ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਨੇ ਤਾਇਕਵਾਂਡੋ ਵਿੱਚ ਗੋਲਡ ਮੈਡਲ ਤੇ ਕੀਤਾ ਕਬਜ਼ਾ

ਮੋਗਾ, 18 ਅਕਤੂਬਰ (ਜਸ਼ਨ) ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਚੌਥੀ ਜਮਾਤ ਦੀ ਹੋਣਹਾਰ ਵਿਦਿਆਰਥਣ ਰਚਲ ਹੰਸ ਨੇ ਜ਼ਿਲ੍ਹਾ ਪੱਧਰ ਤੇ ਹੋਈ ਤਾਈਕਵਾਂਡੋ ਓਪਨ ਚੈਂਪੀਅਨਸ਼ਿੱਪ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਵਿਖਾਉਂਦਿਆਂ ਗੋਲਡ ਮੈਡਲ ਹਾਸਲ ਕੀਤਾ। ਸਕੂਲ ਪਹੁੰਚਣ ਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਵੱਲੋਂ ਰਚਲ ਹੰਸ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਬੱਚੇ ਨਾ ਸਿਰਫ ਪੜ੍ਹਾਈ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ ਬਲਕਿ ਵੱਖ-ਵੱਖ ਖੇਡਾਂ ਵਿਚ ਹਿੱਸਾ ਲੈ ਕੇ ਸਕੂਲ ਤੇ ਮਾਪਿਆਂ ਦਾ ਨਾਂ ਰੋਸ਼ਨ ਕਰ ਰਹੇ ਹਨ। ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਤਾਈਕਵਾਂਡੋ ਤੋਂ ਇਲਾਵਾ ਕ੍ਰਿਕਟ, ਤੀਰ ਅੰਦਾਜੀ, ਸਕੇਟਿੰਗ, ਯੋਗਾ ਆਦਿ ਖੇਤਰਾਂ ਵਿੱਚ ਰਾਜ ਪੱਧਰੀ ਅਤੇ ਰਾਸ਼ਟਰੀ ਪੱਧਰ ਤੇ ਮੁਕਾਬਲਿਆਂ ਵਿੱਚ ਆਪਣੇ ਹੁਨਰ ਦਾ ਪ੍ਰਗਟਾਵਾ ਕਰ ਚੁੱਕੇ ਹਨ। ਸਕੂਲ ਦੇ ਚੇਅਰਮੈਨ ਸ. ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਸ. ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ, ਵਾਇਸ ਪ੍ਰੈਜ਼ੀਡੈਂਟ ਡਾਕਟਰ ਇਕਬਾਲ ਸਿੰਘ, ਡਾਕਟਰ ਗੁਰਚਰਨ ਸਿੰਘ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਨੇ  ਵਿਦਿਆਰਥਣ ਰਚਲ ਹੰਸ ਨੂੰ ਵਧਾਈ ਭੇਜੀ।