ਮੋਗਾ ਪੁਲਿਸ ਨੂੰ 24 ਕਿੱਲੋ ਅਫੀਮ ਅਤੇ 4 ਲੱਖ ਰੁਪਏ ਡਰੱਗ ਮਨੀ ਬਰਾਮਦ ਕਰਨ ‘ਚ ਮਿਲੀ ਵੱਡੀ ਸਫਲਤਾ

ਮੋਗਾ 17 ਅਕਤੂਬਰ:(ਜਸ਼ਨ):   ਨਸਅਿਾਂ ਖਿਲਾਫ ਚਲਾਈ ਜਾ ਰਹੀ “ਜੀਰੋ ਟਾਲਰੈਂਸ ਮੁਹਿੰਮ ਅਧੀਨ ਸ੍ਰੀ ਸੁਰਿੰਦਰਜੀਤ ਸਿੰਘ ਮੰਡ ਐਸ.ਐਸ.ਪੀ ਮੋਗਾ  ਦੇ ਦਿਸਾ ਨਿਰਦੇਸ਼ਾਂ ਹੇਠ ਅਤੇ ਸ੍ਰੀ ਜਗਤਪ੍ਰੀਤ ਸਿੰਘ, ਐਸ.ਪੀ-ਆਈ, ਮੋਗਾ ਦੀ ਨਿਗਰਾਨੀ ਹੇਠ ਸੀ.ਆਈ.ਏ ਸਟਾਫ ਮੋਗਾ ਵੱਲੋਂ 24 ਕਿੱਲੋ ਅਫੀਮ ਅਤੇ 4 ਲੱਖ ਰੁਪਏ ਡਰੱਗ ਮਨੀ ਬਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ।ਜਾਣਕਾਰੀ ਅਨੁਸਾਰ ਇੰਸਪੈਕਟਰ ਕਿੱਕਰ ਸਿੰਘ, ਸੀ.ਆਈ.ਏ ਸਟਾਫ ਮੋਗਾ ਨੂੰ ਇਤਲਾਹ ਮਿਲੀ ਸੀ ਕਿ ਗੁਰਪ੍ਰੀਤ ਸਿੰਘ ਉਰਫ ਰਿੰਪੀ ਵਾਸੀ ਚੁਗਾਂਵਾ ਮੋਗਾ ਅਫੀਮ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਉਹ ਅਫੀਮ ਦੀ ਸਪਲਾਈ ਦੇਣ ਲਈ ਲਿੰਕ ਰੋਡ ਮਹਿਮੇਵਾਲਾ ਤੇ ਹੁੰਦਾ ਹੋਇਆ ਫੋਕਲ ਪੁਆਇਟ ਵਿੱਚ ਦੀ ਮੋਗਾ ਲੁਧਿਆਣਾ ਜੀ.ਟੀ ਰੋਡ ਨੂੰ ਆ ਰਿਹਾ ਹੈ। ਜਿਸ ਤੇ ਕਾਰਵਾਈ ਕਰਦੇ ਹੋਏ ਇੰਸਪੈਕਟਰ ਕਿੱਕਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਨਾਕਾਬੰਦੀ ਕਰਕੇ ਸ੍ਰੀ ਜਤਿੰਦਰ ਸਿੰਘ, ਡੀ.ਐਸ.ਪੀ-ਡੀ ਮੋਗਾ ਦੀ ਮੌਜੂਦਗੀ ਵਿਚ ਗੁਰਪ੍ਰੀਤ ਸਿੰਘ ਉਰਫ ਰਿੰਪੀ ਨੂੰ ਕਾਬੂ ਕਰਕੇ ਉਸ ਤੋਂ 24 ਕਿੱਲੋਂ ਅਫੀਮ ਅਤੇ 4 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ।ਪੁਲਿਸ ਨੇ ਐਨ.ਡੀ.ਪੀ.ਐਸ ਐਕਟ ਤਹਿਤ ਥਾਣਾ ਸਿਟੀ ਮੋਗਾ ਵਿਖੇ ਕੇਸ ਰਜਿਸਟਰ ਕਰਕੇ ਕਾਰਵਾਈ ਆਰੰਭ ਕਰ ਦਿੱਤੀ ਹੈ। ਪੁਲਿਸ ਦੋਸ਼ੀਆਂ ਤੋਂ ਪੁਛਗਿੱਛ ਕਰ ਰਹੀ ਹੈ।