ਮੁੱਖ ਮੰਤਰੀ ਆਉਂਦੇ ਵਿਧਾਨ ਸਭਾ ਸੈਸ਼ਨ ਵਿਚ ਬੇਵਿਸਾਹੀ ਮਤੇ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ : ਸੁਖਬੀਰ ਸਿੰਘ ਬਾਦਲ,,,,,ਤੀਰਥ ਸਿੰਘ ਮਾਹਲਾ ਨੁੰ ਬਾਘਾਪੁਰਾਣਾ ਤੋਂ ਪਾਰਟੀ ਉਮੀਦਵਾਰ ਐਲਾਨਿਆ

ਬਾਘਾਪੁਰਾਣਾ (ਮੋਗਾ), 27 ਅਗਸਤ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ  ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਵਿਚ ਬੇਵਿਸਾਹੀ ਮਤੇ ਦਾ ਸਾਹਮਣਾ ਕਰਨਾ ਲਈ ਤਿਆਰ ਰਹਿਣ ਕਿਉਂਕਿ ਉਹਨਾਂ ਨੇ ਆਪਣੇ ਮੰਤਰੀਆਂ ਤੇ ਵਿਧਾਇਕਾਂ ਵਿਚੋਂ ਬਹੁ ਗਿਣਤੀ ਦਾ ਵਿਸ਼ਵਾਸ ਗੁਆ ਲਿਆ ਹੈ ਤੇ ਹੁਣ ਉਹਨਾਂ ਨੁੰ ਆਪਣੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਇਥੇ ਹਜ਼ਾਰਾਂ ਮੋਟਰ ਸਾਈਕਲਾਂ ਦੀ ਸ਼ਮੂਲੀਅਤ ਵਾਲੇ ਰੋਡ ਮਾਰਚ ਦੀ ਮਾਰਚ ਦੀ ਅਗਵਾਈ ਕਰਦਿਆਂ ਨਿੱਘਾ ਸਵਾਗਤ ਮਿਲਣ ਮੌਕੇ ਇਕੱਤਰ ਵਿਸ਼ਾਲ ਇਕੱਠ ਨੁੰ ਸੰਬੋਧਨ ਕਰ ਰਹੇ ਸਨ। ਸਮਾਲਸਰ ਤੋਂ ਇਸ ਸ਼ਹਿਰ ਤੱਕ 15 ਕਿਲੋਮੀਟਰ ਦੇ ਰੋਡ ਸ਼ੌਅ ਦੌਰਾਨ ਸਮਾਜ ਦੇ ਹਰ ਵਰਗ ਦੇ ਲੋਕ ਸ਼ਾਮਲ ਹੋਏ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਆਉਂਦੇ ਸੈਸ਼ਨ ਵਿਚ ਤਿੰਨ ਨਫਰਤ ਭਰੇ ਖੇਤੀ ਕਾਨੁੰਨ ਰੱਣ ਕਰਨ ਵਾਸਤੇ ਮਤਾ ਪੇਸ਼ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਤਿੰਨ ਕਾਨੁੰਲਾਂ ਵਿਚ ਸੋਧ ਦਾ ਮਤਾ ਪੇਸ਼ ਕਰ ਕੇ ਪੰਜਾਬੀਆਂ ਨੁੰ ਮੂਰਖ ਬਣਾਉਣ ਦਾ ਯਤਨ ਕੀਤਾ ਹੈ। ਉਹਨਾਂ ਕਿਹਾ ਕਿ ਇਹ ਕਿਸੇ ਵੀ ਤਰੀਕੇ ਪ੍ਰਵਾਨ ਨਹੀਂ ਕੀਤਾ ਜਾਵੇਗ। ਉਹਨਾਂ ਕਿਹਾ ਕਿ ਸਾਡੀ ਮੰਗ ਹੈ ਕਿ ਕਾਲੇ ਕਾਨੁੰਨ ਤੁਰੰਤ ਰੱਦ ਕੀਤੇ ਜਾਣ। ਉਹਨਾਂ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਨੇ ਅਜਿਹਾ ਨਾ ਕੀਤਾ ਤਾਂ ਫਿਰ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਸਰਕਾਰ ਬਣਨ ’ਤੇ ਅਸੀਂ ਇਹ ਕਾਨੁੰਨ ਰੱਦ ਕਰਾਂਗੇ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਮੰਗ ਕੀਤੀ ਕਿ ਸੈਸ਼ਨ ਦੀ ਮਿਆਦ ਵਧਾ ਕੇ ਘੱਟ ਤੋਂ ਘੱਟ 8 ਤੋਂ 10 ਦਿਨ ਕੀਤੀ ਜਾਵੇ। ਉਹਨਾ ਕਿਹਾ ਕਿ ਇਕ ਦਿਨ ਦਾ ਸੈਸ਼ਨ ਸੱਦਣਾ ਸਿਰਫ ਸੰਵਿਧਾਨਕ ਲੋੜ ਨੁੰ ਪੁਰਾ ਕਰਨਾ ਹੈ ਤੇ ਇਹ ਰਾਜ ਦੇ ਲੋਕਾਂ ਨਾਲ ਵੱਡਾ ਧੋਖਾ ਹੈ। ਉਹਨਾਂ ਕਹਾ ਕਿ ਸਰਕਾਰ ਨੁੰ ਲੋਕਾਂ ਦਾ ਸਾਹਮਣਾ ਕਰਨ ਤੋਂ ਨਹੀਂ ਭੱਜਣਾ ਚਾਹੀਦਾ ਤੇ ਇਸਨੁੰ ਆਪਣੇ ਮੰਤਰੀਆਂ ਦੇ ਭ੍ਰਿਸ਼ਟਾਚਾਰ ਤੇ ਘੁਟਾਲਿਆਂ ਅਤੇ ਨਸ਼ਾ, ਸ਼ਰਾਬ ਤੇ ਰੇਤ ਮਾਫੀਆ ਨੁੰ ਇਸਦੇ ਵਿਧਾਇਕਾਂ ਤੋਂ ਮਿਲਦੀ ਪੁਸ਼ਤ ਪਨਾਹੀ ਬਾਰੇ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਸਦਨ ਨੁੰ ਦੱਸਣ ਕਿ ਉਹ ਸੁਖਜਿੰਦਰ ਰੰਧਾਵਾ, ਬਲਬੀਰ ਸਿੱਧੂ, ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ ਤੇ ਸੁੰਦਰ ਸ਼ਾਮ ਅਰੋੜਾ ਸਮੇਤ ਉਹਨਾਂ ਮੰਤਰੀਆਂ ਦੇ ਖਿਲਾਫ ਕਾਰਵਾਈ ਕਿਉਂ ਨਹੀਂ ਕਰ ਰਹੇ ਜੋ ਭ੍ਰਿਸ਼ਟਾਚਾਰ ਵਿਚ ਡੁੱਬੇ ਹਨ। ਉਹਨਾਂ ਕਿਹਾ ਕਿ ਇਸੇ ਤਰੀਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਹਨਾਂ ਦੀ ਸਰਕਾਰ ਵੱਲੋਂ ਗੈਂਗਸਟਰਾਂ ਨੁੰ ਉਤਸ਼ਾਹਿਤ ਕਰਨ ਬਾਰੇ ਪੰਜਾਬੀਆਂ ਨੁੰ ਜਵਾਬ ਦੇਣ। ਉਹਨਾਂ ਕਿਹਾ ਕਿ ਸੂਬੇ ਵਿਚ ਫਿਰੌਤੀਆਂ ਲੈਣ ਤੇ ਮਿੱਥ ਕੇ ਕਤਲ ਕਰਨ ਦਾ ਕੰਮ ਜ਼ੋਰਾਂ ’ਤੇ ਹੈ। ਉਹਨਾਂ ਕਿਹਾ ਕਿ ਅਸੀਂ ਰੋਜ਼ਾਨਾ ਗੋਲੀ ਚੱਲਣ ਦੀਆਂ ਘਟਨਾਵਾਂ ਵੇਖ ਰਹੇ ਹਾਂ।
ਸਰਦਾਰ ਬਾਦਲ ਨੇ ਦਾਣਾ ਮੰਡੀ ਵਿਚ ਹੋਈ ਰੈਲੀ ਦੌਰਾਨ ਤੀਰਥ ਸਿੰਘ ਮਾਹਲਾ ਨੁੰ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਵੀ ਐਲਾਨਿਆ।  ਉਹਨਾਂ ਕਿਹਾ ਕਿ ਸਰਦਾਰ ਮਾਹਲਾ ਇਕ ਇਮਾਨਦਾਰ ਆਗੂ ਹਨ ਜੋ ਜ਼ਮੀਨੀ ਪੱਧਰ ’ਤੇ ਜੁੜੇ ਹਨ ਅਤੇ ਇਹ ਲੋਕਾਂ ਨੁੰ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜਦੇ ਚੁੰਗਲ ਵਿਚੋਂ ਛੁਡਾਵੁਣਗੇ ਕਿਉਂਕਿ ਬਰਾੜ ਨੇ ਲੋਕਾਂ ਨੁੰ ਲੁੱਟਿਆ ਹੈ ਤੇ ਉਹ ਵੱਖ ਵੱਖ ਮਾਫੀਆ ਚਲਾ ਰਿਹਾ ਹੈ।
