ਜ਼ਿਲ੍ਹਾ ਸਿੱਖਿਆ ਅਫਸਰ ਸੈ: ਸਿ: ਸ਼੍ਰੀ ਸੁਸ਼ੀਲ ਨਾਥ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦਾ ਕੀਤਾ ਅਚਨਚੇਤ ਨਿਰੀਖਣ

ਮੋਗਾ,13 ਜੁਲਾਈ (ਜਸ਼ਨ): ਜ਼ਿਲ੍ਹਾ ਸਿੱਖਿਆ ਅਫਸਰ ਸੈ: ਸਿ: ਸ਼੍ਰੀ ਸੁਸ਼ੀਲ ਨਾਥ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਸਕੂਲਾਂ ਵਿਚ ਲਗਾਏ ਜਾ ਰਹੇ ਕਿਤਾਬਾਂ ਦੇ ਲੰਗਰ ਲਈ ਜ਼ਰੂਰੀ ਹਦਾਇਤਾਂ ਦੇਣ ਦੇ ਨਾਲ ਨਾਲ ਚੱਲ ਰਹੀਆਂ ਆਨ ਲਾਈਨ ਪ੍ਰੀਖਿਆਵਾਂ ਦਾ ਜਾਇਜ਼ਾ ਵੀ ਲਿਆ। ਇਸ ਮੌਕੇ ਉਹਨਾਂ ਨਾਲ ਡੀ ਐੱਮ ਇੰਗਲਿਸ਼ ਸੁਖਜਿੰਦਰ ਸਿੰਘ, ਸੋਸ਼ਲ ਮੀਡੀਆ ਕੋਆਰਡੀਨੇਟਰ ਹਰਸ਼ ਗੋਇਲ ਅਤੇ ਸਟੇਟ ਐਵਾਰਡੀ ਲੈਕਚਰਾਰ ਤੇਜਿੰਦਰ ਸਿੰਘ ਜਸ਼ਨ ਵੀ ਹਾਜ਼ਰ ਸਨ। ਇਸ ਮੌਕੇ ਸਕੂਲ ਇੰਚਾਰਜ ਪਵਨਦੀਪ  ਸਿੰਘ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜ਼ਿਲ੍ਹਾ ਸਿੱਖਿਆ ਅਫਸਰ ਨਾਲ ਜਾਣਕਾਰੀ ਸਾਂਝੀ ਕੀਤੀ । ਨਿਰੀਖਣ ਦੌਰਾਨ ਸ਼੍ਰੀ ਸੁਸ਼ੀਲ ਨਾਥ ਨੇ ਸ. ਜਗਨਾਹਰ ਸਿੰਘ ਯੂ ਐੱਸ ਏ ਵੱਲੋਂ ਆਪਣੇ ਮਾਪਿਆਂ ਦੀ ਯਾਦ ਵਿਚ ਤਾਮੀਰ ਕਰਵਾਏ ਜਸਵੰਤ ਸਿੰਘ ਅਤੇ ਮਾਤਾ ਸੁਰਜੀਤ ਕੌਰ ਯਾਦਗਾਰੀ ਵਿੱਦਿਅਕ ਪਾਰਕ ਦਾ ਦੌਰਾ ਕੀਤਾ ਅਤੇ ਜਾਣਕਾਰੀ ਭਰਪੂਰ ਉਸਾਰੀ ਦੀ ਭਰਪੂਰ ਪ੍ਰਸੰਸਾ ਕੀਤੀ । ਇਸ ਮੌਕੇ ਉਹਨਾਂ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਦੇ ਪਿਤਾ ਦੀ ਯਾਦ ‘ਚ ਉਸਾਰੀ ਗਈ ‘ਕਾਮਰੇਡ ਅਰਜੁਨ ਸਿੰਘ ਯਾਦਗਾਰੀ ਲਾਇਬਰੇਰੀ’ ਵਿਚ ਕਿਤਾਬਾਂ ਦੇ ਰੱਖ ਰਖਾਅ ਸਬੰਧੀ ਹਦਾਇਤਾਂ ਦਿੱਤੀਆਂ ਅਤੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਕਿਤਾਬਾਂ ਜਾਰੀ ਕਰਨ ਅਤੇ ਪ੍ਹੜਨ ਲਈ ਪ੍ਰੇਰਿਤ ਕਰਨ ਵਾਸਤੇ ਤਾਕੀਦ ਕੀਤੀ। ਉਹਨਾਂ ਸਕੂਲ ਵਿਚ ਤਾਮੀਰ ਕੀਤੇ ਪਾਰਕਾਂ ਦੀ ਤਾਰੀਫ਼ ਕਰਦਿਆਂ ਪਿ੍ਰੰਸੀਪਲ ਅਤੇ ਸਮੁੱਚੇ ਸਟਾਫ਼ ਨੂੰ ਮੁਬਾਰਕਬਾਦ ਦਿੱਤੀ । ਸਕੂਲ ਵਿਚ ਕਮਰਿਆਂ ਦੀ ਲੋੜ ਨੂੰ ਮੁੱਖ ਰੱਖਦਿਆਂ ਉਹਨਾਂ ਦੋ ਹੋਰ ਕਮਰੇ ਸਕੂਲ ਲਈ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਉਹਨਾਂ ਸਕੂਲ ਨੂੰ ਸਮਾਰਟ ਬਣਾਉਣ ਲਈ ਯੋਗਦਾਨ ਪਾਉਣ ਵਾਲੇ ਐਨ ਆਰ ਆਈ ਵੀਰਾਂ ਅਤੇ ਦਾਨੀ ਸੱਜਣਾਂ ਦੀ ਖੁਲ੍ਹ ਕੇ ਤਾਰੀਫ਼ ਕਰਦਿਆਂ ਆਖਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਅਤੇ ਸਮੇਂ ਦੇ ਹਾਣੀ ਬਣਾਉਣ ਲਈ ਆਰੰਭੀ ਸਮਾਰਟ ਸਕੂਲ ਯੋਜਨਾ ਨਵੀਂ ਪੀੜ੍ਹੀ ਦੇ ਭਵਿੱਖ ਨੂੰ ਸੁਨਹਿਰੀ ਬਣਾਉਣ ਵਿਚ ਸਹਾਇਕ ਸਿੱਧ ਹੋਵੇਗੀ। ਇਸ ਮੌਕੇ ਪਵਨਦੀਪ ਸਿੰਘ, ਕਮਲਜੀਤ ਕੌਰ , ਮਨਜੀਤ ਕੌਰ, ਰਜਿੰਦਰਪਾਲ , ਮਨਪ੍ਰੀਤ  ਕੌਰ, ਸੰਦੀਪ ਕੌਰ, ਅਸ਼ੋਕ ਕੁਮਾਰ , ਸੁਖਮੰਦਰ ਸਿੰਘ, ਵੀਰਪਾਲ ਕੌਰ, ਕਿਰਨਜਤੀ ਕੌਰ, ਰਾਜਵਿੰਦਰ ਕੌਰ , ਸਮਨਦੀਪ ਕੌਰ, ਨਵਰੂਪ ਕੌਰ, ਰਣਜੀਤ ਕੌਰ, ਹਰਜੀਤ ਸਿੰਘ, ਪਿ੍ਰਅੰਕਾ, ਤੀਰਥ ਸਿੰਘ, ਰਾਕੇਸ਼ ਕੁਮਾਰ, ਜਗਸੀਰ ਸਿੰਘ, ਅਮਨਦੀਪ ਕੌਰ, ਰਸ਼ਨਪ੍ਰੀਤ ਸਿੰਘ ਆਦਿ ਸਟਾਫ਼ ਮੈਂਬਰ ਹਾਜ਼ਰ ਸਨ।