ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਾ 59ਵਾਂ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ
*ਡਿਪਟੀ ਕਮਿਸ਼ਨਰ ਨੇ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਨੂੰ 2.60 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਵੰਡੇ
ਮੋਗਾ, 23 ਅਕਤੂਬਰ(ਜਸ਼ਨ): ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਦੇਸ਼ ਦੇ ਸਰਵੳੱੁਚ ਸਨਮਾਨ, ਬਹਾਦੁਰੀ ਪੁਰਸਕਾਰ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦੇ ਸਮਾਰਕ ’ਤੇ ਸੈਨਾ ਅਤੇ ਸਿਵਲ ਪ੍ਰਸਾਸ਼ਨ ਵੱਲੋਂ ਫੁੱਲ ਮਲਾਵਾਂ ਭਂੇਟ ਕਰਕੇ ਬੜੇ ਹੀ ਆਦਰ ਸਹਿਤ 59ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ।ਇਸ ਮੌਕੇ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਸੈਨਿਕ ਬੋਰਡ ਮੋਗਾ ਸ੍ਰੀ ਹਰੀਸ਼ ਨਈਅਰ, ਜੀ.ਓ.ਸੀ., 7 ਇੰਨਫੈਂਟਰੀ ਡਿਵੀਜ਼ਨ ਦੀ ਤਰਫੋਂ ਕਮਾਂਡਿੰਗ ਅਫ਼ਸਰ ਕਰਨਲ ਕਪਿਲ ਵਰਸ਼ਨੇ 21 ਗਰਨੇਡੀਅਰ ਵੱਲੋਂ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਨੂੰ ਸ਼ਰਧਾਜ਼ਲੀਆਂ ਭਂੇਟ ਕੀਤੀਆਂ ਗਈਆਂ। ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਸ਼ਹੀਦ ਸੂਬੇਦਾਰ ਜ਼ੋਗਿੰਦਰ ਸਿੰਘ ਦੀ ਪੁੱਤਰੀ ਸ੍ਰੀਮਤੀ ਕੁਲਵੰਤ ਕੌਰ ਅਤੇ ਉਨ੍ਹਾਂ ਦੇ ਪਤੀ ਸਬ-ਇੰਸਪੈਕਟਰ ਸੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ, ਏ.ਡੀ.ਸੀ. (ਜ) ਹਰਚਰਨ ਸਿੰਘ, ਉਪ ਮੰਡਲ ਮੈਜਿਸਟ੍ਰੇਟ ਮੋਗਾ ਸ੍ਰੀ ਸਤਵੰਤ ਸਿੰਘ, ਸਹਾਇਕ ਕਮਿਸ਼ਨਰ (ਜ) ਗੁਰਬੀਰ ਸਿੰਘ ਕੋਹਲੀ, ਕਪਤਾਨ ਪੁਲਿਸ (ਸ) ਮੋਗਾ ਸ੍ਰੀ ਗੁਰਦੀਪ ਸਿੰਘ, ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ਤਰਫੋਂ ਕਰਨਲ ਦਰਸ਼ਨ ਸਿੰਘ, ਮੀਤ ਪ੍ਰਧਾਨ ਜਿ਼ਲ੍ਹਾ ਸੈਨਿਕ ਬੋਰਡ ਮੋਗਾ ਕਰਨਲ ਬਾਬੂ ਸਿੰਘ (ਰਿਟਾ), ਜੀ.ਓ.ਜੀ. ਹੱੈਡ ਮੋਗਾ ਕਰਨਲ ਬਲਕਾਰ ਸਿੰਘ (ਰਿਟਾ), ਅਤੇ ਜ਼ਿਲ੍ਹਾ ਪ੍ਰਸਾਸ਼ਨਿਕ ਅਧਿਕਾਰੀ ਸ਼ਾਮਲ ਸਨ। ਇਸ ਤੋਂ ਇਲਾਵਾ ਹੋਰ ਸਾਬਕਾ ਸੈਨਿਕ ਅਤੇ ਉਹਨਾਂ ਦੀਆਂ ਵਿਧਵਾਵਾਂ ਵੀ ਇਸ ਮੌਕੇ ਹਾਜ਼ਰ ਸਨ। ਨਾਇਬ ਸੂਬੇਦਾਰ ਦਸ਼ਰਥ ਸਿੰਘ ਦੀ ਅਗਵਾਈ ਹੇਠ ਫੌਜ਼ ਦੀ 21 ਗਰਨੇਡੀਅਰ ਬਟਾਲੀਅਨ ਦੀ ਟੁਕੜੀ ਵੱਲੋਂ ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ, ਪਰਮਵੀਰ ਚੱਕਰ ਨੂੰ ਸਰਕਾਰੀ ਸਨਮਾਨਾਂ ਨਾਲ ਗਾਰਡ-ਆਫ਼-ਆਨਰ ਪੇਸ਼ ਕੀਤਾ ਗਿਆ। ਇਸ ਮੌਕੇ ਤੇ ਕਮਾਂਡਿੰਗ ਅਫ਼ਸਰ ਕਰਨਲ ਕਪਿਲ ਵਰਸ਼ਨੇ 21 ਗਰਨੇਡੀਅਰ ਵੱਲੋਂ ਸ੍ਰੀਮਤੀ ਕੁਲਵੰਤ ਕੌਰ ਪੁੱਤਰੀ ਸ਼ਹੀਦ ਸੂਬੇਦਾਰ ਜ਼ੋਗਿੰਦਰ ਸਿੰਘ, ਪਰਮਵੀਰ ਚੱਕਰ ਨੂੰ ਸ਼ਾਲ ਭੇਂਟ ਕਰਨ ਦੀ ਰਸਮ ਅਦਾ ਕੀਤੀ ਅਤੇ ਜਿ਼ਲਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ਵੱਲੋ 13 ਨਾਨ-ਪੈਨਸ਼ਨਰ ਸਾਬਕਾ ਸੈਨਿਕਾਂ/ਵਿਧਵਾਵਾਂ ਨੂੰ 2 ਲੱਖ 60 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਡਿਪਟੀ ਕਮਿਸ਼ਨਰ ਡਾ: ਹਰੀਸ਼ ਨਈਅਰ, ਆਈ.ਏ.ਐਸ, ਮੋਗਾ ਵੱਲੋਂ ਪ੍ਰਦਾਨ ਕਰਕੇ ਸਨਮਾਨਿਤ ਕੀਤਾ ਗਿਆ।