ਸਰਦਾਰ ਬਾਦਲ ਨੇ ਇਸ ਮੌਕੇ ਹਲਕੇ ਦੇ ਵੱਖ ਵੱਖ ਵਰਗਾਂ ਦੇ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਹਨਾਂ ਨੇ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਦੇ ਨਾਲ ਨਾਲ ਡਾਕਟਰਾਂ ਤੇ ਇੰਜੀਨੀਅਰਜ਼ ਸਮੇਤ ਸਮਾਜ ਦੇ ਹੋਰ ਪ੍ਰੋਫੈਸ਼ਨਲ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਹਨਾਂ ਨੇ ਵਪਾਰੀ ਵਰਗ ਦੇ ਲੋਕਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਮੁੱਖ ਮਾਰਕੀਟ ਵਿਚ ਇਕ ਕਪੜਾ ਵਪਾਰੀ ਦੀ ਦੁਕਾਨ ’ਤੇ ਵੀ ਗਏ ਤਾਂ ਜੋ ਵਪਾਰੀਆਂ ਨੁੰ ਸਿੱਧੀ ਫੀਡਬੈਕ ਲਈ ਜਾ ਸਕੇ।
ਅਕਾਲੀ ਦਲ ਦੇ ਪ੍ਰਧਾਨ ਨੇ ਲਾਂਗਿਆਣਾ ਨਵਾਂ ਪਿੰਡ ਵਿਚ ਇਕ ਝੋਨੇ ਦੇ ਖੇਤ ਵਿਚ ਟਿਊਬਵੈਲ ’ਤੇ ਰੁਕ ਕੇ ਉਥੇ ਤਾਸ਼ ਖੇਡ ਰਹੇ ਨੌਜਵਾਨਾਂ ਨਾਲ ਵੀ ਗੱਲਬਾਤ ਕੀਤੀ।  ਇਹਨਾਂ ਨੌਜਵਾਨਾਂ ਨੇ ਅਕਾਲੀ ਦਲ ਪ੍ਰਧਾਨ ਨੁੰ ਦੱਸਿਆ ਕਿ ਉਹ ਬਿਜਲੀ ਸਪਲਾਈ ਬਹਾਲ ਹੋਣ ਦੀ ਉਡੀਕ ਵਿਚ ਤਾਸ਼ ਖੇਡ ਰਹੇ ਹਨ। ਉਹਨਾਂ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੁੰ ਪ੍ਰੋਫੈਸ਼ਨਲ ਸੰਸਥਾਵਾਂ ਵਿਚ 33 ਫੀਸਦੀ ਰਾਖਵਾਂਕਰਨ ਦੇਣ ਅਤੇ ਪ੍ਰਾਈਵੇਟ ਸੈਕਟਰ ਵਿਚ ਪੰਜਾਬੀਆਂ ਲਈ ਨੌਕਰੀਆਂ ਵਿਚ 75 ਫੀਸਦੀ ਰਾਖਵਾਂਕਰਨ ਲਾਗੂ ਕਰਨ ਸਮੇਤ ਅਕਾਲੀ ਦਲ ਦੀਆਂ ਨੀਤੀਆਂ ਬਾਰੇ ਖੁਸ਼ੀ ਜ਼ਾਹਰ ਕੀਤੀ।
ਇਸ ਮੌਕੇ ਸਰਦਾਰ ਬਾਦਲ ਨੇ ਹਲਕੇ ਵਿਚ ਜਨਤਕ ਮੀਟਿੰਗਾਂ ਨੁੰ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੁੰ ਖੇਤੀਬਾੜੀ ਲਈ ਮੁਫਤ ਬਿਜਲੀ ਪ੍ਰਦਾਨ ਕਰਨ ਜਾਂ ਫਿਰ ਸੂਬੇ ਨੁੰ ਬਿਜਲੀ ਸਰਪਲੱਸ ਸੁਬਾ ਬਣਾਉਣ ਸਮੇਤ ਅਸੀਂ ਹਰ ਵਾਅਦਾ ਨਿਭਾਇਆ ਹੈ। ਉਹਨਾਂ ਕਿਹਾ ਕਿ ਆਉਂਦੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਵੀ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰੇਗੀ ਭਾਵੇਂ ਉਹ ਨੀਲਾ ਕਾਰਡ ਧਾਰਕ ਪਰਿਵਾਰਾਂ ਦੀ ਅਗਵਾਈ ਕਰ ਰਹੀਆਂ ਮਹਿਲਾਵਾਂ ਨੁੰ 2 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਹਾਇਤਾ ਦੇਣ ਦੀ ਗੱਲ ਹੋਵੇ, ਵਿਦਿਆਰਥੀਆਂ ਲਈ 10 ਲੱਖ ਦਾ ਕਰਜ਼ਾ ਜਾਂ ਫਿਰ ਹਰ ਘਰ ਲਈ 400 ਯੂਨਿਟ ਬਿਜਲੀ ਹਰ ਮਹੀਨੇ ਮੁਫਤ ਦੇਣ ਦੀ ਗੱਲ ਹੋਵੇ, ਹਰ ਵਾਅਦਾ ਨਿਭਾਇਆ ਜਾਵੇਗਾ।