ਗੋਲਡਨ ਐਜੂਕੇਸ਼ਨਸ ਸੰਸਥਾ ਦੇ ਧੜਾਧੜ ਆ ਰਹੇ ਨੇ ਸਟੂਡੈਂਟ ਵੀਜ਼ੇ

ਮੋਗਾ, 27 ਅਕਤੂਬਰ (ਜਸ਼ਨ): ਮੋਗਾ ਮਾਲਵਾ ਖਿੱਤੇ ਦੀ ਪ੍ਸਿੱਧ ਸੰਸਥਾ ਗੋਲਡਨ ਐਜੂਕੇਸ਼ਨਸ,ਜੋ ਵਧੇਰੇ ਲੋਕਾਂ ਦੇ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰ ਰਹੀ ਹੈ। ਸੰਸਥਾ ਨੇ ਇੱਕ ਹੋਰ ਉਪਲੱਬਧੀ ਪ੍ਰਾਪਤ ਕਰਦਿਆਂ ਗੁਰਵਿੰਦਰ ਸਿੰਘ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ। ਐਮ.ਡੀ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ,ਡਾਇਰੈਕਟਰ ਰਮਨ ਅਰੌੜਾ ਅਤੇ ਓਹਨਾ ਦੇ ਸਟਾਫ ਮੈਂਬਰਸ ਨੇ ਗੁਰਵਿੰਦਰ ਸਿੰਘ ਨੂੰ ਵੀਜ਼ਾ ਸੌਂਪਦਿਆਂ ਉਸ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਇਸ ਦੌਰਾਨ ਅਮਿਤ ਪਲਤਾ ਨੇ ਕਿਹਾ ਕਿ ਹੁਣ ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਕਿਓਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਅਤੇ ਪਹਿਲ ਦੇ ਕੇ ਵੀਜ਼ਾ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਜਿਹੜੇ ਬੱਚਿਆਂ ਦਾ ਸਟੱਡੀ ਚ ਗੈਪ ਹੈ ਆਇਲਟਸ ਜਾਂ ਪੀ.ਟੀ.ਈ ਕੀਤੀ ਹੋਈ ਹੈ ਉਹ ਅੱਜ ਹੀ ਦਫ਼ਤਰ ਆ ਕੇ ਆਪਣੀ ਫਾਈਲ ਅਸੈਸ ਕਰਵਾ ਕੇ ਅਪਲਾਈ ਕਰ ਸਕਦੇ ਹਨ । ਗੁਰਵਿੰਦਰ ਸਿੰਘ ਨੇ ਵੀਜ਼ਾ ਲੈਣ ਉਪਰੰਤ ਐਮ.ਡੀ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ, ਡਾਇਰੈਕਟਰ ਰਮਨ ਅਰੋੜਾ ਅਤੇ ਸਟਾਫ਼ ਦਾ ਧੰਨਵਾਦ ਕੀਤਾ।