ਵਾਰਡ ਨੰਬਰ 49 ਦੇ ਝੁੱਗੀ ਝੌਪੜੀ ਵਾਲਿਆਂ ਨੂੰ ਮਿਲੇ ਮਾਲਕਾਨਾ ਹੱਕ ਵਾਲੇ ਸਰਟੀਫਿਕੇਟ

*ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਆਂਦੀ ਬਸੇਰਾ ਸਕੀਮ ਤਹਿਤ ਝੁੱਗੀ ਝੌਂਪੜੀ ਵਾਲਿਆਂ ਦਾ ਆਪਣਾ ਘਰ ਹੋਣ ਦਾ ਸੁਪਨਾ ਹੋਇਆ ਸਾਕਾਰ : ਵਿਧਾਇਕ ਡਾ: ਹਰਜੋਤ ਕਮਲ
ਮੋਗਾ, 23 ਜੂਨ (ਜਸ਼ਨ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ ‘ਬਸੇਰਾ’ ਤਹਿਤ ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਦੀ ਪਰਿਕਿਰਿਆ ਤਹਿਤ ਅੱਜ ਮੋਗਾ ਵਿਖੇ ਮੋਗਾ ਸਥਿਤ ਝੁੱਗੀ-ਝੌਂਪੜੀ ਵਾਲੇ ਪਰਿਵਾਰਾਂ ਨੂੰ ਮਾਲਕੀ ਹੱਕਾਂ ਵਾਲੇ ਸਰਟੀਫਿਕੇਟ ਦੇਣ ਦੀਆਂ ਰਸਮਾਂ ਨਿਭਾਉਣ ਲਈ ਵਿਧਾਇਕ ਡਾ: ਹਰਜੋਤ ਕਮਲ ਦੀ ਰਹਿਨੁਮਾਈ ਵਿਚ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੇਅਰ ਨੀਤਿਕਾ ਭੱਲਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਪੀਨਾ, ਡਿਪਟੀ ਮੇਅਰ ਅਸ਼ੋਕ ਧਸੀਜਾ, ਵਾਰਡ ਨੰਬਰ 49 ਦੇ ਕੌਂਸਲਰ ਲਖਵੀਰ ਸਿੰਘ ਲੱਖਾ ਦੁੱਨੇਕੇ, ਕੌਂਸਲਰ ਮਨਜੀਤ ਕੌਰ ਦੁੱਨੇਕੇ, ਚੇਅਰਮੈਨ ਦੀਸ਼ਾ ਬਰਾੜ, ਕੌਂਸਲਰ ਜਸਵਿੰਦਰ ਸਿੰਘ ਕਾਕਾ ਲੰਢੇਕੇ, ਕੌਂਸਲਰ ਪ੍ਰਵੀਨ ਕੁਮਾਰ ਮੱਕੜ, ਕੌਂਸਲਰ ਛਿੰਦਾ ਬਰਾੜ, ਕੌਂਸਲਰ ਵਿਜੇ ਖੁਰਾਣਾ, ਐੱਮ ਸੀ ਬੂਟਾ ਸਿੰਘ , ਅਤੇ ਦੀਪਕ ਭੱਲਾ ਆਦਿ ਨੇ ਵਾਰਡ ਨੰਬਰ 49 ਝੁੱਗੀ ਝੌਪੜੀ ਵਾਲਿਆਂ ਨੂੰ ਮਾਲਕਾਨਾ ਹੱਕਾਂ ਦੇ ਸਰਟੀਫਿਕੇਟ ਵੰਡੇ।
