ਗੋਲਡਨ ਹੈਲਪ ਲਾਈਨਜ਼ ਸੰਸਥਾ ਵੱਲੋਂ ਜਾਗਰੂਕਤਾ ਕੈਂਪ ਦਾ ਆਯੋਜਨ

ਮੋਗਾ, 12 ਸਤੰਬਰ (ਜ਼ਸਨ): ਗੋਲਡਨ ਹੈਲਪ ਲਾਈਨਜ਼ ਸੰਸਥਾ ਵੱਲੋਂ ਕੋਵਿਡ 19 ਵਰਗੇ ਵਾਇਰਸ ਫੈਲਣ ਵਾਲੀਆਂ ਬੀਮਾਰੀਆਂ ਦੇ ਰੋਕਥਾਮ ਅਤੇ ਇਸ ਤੋਂ ਬਚਾਓ ਕਰਨ ਹਿਤ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਸੰਸਥਾ ਦੇ ਸਕੱਤਰ ਕੁਲਦੀਪ ਸਿੰਘ ਬਰਾੜ ਵੱਲੋਂ ਮਾਸਕ ਅਤੇ ਸੈਨੇਟਾਈਜ਼ਰ ਵੰਡੇ ਗਏ। ਇਸ ਮੌਕੇ ਡਾ: ਪ੍ਰੀਤਮ ਸਿੰਘ ਵੱਲੋਂ ਸਮਾਜਿਕ ਦੂਰੀ ਰੱਖਣ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਡਾ: ਪ੍ਰੀਤਮ ਸਿੰਘ ਨੇ ਦੱਸਿਆ ਕਿ ਗੋਲਡਨ ਹੈਲਪ ਲਾਈਨਜ਼ ਸੰਸਥਾ ਵੱਲੋਂ ਸਮੇਂ ਸਮੇਂ ’ਤੇ ਲੋਕਾਂ ਨੂੰ ਤੰਦਰੁਸਤ ਜੀਵਨ ਜਿਉਣ ਦੇ ਗੁਰ ਸਿਖਾਏ ਜਾਂਦੇ ਹਨ ਅਤੇ ਕੋਵਿਡ 19 ਵਰਗੀਆਂ ਮਹਾਂਮਾਰੀਆਂ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਕੈਂਪ ਦੌਰਾਨ 27 ਦੇ ਕਰੀਬ ਲੋਕਾਂ ਨੇ ਜਾਗਰੂਕਤਾ ਪ੍ਰੋਗਰਾਮ ਵਿਚ ਭਾਗ ਲਿਆ। ਇਸ ਮੌਕੇ ਸੋਸ਼ਲ ਵਰਕਰ ਮੈਡਮ ਪਰਮਜੀਤ ਕੌਰ ਵੱਲੋਂ ਕੈਂਪ ਵਿਚ ਸ਼ਾਮਲ ਲੋਕਾਂ ਦਾ ਧੰਨਵਾਦ ਕੀਤਾ ਅਤੇ ਸੰਸਥਾ ਵੱਲੋਂ ਚਲਾਏ ਜਾ ਰਹੇ ਅਤੇ ਕੇਅਰ ਸੈਂਟਰ ਵਿਚ ਮਹਿਲਾਵਾਂ ਨੂੰ ਸ਼ਾਮਲ ਹੋਣ ਲਈ ਬੇਨਤੀ ਕੀਤੀ ਗਈ।


