ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਜੱਥੇਦਾਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਨੌਜਵਾਨ ਖਿਡਾਰੀਆਂ ਨੂੰ ਵੰਡੀਆਂ ਖੇਡ ਕਿੱਟਾਂ ਅਤੇ ਜਰਸੀਆਂ

ਮੋਗਾ, 10 ਅਗਸਤ (ਜਸ਼ਨ): ਮੋਗਾ ਜ਼ਿਲ੍ਹੇ ਦੇ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਵੈਲਫੇਅਰ ਐਂਡ ਸਪੋਰਟਸ ਕਲੱਬ ਤਲਵੰਡੀ ਭੰਗੇਰੀਆਂ (ਰਜਿ) ਵੱਲੋਂ ਖਿਡਾਰੀਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਪੋਰਟਸ ਕਿੱਟਾਂ ਅਤੇ ਜਰਸੀਆਂ ਵੰਡੀਆਂ। ਨੌਜਵਾਨਾਂ ਨੂੰ ਕਿੱਟਾਂ ਵੰਡਣ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਜੱਥੇਦਾਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਤੋਂ ਇਲਾਵਾ ਸਰਪੰਚ ਰੁਪਿੰਦਰ ਸਿੰਘ, ਰੇਸ਼ਮ ਸਿੰਘ ਸਿੱਧੂ ਬਲਾਕ ਸੰਮਤੀ ਮੈਂਬਰ, ਪੰਚਾਇਤ ਮੈਂਬਰ ਬਾਬਾ ਸੁਖਮੰਦਰ ਸਿੰਘ , ਕੁਲਦੀਪ ਸਿੰਘ , ਛਿੰਦਰ ਸਿੰਘ , ਆਤਮਾ ਸਿੰਘ , ਰਾਜ ਕੌਰ , ਸੱਜਣ ਰਾਮ ਸਿੰਘ ਸਿੱਧੂ , ਰੇਸ਼ਮ ਸਿੰਘ ਭੁੱਲਰ , ਸੱਤਪਾਲ, ਸੁਖਦੇਵ ਸਿੰਘ ਸਿੱਧੂ ਕਲੱਬ ਮੈਂਬਰ, ਪ੍ਰਧਾਨ ਮਨਵੀਰ ਸਿੰਘ, ਮੀਤ ਪਰਧਾਨ ਹਰਪ੍ਰੀਤ ਸਿੰਘ, ਜਰਨਲ ਸਕੱਤਰ ਅਰਸ਼ਪ੍ਰੀਤ ਸਿੰਘ, ਖਜਾਨਚੀ ਗੁਰਤੇਜ ਸਿੰਘ, ਪ੍ਰਚਾਰ ਸਕੱਤਰ ਹਰਦੀਪ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਅਮਨਦੀਪ ਸਿੰਘ, ਸਿਮਰਨਦੀਪ ਸਿੰਘ ਅਤੇ ਦਵਿੰਦਰ ਸਿੰਘ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੇ ਸੰਬੋਧਨ ਕਰਦਿਆਂ ਆਖਿਆ ਕਿ ਖੇਡਾਂ ਨੌਜਵਾਨਾਂ ਦੇ ਜੀਵਨ ਦਾ ਅਨਿੱਖੜਵਾਂ ਹਿੱਸਾ ਹਨ ਅਤੇ ਪੰਜਾਬ ਦੇ ਨੌਜਵਾਨਾਂ ਦੀ ਪਹਿਚਾਣ ਹੀ ਤੰਦਰੁਸਤੀ ਤੋਂ ਹੰੁਦੀ ਹੈ। ਉਹਨਾਂ ਆਖਿਆ ਕਿ ਇਸ ਵਾਰ ਉਲੰਪਿਕ ਖੇਡਾਂ ਵਿਚ ਪੰਜਾਬ ਦੇ ਖਿਡਾਰੀਆਂ ਨੇ ਪ੍ਰਭਾਵਸ਼ਾਲੀ ਖੇਡ ਦਾ ਪ੍ਰਦਰਸ਼ਨ ਕੀਤਾ ਹੈ ਇਸ ਕਰਕੇ ਨਵੇਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਪਿੰਡ ਤਲਵੰਡੀ ਭੰਗੇਰੀਆਂ ਦੇ ਇਹਨਾਂ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ ਗਈਆਂ ਹਨ ਤਾਂ ਕਿ ਗਰਾਊਂਡਾਂ ਵਿਚ ਸਪੋਰਟਸ ਪੋਸ਼ਾਕਾਂ ਪਾ ਕੇ ਅਨੁਸ਼ਾਸਨਿਕ ਤਰੀਕੇ ਨਾਲ ਖਿਡਾਰੀ ਪਿੰਡ, ਸ਼ਹਿਰ ਅਤੇ ਸੂਬੇ ਦਾ ਨਾਮ ਰੌਸ਼ਨ ਕਰ ਸਕਣ। ਉਹਨਾਂ ਆਖਿਆ ਕਿ ਭਵਿੱਖ ਵਿਚ ਵੀ ਨੌਜਵਾਨ ਖਿਡਾਰੀਆਂ ਦੀ ਬਿਹਰਤੀ ਲਈ ਕਲੱਬ ਸੰਭਵ ਕੋਸ਼ਿਸ ਕਰਦਾ ਰਹੇਗਾ। ਉਹਨਾਂ ਪਿੰਡ ਦੇ ਸਰਪੰਚ ਰੁਪਿੰਦਰ ਸਿੰਘ ਦਾ ਧੰਨਵਾਦ ਕੀਤਾ ਜਿਹਨਾਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਵੈਲਫੇਅਰ ਐਂਡ ਸਪੋਰਟਸ ਕਲੱਬ ਨਾਲ ਰਲ ਕੇ ਪਿੰਡ ਦੇ ਨੌਜਵਾਨ ਖਿਡਾਰੀਆਂ ਲਈ ਇਹ ਉੱਦਮ ਕੀਤਾ ਹੈ।


