ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਕਰਵਾਏ ਗਏ ਕੁਇਜ਼ ਮੁਕਾਬਲੇ
ਕੋਟਈਸੇਖਾਂ, 27 ਅਕਤੂਬਰ (ਜ਼ਸਨ): ‘ਅਜੋਕਾ ਸਮਾਂ ਮੁਕਾਬਲੇ ਦਾ ਸਮਾਂ ਹੈ ਅਤੇ ਅੱਜ ਦੇ ਦੌਰ ਵਿੱਚ ਸਫ਼ਲ ਹੋਣ ਲਈ ਬਹੁਤ ਜ਼ਰੂਰੀ ਹੈ ਕਿ ਤੁਹਾਡੇ ਕੋਲ ਦੁਨੀਆਂ ਦੇ ਹਰ ਪਹਿਲੂ ਦੀ ਜਾਣਕਾਰੀ ਹੋਵੇ।’ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਾਇਰੈਕਟਰ ਮੈਡਮ ਰਣਜੀਤ ਕੌਰ ਸੰਧੂ ਨੇ ਕੁਇਜ਼ ਮੁਕਾਬਲੇ ਸ਼ੁਰੂ ਹੋਣ ਤੋਂ ਪਹਿਲਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਉਹਨਾਂ ਆਖਿਆ ਕਿ
ਅੱਜ ਵਿਦਿਆਰਥੀਆਂ ਨੂੰ ਭਾਰਤ ਦੇ ਰਾਜਾਂ ਪ੍ਰਤੀ ਜਾਣਕਾਰੀ ਦੇਣ ਲਈ ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਕੋਟ-ਈਸੇ-ਖਾਂ ਵਿਖੇ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਦਾ ਵਿਸ਼ਾ “ਉੱਤਰੀ ਭਾਰਤ ਰਾਜ” ਹੈ। ਉਹਨਾਂ ਆਖਿਆ ਕਿ ਵਿਦਿਆਰਥੀਆਂ ਨੂੰ ਦੁਨੀਆਂ ਤੋਂ ਪਹਿਲਾਂ ਆਪਣੇ ਰਾਜ ਦੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ।
ਅੱਜ ਦੇ ਇਸ ਕੁਇਜ਼ ਮੁਕਾਬਲਿਆਂ ਲਈ ਵਿਦਿਆਰਥੀਆਂ ਦੇ ਕਲਾਸ ਅਧਿਆਪਕਾਂ ਦੀ ਅਗਵਾਈ ਹੇਠ ਤਿਆਰੀ ਕਰਵਾਈ ਗਈ ਸੀ। ਇਹਨਾਂ ਮੁਕਾਲਬਲਿਆਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਕਲਾਸ ਦੇ ਵਿਦਿਆਰਥੀਆਂ ਨੇ ਭਾਗ ਲਿਆ ਜਿਸ ਵਿੱਚ 4 ਟੀਮਾ ਏ,ਬੀ,ਸੀ ਅਤੇ ਡੀ ਬਣਾਈਆਂ ਗਈਆਂ ਸਨ, ਜਿਸ ਵਿੱਚ ਵਿਦਿਆਰਥੀਆਂ ਨੂੰ ਉੱਤਰੀ ਭਾਰਤ ਰਾਜ ਨਾਲ ਸਬੰਧਿਤ ਪ੍ਰਸ਼ਨ ਪੁੱਛੇ ਗਏ ਵਿਦਿਆਰਥੀਆਂ ਨੇ ਬਹੁਤ ਵਧੀਆਂ ਤਰੀਕੇ ਨਾਲ ਜਵਾਬ ਦਿੱਤੇ । ਇਸ ਦੇ ਚੱਲਦੇ ਟੀਮ ਏ ਦੇ ਵਿਦਿਆਰਥੀਆਂ ਗੁਰਲੀਨ ਕੌਰ ,ਸਹਿਜਪ੍ਰੀਤ ਕੌਰ ,ਸੁਖਪ੍ਰੀਤ ਕੌਰ ਅਤੇ ਜੈਸਮੀਨ ਕੌਰ ਕਲਾਸ ਅੱਠਵੀਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।
ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਭਵਿੱਖ ਵਿੱਚ ਇਸ ਤਰ੍ਹਾਂ ਦੇ ਮੁਕਾਬਲਿਆ ਵਿੱਚ ਹਿੱਸਾ ਲੈਦੇ ਰਹਿਣਾ ਚਾਹੀਦਾ ਹੈ। ਪਿ੍ਰੰਸੀਪਲ ਮੇੈਡਮ ਰਮਨਜੀਤ ਕੌਰ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੇ ਰਾਜ ਦੇ ਨਾਲ ਨਾਲ ਭਾਰਤ ਦੇ ਬਾਕੀ ਰਾਜਾਂ ਬਾਰੇ ਹੋਣਾ ਵੀ ਜ਼ਰੂਰੀ ਹੈ ।