ਵਿਧਾਇਕ ਡਾ: ਹਰਜੋਤ ਕਮਲ ਨੇ ਕੈਬਨਿਟ ਮੰਤਰੀ ਸ. ਪ੍ਰਗਟ ਸਿੰਘ ਅਤੇ ਰਾਜਾ ਵੜਿੰਗ ਨਾਲ ਕੀਤੀ ਵਿਸ਼ੇਸ਼ ਮੁਲਾਕਾਤ ਅਤੇ ਹਲਕੇ ਦੀਆਂ ਮੁਸ਼ਕਿਲਾਂ ਸਬੰਧੀ ਕੀਤੀ ਵਿਚਾਰ ਚਰਚਾ

ਮੋਗਾ, 3 ਨਵੰਬਰ (ਜਸ਼ਨ): ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਆਪਣੇ ਹਲਕੇ ਦੇ ਲੋਕਾਂ ਨੂੰ ਲਗਾਤਾਰ ਮਿਲ ਕੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਨੋਟ ਕਰਕੇ ਚੰਡੀਗੜ੍ਹ ‘ਚ ਕੈਬਨਿਟ ਮੰਤਰੀਆਂ ਅਤੇ ਆਲ੍ਹਾ ਅਧਿਕਾਰੀਆਂ ਨਾਲ ਮੁਲਾਕਾਤ ਕਰਦੇ ਰਹਿੰਦੇ ਹਨ । ਇਸੇ ਲੜੀ ਤਹਿਤ ਵਿਧਾਇਕ ਨੇ ਕੈਬਨਿਟ ਮੰਤਰੀ ਸ. ਪ੍ਰਗਟ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਹਲਕੇ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਚਰਚਾ ਕੀਤੀ।  ਇਸ ਮੌਕੇ ਕੈਬਨਿਟ ਮੰਤਰੀ ਸ. ਪ੍ਰਗਟ ਸਿੰਘ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਇਕ ਡਾ: ਹਰਜੋਤ ਕਮਲ ਨਾਲ ਸਮੁੱਚੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਰੂਪਰੇਖਾ ਤਿਆਰ ਕੀਤੀ ਅਤੇ ਸਾਰੀਆਂ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ। 
ਵਿਧਾਇਕ ਡਾ: ਹਰਜੋਤ ਕਮਲ ਨੇ ਮੋਗਾ ਪਹੁੰਚਦਿਆਂ , ਚੰਡੀਗੜ੍ਹ ਵਿਖੇ ਹੋਈ ਇਸ ਮੀਟਿੰਗ ਸਬੰਧੀ  ਗੱਲਬਾਤ ਕਰਦਿਆਂ ਆਖਿਆ ਕਿ ਸੂਬਾ ਸਰਕਾਰ ਪੂਰੀ ਸਮਰੱਥਾ ਨਾਲ ਕੰਮ ਕਰਕੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰ ਰਹੀ ਹੈ। ਉਹਨਾਂ ਆਖਿਆ ਕਿ ਉਹ ਵੀ ਮੋਗਾ ਹਲਕੇ ਦੇ ਸਮੁੱਚੇ ਵਿਕਾਸ ਲਈ ਪੂਰੀ ਦਿ੍ਰੜਤਾ ਨਾਲ ਕੰਮ ਕਰ ਰਹੇ ਹਨ ਅਤੇ ਪਿਛਲੇ ਚਾਰ ਸਾਲਾਂ ਵਿਚ ਮੋਗਾ ਦੀ ਨਕਸ਼ ਨੁਹਾਰ ਪੂਰੀ ਤਰਾਂ ਬਦਲ ਚੁੱਕੀ ਹੈ । ਉਹਨਾਂ ਆਖਿਆ ਕਿ ਉਹ ਆਪਣੇ ਸੋਹਣੇ ਮੋਗੇ ਨੂੰ ਪੰਜਾਬ ਦੇ ਅਵੱਲ ਹਲਕਾ ਬਣਾਉਣ ਲਈ ‘ਟੀਮ ਹਰਜੋਤ ’ ਦੇ ਸਹਿਯੋਗ ਨਾਲ ਪੂਰੀ ਨਿਸ਼ਠਾ ਨਾਲ ਕੰਮ ਕਰ ਰਹੇ ਹਨ । ਉਹਨਾਂ ਆਖਿਆ ਕਿ ਮੋਗਾ ਹਲਕੇ ਨਾਲ ਸਬੰਧਤ ਹੋਣ ਵਾਲੇ ਰਹਿੰਦੇ ਕੰਮਾਂ ਦੀ ਲਿਸਟ ਹਰ ਪਲ ਉਹਨਾਂ ਕੋਲ ਰਹਿੰਦੀ ਹੈ ਅਤੇ ਵਿਕਾਸ ਕਾਰਜਾਂ ਨੂੰ ਸਿਖਰ ਤੱਕ ਲੈ ਜਾਣ ਲਈ ਉਹ ‘ਵਿਕਾਸ ਮਿਸ਼ਨ’ ਵਾਸਤੇ ਦਿਨ ਰਾਤ ਜੁਟੇ ਹੋਏ ਹਨ। ਉਹਨਾਂ ਆਖਿਆ ਕਿ ਲੋਕਾਂ ਦੇ ਪਿਆਰ ਅਤੇ ਸਹਿਯੋਗ ਸਦਕਾ ਉਹ ਹਲਕੇ ਨੂੰ ਨਮੂਨੇ ਦੇ ਹਲਕਾ ਬਣਾਉਣ ਵਿਚ ਜ਼ਰੂੁਰ ਕਾਮਯਾਬ ਹੋਣਗੇ।