ਕੇਂਦਰ ਸਰਕਾਰ ਮਹਿੰਗਾਈ ਤੇ ਕਾਬੂ ਪਾਉਣ ‘ਚ ਹੋਈ ਫੇਲ੍ਹ : ਐਡਵੋਕੇਟ ਅਜੀਤ ਵਰਮਾ, ਆਸ਼ੀਸ਼ ਗਰੋਵਰ, ਤੇਜਿੰਦਰ ਕੁਮਾਰ, ਨਸੀਬ ਸਿੰਘ ਸਿੱਧੂ

ਮੋਗਾ,25 ਜੂਨ(ਜਸ਼ਨ): ਪ੍ਰੈਸ ਬਿਆਨ ਜਾਰੀ ਕਰਦਿਆਂ ਐਡਵੋਕੇਟ ਅਜੀਤ ਵਰਮਾ, ਆਸ਼ੀਸ਼ ਗਰੋਵਰ, ਤੇਜਿੰਦਰ ਕੁਮਾਰ ਅਤੇ ਨਸੀਬ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਮਹਿੰਗਾਈ ਤੇ ਕਾਬੂ ਪਾਉਣ ਵਿੱਚ ਪੂਰੀ ਤਰ੍ਹਾਂ ਨਾ ਕਾਮਯਾਬ ਰਹੀ ਹੈ । ਉਨ੍ਹਾਂ ਦੱਸਿਆ ਕਿ ਇੱਕ ਪਾਸੇ ਜਿੱਥੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਵੱਧ ਰਹੀਆਂ ਹਨ  ਓਥੇ ਹੀ ਹੁਣ ਪੈਟਰੋਲ ਡੀਜਲ ਆਮ ਲੋਕਾਂ ਦੇ ਬਜਟ ਤੋਂ ਬਾਹਰ ਹੁੰਦਾ ਜਾ ਰਿਹਾ ਹੈ  ਜਿਸ ਤੋਂ ਆਮ ਲੋਕ ਪ੍ਰੇਸ਼ਾਨ ਹੋ ਚੁੱਕੇ ਹਨ । ਉਹਨਾਂ ਕਿਹਾ ਕਿ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਲੋਕਾਂ ਵਲੋਂ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।   ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਕਾਰਨ ਲੋਕਾਂ ਦੇ ਕਾਰੋਬਾਰ ਵਿਚ ਬੜੀ ਗਿਰਾਵਟ ਆਈ ਹੈ ਤਾਂ ਦੂਜੇ ਪਾਸੇ ਕੇਂਦਰ ਸਰਕਾਰ ਵਲੋਂ ਪੂਰੇ ਦੇਸ਼ ਵਿਚ ਮਹਿੰਗਾਈ ਦੀਆਂ ਦਰਾਂ ਵਧਾ ਦਿੱਤੀਆਂ ਗਈਆਂ ਹਨ  ਪੈਟਰੋਲ ਡੀਜਲ ਮਹਿੰਗਾ ਹੋਣ ਨਾਲ ਇਸ ਦਾ ਅਸਰ ਰੋਜ਼ਮਰਾ ਦੀਆਂ ਵਸਤੂਆਂ ਤੇ ਵੀ ਪੈ ਰਿਹਾ ਹੈ। ਉਹਨਾਂ ਵਧੀ ਹੋਈ ਮਹਿੰਗਾਈ ਕਾਰਨ ਪੰਜਾਬ ਦੇ ਲੋਕਾਂ ਦਾ ਬਜਟ ਬੁਰੀ ਤਰ੍ਹਾਂ ਵਿਗੜ ਚੁੱਕਾ ਹੈ  ਇਸ ਲਈ ਕੇਂਦਰ ਸਰਕਾਰ ਇਸ ਵੱਲ ਧਿਆਨ ਦੇ ਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾਵੇ ।