ਸ਼੍ਰੋਮਣੀ ਅਕਾਲੀ ਨੇ, ਕੌਂਸਲਰ ਗੌਰਵ ਗੁੱਡੂ ਗੁਪਤਾ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਮੋਗਾ, 30 ਅਕਤੂਬਰ (ਜਸ਼ਨ): ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਅਤੇ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ (ਸ਼ਹਿਰੀ) ਪ੍ਰੇਮ ਚੰਦ ਚੱਕੀ ਵਾਲਿਆਂ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਗਤੀਵਿਧੀਆਂ ਸੁਚੱਜੇ ਢੰਗ ਨਾਲ ਚਲਾਉਣ ਅਤੇ ਪਾਰਟੀ ਦੀ ਮਜਬੂਤੀ ਲਈ ਨਿੱਠ ਕੇ ਕੰਮ ਕਰ ਰਹੇ ਉੱਘੇ ਕਾਰੋਬਾਰੀ ਅਤੇ ਕੌਂਸਲਰ ਗੌਰਵ ਗੁੱਡੂ ਗੁਪਤਾ ਨੂੰ ਜ਼ਿਲ੍ਹਾ ਮੋਗਾ ਤੋਂ ਖਜਾਨਚੀ ਨਿਯੁਕਤ ਕੀਤਾ ਗਿਆ ਹੈ। 
ਅੱਜ ਪ੍ਰੇਮ ਚੰਦ ਚੱਕੀ ਵਾਲਿਆਂ ਨੇ ਨਿਯੁਕਤੀ ਪੱਤਰ ਜਾਰੀ ਕਰਦਿਆਂ ਗੌਰਵ ਗੁੱਡੂ ਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ। 
ਇਸ ਮੌਕੇ ਕੌਂਸਲਰ ਗੌਰਵ ਗੁੱਡੂ ਗੁਪਤਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ , ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਪ੍ਰੇਮ ਚੰਦ ਚੱਕੀ ਵਾਲਿਆਂ ਦਾ ਧੰਨਵਾਦ ਕਰਦਿਆਂ ਪਾਰਟੀ ਵੱਲੋਂ ਸੌਂਪੀ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ। 
ਜ਼ਿਕਰਯੋਗ ਹੈ ਕਿ ਉੱਘੇ ਸਮਾਜਸੇਵੀ ਕੌਂਸਲਰ ਗੌਰਵ ਗੁੱਡੂ ਗੁਪਤਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਵੀ ਸ਼ਹਿਰ ਨੂੰ ਸਾਫ਼ ਸੁਥਰਾ ਰੱਖਣ ਅਤੇ ਵੱਖ ਵੱਖ ਪਾਰਕਾਂ ਦੇ ਰੱਖ ਰਖਾਅ ਲਈ ਨਿਰਸਵਾਰਥ ਸੇਵਾਵਾਂ ਨਿਭਾਅ ਰਹੇ ਸਨ। ਉਹਨਾਂ ‘ਮਿਸ਼ਨ ਕਲੀਨ ਗਰੀਨ ਐਂਡ ਸੇਫ਼ ਸੋਸਾਇਟੀ’ ਦੇ ਬੈਨਰ ਥੱਲੇ ਆਪਣੀ ਟੀਮ ਬਣਾ ਕੇ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵੀ ਮੁਹਿੰਮ ਵਿੱਢੀ ਹੋਈ ਹੈ ਜਿਸ ਵਿਚ ਉਹ ਪੂਰੀ ਤਰਾਂ ਸਫ਼ਲ ਹੋਏ ਹਨ।