ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੁਟੀਆ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਦਵਿੰਦਰਪਾਲ ਸਿੰਘ ਨੇ ਕੀਤੀ ਮੁਲਾਕਾਤ
ਚੰਡੀਗੜ੍ਹ, 28 ਸਤੰਬਰ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਪੰਜਾਬ ਅਨ ਏਡਿਡ ਟੈਕਨੀਕਲ ਇੰਸਟੀਚਿਊਸ਼ਨਜ਼ ਐਸੋਸੀਏਸ਼ਨ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਸਟੇਟ ਅਵਾਰਡੀ ਦਵਿੰਦਰਪਾਲ ਸਿੰਘ ਡਾਇਰੈਕਟਰ ਦੇਸ਼ ਭਗਤ ਕਾਲਜ ਮੋਗਾ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੇ ਮੁਲਾਕਾਤ ਕਰਕੇ ਪਿਛਲੇ ਲੰਬੇ ਸਮੇਂ ਤੋਂ ਕਾਲਜਾਂ ਦੇ ਲਟਕਦੇ ਮਸਲੇ ਹੱਲ ਕਰਨ ਲਈ ਬੇਨਤੀ ਕੀਤੀ। ਮੁੱਖ ਮੰਤਰੀ ਜੀ ਨੇ ਸਾਰੇ ਮਸਲੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।ਦਵਿੰਦਰਪਾਲ ਸਿੰਘ ਨੇ ਪ੍ਰੈੱਸ ਨੂੰ ਦੱਸਿਆ ਕਿ ਵਾਕਿਆ ਹੀ ਪੰਜਾਬ ਨੂੰ ਦਿਨ ਰਾਤ ਕੰਮ ਕਰਨ ਵਾਲਾ ਮੁੱਖ ਮੰਤਰੀ ਮਿਲ ਗਿਆ ਹੈ। ਹੁਣ ਉਮੀਦ ਹੈ ਕਿ ਸਾਰੇ ਵਰਗਾ ਖਾਸ ਕਰਕੇ ਮੁਲਾਜ਼ਮਾਂ ਦੇ ਮਸਲੇ ਹੱਲ ਹੋਣ ਦੀ ਆਸ ਬਣ ਗਈ ਹੈ। ਉਹਨਾਂ ਨੇ ਦੱਸਿਆ ਕਿ ਚੰਨੀ ਸਾਹਿਬ ਜਿੱਥੇ ਅਫਸਰਾਂ - ਮਨਿਸਟਰਜ ਨਾਲ ਲਗਾਤਾਰ ਮੀਟਿੰਗਜ ਕਰ ਰਹੇ ਹਨ ਨਾਲ ਹੀ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀ ਸਮੱਸਿਆਵਾਂ ਹੱਲ ਕਰਨ ਲਈ ਅਫਸਰਾਂ ਨੂੰ ਨੋਟ ਕਰਵਾ ਰਹੇ ਹਨ। ਸਾਨੂੰ ਵੀ ਉਮੀਦ ਹੈ ਕਿ ਕਾਲਜਾਂ ਦੇ ਲੰਬੇ ਸਮੇਂ ਤੋਂ ਅਟਕੇ ਐਸ. ਸੀ. ਸਕਾਲਰਸ਼ਿਪ, ਚੱਲ ਰਹੇ ਕਾਲਜਾਂ ਦੀ ਸੀ. ਐਲ. ਯੂ. ਦੀ ਸਮੱਸਿਆ, ਵਿਦਿਆਰਥੀਆਂ ਦੀ ਘੱਟ ਰਹੀ ਗਿਣਤੀ ਬਾਰੇ ਚੰਨੀ ਸਾਹਿਬ ਜਲਦ ਹੱਲ ਕਰਵਾ ਕੇ ਦੇਣਗੇ। ਉਨ੍ਹਾਂ ਨੇ ਕਿਹਾ ਕਿ ਹੈ ਚੰਨੀ ਸਾਹਿਬ ਦੇ ਕੰਮ ਕਰਨ ਦੇ ਤਰੀਕੇ ਦੇਖ ਕੇ ਪਤਾ ਲੱਗਦਾ ਹੈ ਕਿ ਉਹ ਪੰਜਾਬ ਬਾਰੇ ਕਿੰਨੇ ਚਿੰਤਤ ਹਨ। ਸਖ਼ਤ ਮਿਹਨਤ ਕਰਕੇ ਹਰੇਕ ਮਸਲੇ ਦਾ ਹੱਲ ਕਰ ਦੇਣਗੇ।