ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਮਨਾਇਆ ਅਧਿਆਪਕ ਦਿਵਸ

ਮੋਗਾ, 5 ਸਤੰਬਰ (ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਵਿਖੇ ਭਾਰਤ ਦੇ ਪੂਰਵ ਰਾਸ਼ਟਰਪਤੀ,ਉੱਘੇ ਚਿੰਤਕ,ਮਹਾਨ ਲੇਖਕ ਤੇ ਫਿਲਾਸਫਰ ਸ੍ਰੀ ਰਾਧਾ ਕ੍ਰਿਸ਼ਨਨ ਜੀ ਦੇ ਜਨਮ-ਦਿਵਸ ਨੂੰ ਸਮਰਪਿਤ ਅਧਿਆਪਕ ਦਿਵਸ ਮਨਾਇਆ ਗਿਆ।ਜਿਸ ਵਿੱਚ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦੁਆਰਾ ਕਵਿਤਾਵਾਂ,”ਹੈਪੀ ਟੀਚਰ ਡੇਅ” ਕਾਰਡ, ਗ੍ਰੈਟੀਟਿਊਟ ਲੈਟਰ ਬਣਾ ਕੇ ਅਧਿਆਪਕਾਂ ਨੂੰ ਦਿੱਤੇ ਗਏ। ਅਧਿਆਪਕਾਂ ਦੁਆਰਾ ਅਧਿਅਪਕ ਦਿਵਸ ਤੇ ਆਪਣੀ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਤਬੋਲਾ , ਦਸਮਰਾਜ,ਟਾਈਮੇਕਿੰਗ, ਰੈੱਮਵਾਕ,ਬਲਾਇੰਡ ਫੋਲਡ ਆਈਸ, ਮਊਜ਼ਿਕਲ ਚੇਅਰ ਆਦਿ ਗੇਮਜ਼ ਕਰਵਾਈਆਂ ਗਈਆਂ। ਅਧਿਆਪਕ ਦਿਵਸ ਨਾਲ ਸਬੰਧਿਤ ਮੈਡਮ ਹਰਵਿੰਦਰ ਕੌਰ ਅਤੇ ਬਰਪ੍ਰੀਤ ਦੁਆਰਾ ਐਕਟ ਪੇਸ਼ ਕੀਤਾ ਗਿਆ । ਅਧਿਆਪਕ ਅਲੱਗ-ਅਲੱਗ ਪ੍ਰਕਾਰ ਦੇ ਪਕਵਾਨ ਲੈ ਕੇ ਆਏ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਜੀ ਨੇ ਅਧਿਆਪਕਾ ਅਤੇ ਵਿਦਿਆਰਥੀਆ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅਧਿਆਪਕ ਸਰਬਪੱਖੀ ਵਿਕਾਸ ਦਾ ਸਿਰਜਣਹਾਰ ਅਤੇ ਅਧਿਆਪਕ ਸਮਾਜ ਦੀ ਰੀੜ ਦੀ ਹੱਡੀ ਹੁੰਦੇ ਹਨ ਕਿੳਂੁਕਿ ਉਹ ਵਿਦਿਆਰਥੀਆਂ ਦੇ ਚਰਿੱਤਰ ਦਾ ਨਿਰਮਾਣ ਕਰਨ ਅਤੇ ਉਨ੍ਹਾਂ ਨੂੰ ਦੇਸ਼ ਦੇ ਆਦਰਸ਼ ਨਾਗਰਿਕ ਵਜੋਂ ਢਾਲਣ ਦੀ ਦਿਸ਼ਾ ‘ਚ ਇੱਕ ਅਹਿਮ ਭੂਮਿਕਾ ਨਿਭਾਉਦੇ ਹਨ । ਕਿਸੇ ਦੇਸ਼ ਦੀ ਖੁਸ਼ਹਾਲੀ ਅਤੇ ਤਰੱਕੀ ਦਾ ਅੰਦਾਜ਼ਾ ਉਸ ਦੇਸ਼ ਦੇ ਅਧਿਆਪਕਾਂ ਦੀ ਸਥਿਤੀ ਨੂੰ ਦੇਖ ਕੇ ਲਗਾਇਆ ਜਾ ਸਕਦਾ ਹੈ।ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਹਾ ਕਿ ਅਧਿਆਪਕ ਅਤੇ ਵਿਦਿਆਰਥੀ ਵਿੱਚ ਪਵਿੱਤਰ ਅਤੇ ਮਜ਼ਬੂਤ ਰਿਸ਼ਤਾ ਹੋਣਾ ਚਾਹੀਦਾ ਹੈ ।ਅਧਿਆਪਕ ਮਾਪਿਆ ਤੋਂ ਵੀ ਮਹਾਨ ਹੁੰਦੇ ਹਨ ।ਮਾਪੇ ਬੱਚਿਆਂ ਨੂੰ ਜਨਮ ਦਿੰਦੇ ਹਨ,ਜਦਕਿ ਅਧਿਆਪਕ ਉਨ੍ਹਾਂ ਦੇ ਚਰਿੱਤਰ ਨੂੰ ਆਕਾਰ ਦੇ ਕੇ ਉੱਜਵਲ ਬਣਾਉਂਦੇ ਹਨ,ਇਸ ਲਈ ਸਾਨੂੰ ਉਨ੍ਹਾਂ ਨੂੰ ਕਦੇ ਭੁੱਲਣਾ ਅਤੇ ਅਣਗੋਲਿਆ ਨਹੀ ਕਰਨਾ ਚਾਹੀਦਾ।ਸਾਨੂੰ ਹਮੇਸ਼ਾ ਉਨ੍ਹਾਂ ਦਾ ਸਨਮਾਨ ਅਤੇ ਉਨ੍ਹਾਂ ਨਾਲ ਪਿਆਰ ਕਰਨਾ ਚਾਹੀਦਾ ਹੈ। ।ਪ੍ਰਿੰਸੀਪਲ ਮੈਡਮ ਰਮਨਜੀਤ ਕੌਰ ਨੇ ਅਧਿਅਪਕਾਂ ਨੰੁੂ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ ਕਿਹਾ ਕਿ ਅਧਿਆਪਕ ਦਾ ਵੀ ਫਰਜ਼ ਹੈ ਕਿ ਅੁਹਵਿਦਿਆਰਥੀ ਦੀਆਂ ਭਾਵਨਾਵਾਂ ਨੂੰ ਸਮਝ ਕੇ ਉਨ੍ਹਾਂ ਦੇ ਹਮੇਸ਼ਾ ਮਾਰਗ ਦਰਸ਼ਕ ਬਣੇ ਰਹਿਣ ।