ਇਸ ਮੌਕੇ ਵਰਚੂਅਲੀ ਸੰਬੋਧਨ ਕਰਦਿਆਂ ਵਿਧਾਇਕ ਡਾ: ਹਰਜੋਤ ਕਮਲ ਨੇ ਆਖਿਆ ਕਿ ਦੇਸ਼ ਆਜ਼ਾਦ ਹੋਣ ਦੇ 7 ਦਹਾਕਿਆਂ ਬਾਅਦ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਆਂਦੀ ਬਸੇਰਾ ਸਕੀਮ ਅਧੀਨ ਝੁੱਗੀ ਝੌਂਪੜੀ ਵਾਲਿਆਂ ਦਾ ਆਪਣਾ ਘਰ ਹੋਣ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਖੁਦ ਵੀ ਵਿਧਾਇਕ ਬਨਣ ਸਾਰ ਨਗਰ ਨਿਗਮ ਖੇਤਰ ਵਿਚ ਜ਼ਲਾਲਤ ਭਰਪੂਰ ਜ਼ਿੰਦਗੀ ਜਿਉਂ ਰਹੇ ਝੁੱਗੀ ਝੌਪੜੀ ਵਾਲੇ ਪਰਿਵਾਰਾਂ ਲਈ ਵਿਸ਼ੇਸ਼ ਯਤਨ ਆਰੰਭੇ ਸਨ ਅਤੇ ਉਹਨਾਂ ਨੂੰ ਖੁਸ਼ੀ ਹੈ ਕਿ ਨਿਗਮ ਚੋਣਾਂ ਉਪਰੰਤ ਨਿਗਮ ਹਾਊਸ ਵਿਚ ਕਾਂਗਰਸ ਦੇ ਬਹੁਮਤ ਵਾਲੀ ਟੀਮ ਨੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਯਤਨ ਆਰੰਭ ਕਰਦਿਆਂ ਅੱਜ ਪਹਿਲੇ ਵੱਡੇ ਫੈਸਲੇ ਮੁਤਾਬਕ ਲੋੜਵੰਦਾਂ ਨੂੰ ਬਸੇਰਾ ਸਕੀਮ ਤਹਿਤ ਘਰਾਂ ਦੇ ਮਾਲਕਾਨਾ ਹੱਕ ਵਾਲੇ ਸਰਟੀਫਿਕੇਟ ਵੰਡੇ ਹਨ।
ਇਸ ਮੌਕੇ ਵਾਰਡ ਨੰਬਰ 49 ਦੇ ਕੌਂਸਲਰ ਲਖਵੀਰ ਸਿੰਘ ਲੱਖਾ ਦੁੱਨੇਕੇ ਨੇ ਵਿਧਾਇਕ ਡਾ: ਹਰਜੋਤ ਕਮਲ ਦਾ ਧੰਨਵਾਦ ਕਰਦਿਆਂ ਆਖਿਆ ਕਿ ਪਿਛਲੇ ਚਾਰ ਸਾਲਾਂ ਦੌਰਾਨ ਮੋਗਾ ਸ਼ਹਿਰ ਦੇ ਵਿਕਾਸ ਦੀ ਪਰਿਕਿਰਿਆ ਦੌਰਾਨ ਵਾਰਡ ਨੰਬਰ 49 ਦਾ ਜੰਗੀ ਪੱਧਰ ’ਤੇ ਵਿਕਾਸ ਹੋਇਆ ਹੈ ਅਤੇ ਅੱਜ ਡਾ: ਹਰਜੋਤ ਕਮਲ ਦੇ ਉਚੇਚੇ ਯਤਨਾ ਸਦਕਾ ਵਾਰਡ ਨੰਬਰ 49 ਦੇ ਝੁੱਗੀ ਝੌਪੜੀ ਵਾਲਿਆਂ ਨੂੰ ਘਰ ਨਸੀਬ ਹੋਣ ਦਾ ਮੁੱਢ ਬੱਝਾ ਹੈ। ਇਸ ਮੌਕੇ ‘ਟੀਮ ਹਰਜੋਤ’ ਤੋਂ ਇਲਾਵਾ ਸੁਰਜੀਤ ਸਿੰਘ ਪ੍ਰਧਾਨ, ਕਮਲਜੀਤ ਸਿੰਘ, ਬਲਵਿੰਦਰ ਸਿੰਘ, ਛਿੰਦਰ ਸਿੰਘ ਢਿੱਲੋਂ , ਕਪਤਾਨ ਸਿੰਘ ਤੇਜਾ, ਪੰਜਾਬ ਸਿੰਘ, ਰਾਜਬੀਰ ਸਿੰਘ, ਨਿਹਾਲ ਸਿੰਘ ਆਦਿ ਹਾਜ਼ਰ ਸਨ।


