ਬਿਜਲੀ ਸਪਲਾਈ ਪੂਰੀ ਨਾ ਮਿਲਣ ਕਰਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਕੈਪਟਨ ਸਰਕਾਰ ਖਿਲਾਫ਼ ਕੀਤਾ ਗਿਆ ਹਲਕਾ ਪੱਧਰੀ ਧਰਨਾ ਪ੍ਰਦਰਸ਼ਨ

ਮੋਗਾ,4 ਜੁਲਾਈ (ਜਸ਼ਨ): ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਬਿਜਲੀ ਸਪਲਾਈ ਅਤੇ ਸ਼ਹਿਰੀ ਸਪਲਾਈ  ਪੂਰੀ ਕਰਨ ਵਿੱਚ  ਨਾਕਾਮ ਸਾਬਤ ਹੋਈ ਪੰਜਾਬ ਸਰਕਾਰ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਮੋਗਾ ਦੇ ਬਿਜਲੀ ਘਰ ਦੇ ਬਾਹਰ ਹਲਕਾ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ ਗਿਆ । ਇਹ  ਪ੍ਰਦਰਸ਼ਨ ਜਥੇਦਾਰ ਤੋਤਾ ਸਿੰਘ ਅਤੇ ਸ੍ਰ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਹੇਠ  ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਹਲਕਾ ਧਰਮਕੋਟ ਅਤੇ ਹਲਕਾ ਮੋਗਾ ਦੇ ਅਕਾਲੀ ਅਤੇ ਬਸਪਾ  ਵਰਕਰ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ ਅਤੇ ਕੈਪਟਨ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ।