ਨਵਜੋਤ ਸਿੱਧੂ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ

ਮੋਗਾ,18 ਜੁਲਾਈ (ਜਸ਼ਨ): ਨਵਜੋਤ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਸੰਸਦ ਕੇ ਸੀ ਵੇਨੂਗੋਪਾਲ ਦੇ ਦਸਤਖ਼ਤਾਂ ਹੇਠ ਜਾਰੀ ਹੋਈ ਚਿੱਠੀ ਮੁਤਾਬਕ ਕਾਂਗਰਸ ਪ੍ਰਧਾਨ ਦੇ ਹੁਕਮਾਂ ਤਹਿਤ ਨਵਜੋਤ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ । ਇਸ ਤੋਂ ਇਲਾਵਾ ਚਾਰ ਕਾਰਜਕਾਰੀ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ ਜਿਨ੍ਹਾਂ ਵਿਚ ਕੁਲਜੀਤ ਸਿੰਘ ਨਾਗਰਾ ਸਿੰਘ ਨਾਗਰਾ,ਪਵਨ ਗੋਇਲ,ਸੰਗਤ ਸਿੰਘ ਗਿਲਜੀਆਂਅਤੇ ਸੁਖਵਿੰਦਰ ਡੈਨੀ ਸ਼ਾਮਲ ਹਨ  ।