ਦੀਵਾਲੀ ਦਾ ਤਿਓਹਾਰ ਸਾਨੂੰ ਆਪਸੀ ਸਾਂਝ ਦੀਆਂ ਤੰਦਾਂ ਮਜਬੂਤ ਕਰਦਿਆਂ, ਰਵਾਇਤੀ ਢੰਗ ਨਾਲ ਮਨਾਉਣਾ ਚਾਹੀਦੈ: ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ
ਮੋਗਾ, 4 ਨਵੰਬਰ (ਜਸ਼ਨ): ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਨੇ ਪੰਜਾਬੀਆਂ ਨੂੰ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਆਖਿਆ ਕਿ ਇਹ ਤਿਓਹਾਰ ਸਾਨੂੰ ਆਪਸੀ ਸਾਂਝ ਦੀਆਂ ਤੰਦਾਂ ਮਜਬੂਤ ਕਰਦਿਆਂ ਰਵਾਇਤੀ ਢੰਗ ਨਾਲ ਮਨਾਉਣਾ ਚਾਹੀਦਾ ਹੈ। ਉਹਨਾਂ ਆਖਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੂਬੇ ਦੇ ਲੋਕਾਂ ਨੂੰ ਵੱਡੇ ਐਲਾਨ ਕਰਕੇ ਬਿਜਲੀ , ਪਾਣੀ ਅਤੇ ਕਿਸਾਨੀ ਕਰਜ਼ੇ ਦੇ ਬੋਝ ਤੋਂ ਮੁਕਤ ਕਰਕੇ ਖੁਸ਼ੀਆਂ ਭਰੀ ਦੀਵਾਲੀ ਮਨਾਉਣ ਦਾ ਤੋਹਫ਼ਾ ਦਿੱਤਾ ਹੈ। । ਕਾਕਾ ਲੋਹਗੜ੍ਹ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦੀਵਾਲੀ ਦੇ ਜਸ਼ਨਾਂ ਦੌਰਾਨ ਲੋਕ ਆਪਣਾ ਅਤੇ ਆਪਣੇ ਪਰਿਵਾਰਾਂ ਦਾ ਵਿਸ਼ੇਸ਼ ਧਿਆਨ ਰੱਖਣ ਖਾਸਕਰ ਕਰੋਨਾ ਸਬੰਧੀ ਹਦਾਇਤਾ ਦੀ ਪਾਲਣਾ ਯਕੀਨੀ ਬਣਾਉਣ।