ਸ਼ੋ੍ਮਣੀ ਅਕਾਲੀ ਦਲ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ. ਅਮਰਜੀਤ ਸਿੰਘ ਲੰਢੇਕੇ ਨੇ ਮੋਗਾ ਵਾਸੀਆਂ ਨੂੰ ਦੀਵਾਲੀ ਦੇ ਪਵਿੱਤਰ ਦਿਹਾੜੇ ’ਤੇ ਦਿੱਤੀਆਂ ਵਧਾਈਆਂ
ਮੋਗਾ, 4 ਨਵੰਬਰ (): ਦੀਵਾਲੀ ਦੇ ਪਵਿੱਤਰ ਦਿਹਾੜੇ ’ਤੇ ਸ਼ੋ੍ਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ. ਅਮਰਜੀਤ ਸਿੰਘ ਲੰਢੇਕੇ ਨੇ ਮੋਗਾ ਵਾਸੀਆਂ ਨੂੰ ਵਧਾਈ ਦਿੰਦਿਆਂ ਆਖਿਆ ਕਿ ਪੰਜਾਬੀ ਹਰ ਤਿਓਹਾਰ ਸਾਂਝੇ ਤੌਰ ’ਤੇ ਮਨਾਉਂਦਿਆਂ ਸਮੁੱਚੀ ਦੁਨੀਆਂ ਸਾਹਮਣੇ ਆਪਸੀ ਭਾਈਚਾਰਕ ਸਾਂਝ ਦੀ ਮਿਸਾਲ ਪੇਸ਼ ਕਰਦੇ ਹਨ। ਅਮਰਜੀਤ ਗਿੱਲ ਨੇ ਆਖਿਆ ਕਿ ਵਾਹਿਗੁਰੂ ਦੀ ਮਿਹਰ ਸਦਕਾ ਇਹ ਦੀਵਾਲੀ ਭਾਗਾਂ ਵਾਲੀ ਹੋ ਨਿਬੜੇ ਅਤੇ ਸਮੁੱਚੀ ਦੁਨੀਆਂ ਵਿਚ ਸੁੱਖ ਸ਼ਾਂਤੀ ਅਤੇ ਸਮਰਿਧੀ ਬਣੇ ਰਹੇ। ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਦੇ ਜ਼ਰੀਏ ਮੋਗਾ ਵਾਸੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦੀ ਅਪੀਲ ਕੀਤੀ ।