ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ 'ਤੇ ਅੱਜ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਅਪੀਲ :ਬਾਬਾ ਰੇਸ਼ਮ ਸਿੰਘ ਖੁਖਰਾਣਾ,ਬਾਬਾ ਚਮਕੌਰ ਸਿੰਘ ਭਾਈਰੂਪਾ
ਬਾਘਾਪੁਰਾਣਾ, 27 ਸਤੰਬਰ (ਰਾਜਿੰਦਰ ਸਿੰਘ ਕੋਟਲਾ):ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਰੂਪ ਵਿਚ ਦਿੱਲੀ ਵਿਖੇ ਵਿਸਾਲ ਧਰਨਾ ਲਾਇਆ ਹੋਇਆ ਹੈ। ਇਨਾ ਸਬਦਾਂ ਦਾ ਪ੍ਰਗਟਾਵਾ ਸੰਤ ਸਮਾਜ ਦੇ ਆਗੂ ਬਾਬਾ ਰੇਸ਼ਮ ਸਿੰਘ ਖੁਖਰਾਣਾ ਅਤੇ ਬਾਬਾ ਚਮਕੌਰ ਸਿੰਘ ਭਾਈਰੂਪਾ ਨੇ ਪਹਿਰੇਦਾਰ ਨਾਲ ਗੱਲ ਬਾਤ ਕਰਦਿਆਂ ਕੀਤਾ।ਉਨਾ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਅੱਜ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਕੇਂਦਰ ਦੀ ਬੀਜੇਪੀ ਸਰਕਾਰ ਪਿਛਲੇ ਸਾਲ ਤੋਂ ਜਦੋਂ ਦੀ ਕਿਸਾਨ ਅਤੇ ਲੋਕ ਵਿਰੋਧੀ ਕਾਲੇ ਕਾਨੂੰਨ ਲੈ ਕੇ ਆਈ ਉਦੋਂ ਤੋਂ ਲੈਕੇ ਹੀ ਇਹਨਾਂ ਕਾਨੂੰਨਾਂ ਦੇ ਖਿਲਾਫ਼ ਪੰਜਾਬ ਤੋਂ ਸ਼ੁਰੂ ਹੋਇਆ ਇਹ ਅੰਦੋਲਨ ਪੂਰੇ ਭਾਰਤ ਵਿੱਚ ਪੈਰ ਪਸਾਰ ਚੁੱਕਾ ਹੈ। ੳੁਨ੍ਹਾਂ ਕਿਹਾ ਕਿ ਪੰਜਾਬ 'ਚ ਅੰਦੋਲਨ ਚੱਲਦੇ ਨੂੰ ਇੱਕ ਸਾਲ ਤੋਂ ਉੱਪਰ ਦਾ ਸਮਾਂ ਬੀਤ ਚੁੱਕਿਆ ਹੈ ਪੰਜਾਬ ਵਿੱਚ ਕਾਰਪੋਰੇਟ ਘਰਾਣਿਆਂ ਦੇ ਜਿੰਨੇ ਵੀ ਰਿਲਾਇੰਸ ਦੇ ਪੈਟਰੋਲ ਪੰਪ,ਟੋਲ ਪਲਾਜੇ,ਮੌਲ ਹੋਣ ਜਾਂ ਬੀਜੇਪੀ ਦੇ ਮੰਤਰੀਆਂ,ਆਗੂਆਂ ਦੇ ਘਰਾਂ ਅੱਗੇ ਪੱਕੇ ਮੋਰਚੇ ਕਿਸਾਨਾਂ ਵੱਲੋਂ ਲਾਏ ਗਏ ਹਨ।ਬਾਬਾ ਰੇਸ਼ਮ ਸਿੰਘ ਖੁਖਰਾਣਾ ਅਤੇ ਬਾਬਾ ਚਮਕੌਰ ਸਿੰਘ ਭਾਈਰੂਪਾ ਨੇ ਕਿਹਾ ਦਿੱਲੀ ਦੇ ਬਾਰਡਰਾਂ 'ਤੇ ਪੱਕੇ ਕਿਸਾਨ ਮੋਰਚੇ ਲੱਗੇ ਨੂੰ ਤਕਰੀਬਨ ਸਾਲ ਹੋਣ ਵਾਲਾ ਹੈ। ਕਿਸਾਨ ਮੋਰਚਾ ਲਗਾਤਾਰ ਜਿੱਤ ਵੱਲ ਨੂੰ ਜਾ ਰਿਹਾ ਹੈ ਉਹਨਾਂ ਕਿਹਾ ਕਿਸਾਨ ਜੱਥੇਬੰਦੀਆਂ ਵੱਲੋਂ ਬੀਜੇਪੀ ਸਰਕਾਰ ਨੂੰ ਕਿਹਾ ਕਿ ਤਿੰਨੋ ਖੇਤੀ ਕਾਨੂੰਨ ਰੱਦ ਕੀਤੇ ਜਾਣ ਅਤੇ ਸਾਰੀਆਂ ਫਸਲਾਂ ਦੀ ਐਮਐਸਪੀ ਦੀ ਕਾਨੂੰਨੀ ਮਾਨਤਾ ਦਿੱਤੀ ਜਾਵੇ। ਉਨ੍ਹਾਂ ਕਿਹਾ ਇਹਨਾਂ ਮੰਗਾਂ ਮੰਨਵਾਉਣ ਤੱਕ ਮੋਰਚਾ ਜਾਰੀ ਰਹੇਗਾ।ਬਾਬਾ ਰੇਸ਼ਮ ਸਿੰਘ ਖੁਖਰਾਣਾ ਅਤੇ ਬਾਬਾ ਚਮਕੌਰ ਸਿੰਘ ਭਾਈਰੂਪਾ ਨੇ ਕਿਹਾ ਸੰਯੁਕਤ ਕਿਸਾਨ ਮੋਰਚੇ ਵੱਲੋ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ ਉਸ ਨੂੰ ਸਫ਼ਲ ਬਣਾਉਣ ਲਈ ਹਰ ਵਰਗ ਨੂੰ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਅਤੇ ਦੁਕਾਨਦਾਰ ਵੀਰਾਂ ਨੂੰ ਵੀ ਆਪਣੀਆਂ ਦੁਕਾਨਾਂ ਬੰਦ ਰੱਖਣ ਦੀ ਅਪੀਲ ਵੀ ਕੀਤੀ ਗਈ।ਤਾਂ ਜੋ ਕਿਸਾਨ ਵੀਰਾਂ ਦਾ ਹੌਸਲਾ ਵਧਾਇਆ ਜਾ ਸਕੇ ਅਤੇ ਕਾਲੇ ਕਾਨੂੰਨ ਰੱਦ ਕਰਾਉਣ ਲਈ ਦਿੱਲੀ ਸਰਕਾਰ ਤੇਰਾ ਬਣਾਇਆ ਜਾ ਸਕੇ। ਇਸ ਸਮੇਂ ਹੋਰ ਸਿੰਘ ਵੀ ਹਾਜਰ ਸਨ।