ਚੇਅਰਮੈਨ ਦਵਿੰਦਰਪਾਲ ਸਿੰਘ ਨੇ ਅਧਿਆਪਕ ਦਿਵਸ ਦੇ ਮੌਕੇ ਤੇ ਸਮੁੱਚੇ ਅਧਿਆਪਕ ਵਰਗ ਨੂੰ ਦਿੱਤੀ ਵਧਾਈ

ਮੋਗਾ, 5 ਸਤੰਬਰ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ, ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਦੇ ਚੇਅਰਮੈਨ, ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਦੇ ਪ੍ਰੈਜ਼ੀਡੈਂਟ, ਦੇਸ਼ ਭਗਤ ਕਾਲਜ ਮੋਗਾ ਦੇ ਡਾਇਰੈਕਟਰ ਅਤੇ ਪੁਟੀਆ ਪੰਜਾਬ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ, ਸਟੇਟ ਅਵਾਰਡੀ ਦਵਿੰਦਰਪਾਲ ਸਿੰਘ ਨੇ ਅਧਿਆਪਕ ਦਿਵਸ ਦੇ ਮੌਕੇ ਤੇ ਸਮੁੱਚੇ ਅਧਿਆਪਕ ਵਰਗ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪਰਮਾਤਮਾ ਤੋਂ ਬਾਅਦ ਜੋ ਗੁਰੂ ਦਾ ਦਰਜਾ ਅਧਿਆਪਕ ਨੂੰ ਦਿੱਤਾ ਗਿਆ ਹੈ ਅਧਿਆਪਕਾਂ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਇਸ ਨੂੰ ਸਾਬਿਤ ਕਰ ਦਿੱਤਾ ਹੈ। ਅਧਿਆਪਕਾਂ ਨੇ ਇਸ ਸਮੇਂ ਦੌਰਾਨ ਪਹਿਲਾਂ ਆਨਲਾਈਨ ਪੜ੍ਹਾਈ ਕਰਵਾਉਣ ਲਈ ਆਪਣੇ ਆਪ ਨੂੰ ਸਿੱਖਿਅਤ ਕੀਤਾ ਫਿਰ ਦਿਨ ਰਾਤ ਇੱਕ ਕਰਕੇ ਆਪਣੇ ਨਿੱਜੀ ਹਿੱਤਾਂ ਨੂੰ ਲਾਬੇ ਕਰਕੇ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ। ਜਿਸ ਨਾਲ ਜਿੱਥੇ ਵਿਦਿਆਰਥੀਆਂ ਨੇ ਘਰ ਬੈਠ ਕੇ ਸਿੱਖਿਆ ਗ੍ਰਹਿਣ ਕੀਤੀ। ਓਥੇ ਵਿਹਲੇ ਰਹਿ ਕੇ ਮਾੜੀਆਂ ਅਲਾਮਤਾਂ ਤੋਂ ਬਚਾਅ ਵੀ ਕੀਤਾ। ਇਹਨਾਂ ਕਾਰਨਾਂ ਕਰਕੇ ਮੈਂ ਸਾਰੇ ਅਧਿਆਪਕਾਂ ਨੂੰ ਸੈਲਿਊਟ ਕਰਦਾ ਹਾਂ ਅਤੇ ਅਧਿਆਪਕ ਦਿਵਸ ਤੇ ਤਹਿ ਦਿਲੋਂ ਵਧਾਈ ਦਿੰਦਾ ਹਾਂ। ਸਾਰੇ ਅਧਿਆਪਕਾਂ ਦੀ ਦਿਨ ਦੁਗਣੀ ਰਾਤ ਚੌਗਣੀ ਤਰੱਕੀ ਦੀ ਕਾਮਨਾ ਕਰਦਾ ਹਾਂ।