸਾਥੀਆਂ ਸਮੇਤ ਕਾਂਗਰਸ ‘ਚ ਸ਼ਾਮਲ , ਵਿਧਾਇਕ ਡਾ: ਹਰਜੋਤ ਕਮਲ ਨੇ ਕੀਤਾ ਸਨਮਾਨਿਤ

ਮੋਗਾ,21 ਜੂਨ (ਜਸ਼ਨ): ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਸ਼ੋ੍ਰਮਣੀ ਅਕਾਲੀ ਦਲ ਮੋਗਾ ਦੇ ਸਰਕਲ ਪ੍ਰਧਾਨ ਦਰਸ਼ਨ ਸਿੰਘ ਪ੍ਰਧਾਨ ਟਾਟਾ ਏਸ ਯੂਨੀਅਨ ਆਪਣੇ ਸਾਥੀਆਂ ਸਮੇਤ ਕਾਂਗਰਸ ਵਿਚ ਸ਼ਾਮਲ ਹੋ ਗਏ। ਕਾਂਗਰਸ ਦੇ ਸੀਨੀਅਰ ਆਗੂ ਨਵੀਨ ਸਿੰਗਲਾ ਦੀ ਪ੍ਰੇਰਨਾ ਨਾਲ ਕਾਂਗਰਸ ਵਿਚ ਸ਼ਾਮਲ ਹੋਣ ਵਾਲੇ ਦਰਸ਼ਨ ਸਿੰਘ ਪ੍ਰਧਾਨ ਅਤੇ ਸਾਥੀਆਂ ਨੂੰ ਵਿਧਾਇਕ ਡਾ: ਹਰਜੋਤ ਕਮਲ ਨੇ ਕਾਂਗਰਸ ਦੇ ਨਿਸ਼ਾਨ ਚਿੰਨ ਵਾਲੇ ਮਫਰਲ ਨਾਲ ਸਨਮਾਨਿਤ ਕਰਕੇ ਪਾਰਟੀ ਵਿਚ ਉਹਨਾਂ ਦਾ ਸਵਾਗਤ ਕੀਤਾ। ਇਸ ਮੌਕੇ ਦਰਸ਼ਨ ਸਿੰਘ ਪ੍ਰਧਾਨ ਨੇ ਆਖਿਆ ਕਿ ਉਹ ਵਿਧਾਇਕ ਡਾ: ਹਰਜੋਤ ਕਮਲ ਦੀ ਸ਼ਖਸੀਅਤ ਅਤੇ ਉਹਨਾਂ ਵੱਲੋਂ ਮੋਗਾ ਸ਼ਹਿਰ ਦੇ ਕਰਵਾਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ। ਉਹਨਾਂ ਆਖਿਆ ਕਿ ਉਹ ਵਿਧਾਇਕ ਡਾ: ਹਰਜੋਤ ਕਮਲ ਦੇ ਧੰਨਵਾਦੀ ਹਨ ਜਿਹਨਾਂ ਨੇ ਬਹੁਤ ਮਾਣ ਸਤਿਕਾਰ ਨਾਲ ਉਹਨਾਂ ਨੂੰ ਪਾਰਟੀ ਵਿਚ ਤਕੜੇ ਹੋ ਕੇ ਕੰਮ ਕਰਨ ਦਾ ਥਾਪੜਾ ਦਿੱਤਾ ਹੈ। ਉਹਨਾਂ ਆਖਿਆ ਕਿ ਉਹ ਕਾਂਗਰਸ ਦੀਆਂ ਸੁਹਿਰਦ ਨੀਤੀਆਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਸੀਨੀਅਰ ਕਾਂਗਰਸੀ ਆਗੂ ਅਤੇ ਸਮਾਜ ਸੇਵੀ ਨਵੀਨ ਸਿੰਗਲਾ ਨਾਲ ਮਿਲ ਕੇ ਤਨਦੇਹੀ ਨਾਲ ਸੇਵਾਵਾਂ ਨਿਭਾਉਣਗੇ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਤੋਂ ਇਲਾਵਾ ਸਮਾਜ ਸੇਵੀ ਨਵੀਨ ਸਿੰਗਲਾ ,ਕੌਂਸਲਰ ਛਿੰਦਾ ਬਰਾੜ, ਉਪਿੰਦਰ ਗਿੱਲ, ਵਾਈਸ ਚੇਅਰਮੈਨ ਸੀਰਾ ਲੰਢੇਕੇ , ਚੇਅਰਮੈਨ ਦੀਸ਼ਾ ਬਰਾੜ, ਐਡਵੋਕੇਟ ਨਵੀਨ ਗੋਇਲ ਆਦਿ ਹਾਜ਼ਰ ਸਨ।