ਸਟੇਟ ਐਵਾਰਡੀ ਦਵਿੰਦਰਪਾਲ ਸਿੰਘ 14 ਸਤੰਬਰ ਨੂੰ ਹੋਣਗੇ ਦੂਰਦਰਸ਼ਨ ਤੇ ਰੂਬਰੂ

ਮੋਗਾ, 12 ਸਤੰਬਰ (ਜ਼ਸਨ): ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ, ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਦੇ ਚੇਅਰਮੈਨ, ਦੇਸ਼ ਭਗਤ ਕਾਲਜ ਮੋਗਾ ਦੇ ਡਾਇਰੈਕਟਰ, ਬਾਬਾ ਕੁੰਦਨ ਸਿੰਘ ਮੈਮੋਰੀਅਲ ਕਾਲਜ ਦੇ ਪ੍ਰਧਾਨ ਸਟੇਟ ਅਵਾਰਡੀ ਦਵਿੰਦਰਪਾਲ ਸਿੰਘ ਦਿਨ ਮੰਗਲਵਾਰ 14 ਸਤੰਬਰ ਨੂੰ ਸਵੇਰੇ 8.30 ਵਜੇ ਦੂਰਦਰਸ਼ਨ ਜਲੰਧਰ ਵਿਖੇ ਦਰਸ਼ਕਾਂ ਦੇ ਰੂਬਰੂ ਹੋਣਗੇ। ਵਿਸ਼ਾ ਹੋਵੇਗਾ, ਵਿਦਿਆਰਥੀਆਂ ਦੇ ਵਿਦੇਸ਼ਾਂ ਵਿਚ ਵੱਡੀ ਗਿਣਤੀ ਵਿੱਚ ਜਾਣ ਦੇ ਕਾਰਨ। ਇਸ ਮੌਕੇ ਤੇ ਦੂਰਦਰਸ਼ਨ ਜਲੰਧਰ ਦੇ ਐਂਕਰ ਮੈਡਮ ਰੀਤੂ ਉਹਨਾਂ ਦੇ ਨਾਲ਼ ਹੋਣਗੇ।