ਸ. ਨਵਜੋਤ ਸਿੰਘ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਿਯੁਕਤ ਹੋਣ ’ਤੇ ਸਿਟੀ ਪ੍ਰਧਾਨ ਜਤਿੰਦਰ ਅਰੋੜਾ ਦੀ ਅਗਵਾਈ ‘ਚ ਕਾਂਗਰਸੀਆਂ ਵੰਡੇ ਲੱਡੂ

ਮੋਗਾ, 19 ਜੁਲਾਈ (): ਸ. ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਿਯੁਕਤ ਹੋਣ ’ਤੇ ਸਮੁੱਚੇ ਮੋਗਾ ਜ਼ਿਲ੍ਹੇ ‘ਚ ਖੁਸ਼ੀ ਦੀ ਲਹਿਰ ਹੈ । ਇਸ ਸਬੰਧੀ ਕਾਂਗਰਸੀ ਆਗੂਆਂ ਵੱਲੋਂ ਲੱਡੂ ਵੰਡ ਕੇ ਖੁਸ਼ੀ ਸਾਂਝੀ ਕੀਤੀ ਜਾ ਰਹੀ ਹੈ। ਅੱਜ ਕਾਂਗਗਸ ਦੇ ਸਿਟੀ ਪ੍ਰਧਾਨ ਜਤਿੰਦਰ ਅਰੋੜਾ ਦੀ ਅਗਵਾਈ ਵਿਚ ਹੋਏ ਵਿਸ਼ੇਸ਼ ਸਮਾਗਮ ਦੌਰਾਨ ਸ. ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਨਣ ’ਤੇ ਕਾਂਗਰਸ ਦੇ ਜੁਝਾਰੂ ਵਰਕਰਾਂ ਨੇ ਸ਼ਹਿਰ ਵਿਚ ਲੱਡੂ ਵੰਡ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਸੰਜੀਵ ਅਰੋੜਾ, ਛਿੰਦਾ ਬਰਾੜ, ਕੌਂਸਲਰ ਵਿਜੇ ਖੁਰਾਣਾ, ਗੁਰਪ੍ਰੀਤ ਮੀਤਾ, ਦਵਿੰਦਰ ਸ਼ਰਮਾ, ਪਵਨ ਅਰੋੜਾ, ਗੁਰਜੀਤ ਸਿੰਘ ਕੁੱਕੂ,  ਲੱਕੀ ਸਰਾਂ, ਰਮਨ ਲੋਧਰਾ, ਰਵਿੰਦਰ ਸ਼ਰਮਾ ਅਤੇ ਗੁਰਸੇਵਕ ਸਿੰਘ ਸਮਰਾਟ ਆਦਿ ਆਗੂ ਹਾਜ਼ਰ ਸਨ। ਇਸ ਮੌਕੇ ਕਾਂਗਰਸ ਦੇ ਸਿਟੀ ਪ੍ਰਧਾਨ ਜਤਿੰਦਰ ਅਰੋੜਾ ਨੇ ਆਖਿਆ ਕਿ ਕਾਂਗਰਸ ਹਾਈ ਕਮਾਂਡ ਨੇ ਪੰਜਾਬ ਦੇ ਵਡੇਰੇ ਹਿਤਾਂ ਲਈ ਜੋ ਵੀ ਫੈਸਲਾ ਲਿਆ ਹੈ ਉਸ ਦਾ ਉਹ ਅਤੇ ਉਹਨਾਂ ਦੀ ਟੀਮ ਸਵਾਗਤ ਕਰਦੇ ਹਨ ।   ਅਰੋੜਾ ਨੇ ਆਖਿਆ ਕਿ ਹੁਣ 2022 ਦਾ ਮਿਸ਼ਨ ਨੇੜੇ ਹੈ ਅਤੇ ਉਹ ਕਾਂਗਰਸੀ ਦੇ ਜੁਝਾਰੂ ਵਰਕਰਾਂ ਨੂੰ ਅਪੀਲ ਕਰਦੇ ਹਨ ਕਿ ਉਹ ਜ਼ਮੀਨੀ ਪੱਧਰ ’ਤੇ ਵੱਧ ਤੋਂ ਵੱਧ ਕੰਮ ਕਰਨ ਤਾਂ ਕਿ ਵਿਧਾਨ ਸਭਾ ਚੋਣਾਂ ਉਪਰੰਤ ਮੁੜ ਤੋਂ ਸੂਬੇ ਵਿਚ ਕਾਂਗਰਸ ਸਰਕਾਰ ਦੀ ਸਿਰਜਣਾ ਹੋ ਸਕੇ।