ਮਾਉਟ ਲਿਟਰਾ ਜੀ ਸਕੂਲ ‘ਚ ਵਿਸ਼ਵ ਫਾਰਮਾਸਿਸਟ ਦਿਵਸ ਮਨਾਇਆ

ਮੋਗਾ, 25 ਸਤੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਖੇ ਸਕੂਲ ਚੇਅਰਮੈਨ ਤੇ ਪ੍ਰਮੁੱਖ ਉਦੋਗਪਤੀ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ, ਡਾਇਰੈਕਟਰ ਗੌਰਵ ਗੁਪਤਾ ਦੇ ਦਿਸ਼ਾ-ਨਿਰਦੇਸ਼ਾ ਤੇ ਅੱਜ ਅੰਤਰ ਰਾਸ਼ਟਰੀ ਫਾਰਮਾਸਿਸਟ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਮੈਡਮ ਪਰਮਿੰਦਰ ਦੀ ਅਗਵਾਈ ਹੇਠ ਵਿਸ਼ਵ ਫਾਰਮਾਸਿਸਟ ਦਿਵਸ ਦਾ ਆਯੋਜਨ ਕੀਤਾ। ਉਹਨਾਂ ਦੱਸਿਆ ਕਿ ਐਕਟੀਵਿਟੀ ਕੋਆਡੀਨੇਟਰ ਕਿੰਸ਼ੁਲ ਨੇ ਫਾਰਮਾਸਿਸਟ ਦਿਵਸ ਬਾਰੇ ਵਿਦਿਆਰਥੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਪਿ੍ਰੰਸੀਪਲ ਡਾ. ਨਿਰਮਲ ਧਾਰੀ ਅਤੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਇਸ ਪ੍ਰਕਾਰ ਦੀਆਂ ਗਤੀਵਿਧੀਆਂ ਦਾ ਆਯੋਜਨ ਅੱਗੇ ਵੀ ਜਾਰੀ ਰਹੇਗਾ। ਉਹਨਾਂ ਕਿਹਾ ਕਿ ਕੋਵਿਡ-19 ਦੇ ਦੌਰਾਨ ਫਾਰਮਾਸਿਸਟਾਂ ਦੀ ਭੂਮਿਕਾ ਅਹਿਮ ਰਹੀ ਹੈ। ਫਾਰਮਾਸਿਸਟਾਂ ਨੇ ਆਪਣੇ ਕੰਮਕਾਜ ਨੂੰ ਬਹੁਤ ਵਧੀਆ ਢੰਗ ਨਾਲ ਕੀਤਾ, ਜਿਨ੍ਹਾਂ ਨੂੰ ਮਾਉਟ ਲਿਟਰਾ ਜੀ ਸਕੂਲ ਸੈਲਿਊਟ ਕਰਦਾ ਹੈ। ਇਸ ਮੌਕੇ ਤੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।