ਹੇਮਕੁੰਟ ਸਕੂਲ ਦੇ ਐੱਨ.ਐੱਸ.ਐੱਸ ਵਲੰਟੀਅਰਜ਼ ਨੇ ਲਗਾਇਆਂ ਇੱਕ ਰੋਜ਼ਾ ਕੈਂਪ
ਕੋਟਈਸੇ ਖਾਂ, 18 ਅਕਤੂਬਰ (ਜਸ਼ਨ): ਸਹਾਇਕ ਡਾਇਰੈਕਟਰ ਸ: ਦਵਿੰਦਰ ਸਿੰਘ ਲੋਟੇ ਦੀ ਯੋਗ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਕੋਟ-ਈਸੇ-ਖਾਂ ਦੇ 50 ਵਲੰਟੀਅਰਜ਼ ਨੇ ਕੋਟ-ਈਸੇ-ਖਾਂ ਮਸੀਤਾਂ ਰੋਡ ਵਿਖੇ ਇੱਕ ਰੋਜ਼ਾ ਕੈਂਪ ਲਾਇਆ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਸਮਝਾਇਆ ਨਾ ਘੁਲਣਨਸ਼ੀਲ ਪਦਾਰਥਾਂ ਦੇ ਨਾਲ ਧਰਤੀ ਦੀ ਉਪਜਾਊ ਸ਼ਕਤੀ ਨੰੁੂ ਬਹੁਤ ਨੁਕਸਾਨ ਹੋ ਰਿਹਾ ਹੈ ਅਤੇ ਜੇਕਰ ਸਮੇਂ ਰਹਿੰਦੀਆਂ ਅਸੀ ਪਲਾਸਟਿਕ ਤੇ ਕਾਬੂ ਪਾ ਲਿਆ ਤਾਂ ਹੀ ਆਲੇ-ਦੁਆਲੇ ਨੂੰ ਸਾਫ ਰੱਖ ਸਕਦੇ ਹਾਂ । ਇਸ ਕੈਂਪ ਵਿੱਚ ਵਲੰਟੀਅਰਜ਼ ਨੇ ਪਿੰਡ ਦੇ ਆਲੇ-ਦੁਆਲੇ ਦੀ ਸਫਾਈ ਕੀਤੀ ਅਤੇ ਵਲੰਟੀਅਰਜ਼ ਨੇ ਪਿੰਡ ਦੇ ਵਸਨੀਕਾਂ ਨੂੰੁ ਆਪਣੇ ਘਰ ਅਤੇ ਆਲੇ-ਦੁਆਲੇ ਦੀ ਸਫਾਈ ਰੱਖਣ ਅਤੇ ਘੱਟੋ ਘੱਟ ਪਲਾਸਟਿਕ ਦੀਆਂ ਬੋਤਲਾਂ ਅਤੇ ਲਿਫਾਫੇ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ । ਜੋ ਕਿ ਅੱਜ ਸਮੇਂ ਦੀ ਲੋੜ ਵੀ ਹੈ । ਵਲੰਟੀਅਰਜ਼ ਦੁਆਰਾ ਕੀਤੇ ਗਏ ਕੰਮ ਦੀ ਪਿੰਡ ਵਾਸੀਆਂ ਨੇ ਸ਼ਲਾਘਾ ਕੀਤੀ। ਸਕੂਲ ਦੇ ਐੱਮ.ਡੀ.ਮੈਡਮ ਸ੍ਰੀਮਤੀ ਰਣਜੀਤ ਕੌਰ ਅਤੇ ਪਿੰਸੀਪਲ ਮੈੇਡਮ ਰਮਨਜੀਤ ਕੌਰ ਨੇ ਵਲੰਟੀਅਰਜ਼ ਨੰੁ ਵਾਪਸੀ ਤੇ ਰਿਫਰੈੱਸ਼ਮੈਂਟ ਦਿੱਤੀ ।ਇਹ ਸਾਰਾ ਪ੍ਰੋਗਰਾਮ ਅਫਸਰ ਅਮੀਰ ਸਿੰਘ ਦੀ ਯੋਗ ਅਗਵਾਈ ਅਧੀਨ ਹੋਇਆਂ ।